ਜਲੰਧਰ (ਸੋਨੂੰ)— ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿਸ ਨਾਗਰਿਕ ਸੋਧ ਕਾਨੂੰਨ ਦੀ ਕਾਂਗਰਸ 72 ਸਾਲਾ ਤੋਂ ਗੱਲ ਕਰ ਰਹੀ ਸੀ, ਉਸ ਨੂੰ ਭਾਜਪਾ ਨੇ ਪੂਰਾ ਕੀਤਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਾਹੀਦਾ ਹੈ ਕਿ ਇਸ ਨੂੰ ਪੰਜਾਬ 'ਚ ਲਾਗੂ ਕਰਕੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ।
ਉਨ੍ਹਾਂ ਕਿਹਾ ਕਿ ਨਾਗਰਿਕ ਸੋਧ ਕਾਨੂੰਨ ਲੋਕਾਂ ਦੇ ਹਿਤਾਂ ਲਈ ਹੈ ਅਤੇ ਜੋ ਰਿਫਿਊਜ਼ੀ ਵੰਡ ਦੇ ਸਮੇਂ ਭਾਰਤ 'ਚ ਆਏ ਸਨ, ਉਨ੍ਹਾਂ 'ਚ ਹਿੰਦੂ ਸਿੱਖ, ਇਸਾਈ ਦੇ ਇਲਾਵਾ ਹੋਰ ਵੀ ਘੱਟ ਗਿਣਤੀ ਵਾਲੇ ਧਰਮ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਇਸਲਾਮਿਕ ਸ਼ਾਸਤ ਦੇਸ਼ਾਂ 'ਚ ਕਦਰ ਨਹੀਂ ਸੀ ਅਤੇ ਉਹ ਭਾਰਤ ਸਮੇਤ ਕਈ ਹੋਰ ਦੇਸ਼ਾਂ 'ਚ ਰਿਫਿਊਜ਼ੀ ਦੇ ਰੂਪ 'ਚ ਰਹਿ ਰਹੇ ਸਨ, ਹੁਣ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਿਛਲੇ 72 ਸਾਲਾਂ ਤੋਂ ਉਨ੍ਹਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰ ਰਹੀ ਸੀ, ਜਿਸ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਾ ਕੀਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੰਦੇ ਕਿਹਾ ਕਿ ਇਕ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਨੂੰ ਚਾਹੀਦਾ ਹੈ ਕਿ ਮੁੱਖ ਮੰਤਰੀ ਦਾ ਫਰਜ਼ ਨਿਭਾਉਂਦੇ ਹੋਏ ਲੋਕਾਂ ਦੇ ਹਿਤਾਂ ਲਈ ਉਹ ਨਾਗਰਿਕਤਾ ਸੋਧ ਕਾਨੂੰਨ ਪੰਜਾਬ 'ਚ ਲਾਗੂ ਕਰਨ।
ਭਗਵੰਤ ਮਾਨ ਵੱਲੋਂ ਪੱਤਰਕਾਰਾਂ ਨਾਲ ਕੀਤੇ ਗਏ ਬੁਰੇ ਵਿਵਹਾਰ ਦੇ ਮੁੱਦੇ 'ਤੇ ਬੋਲਦੇ ਹੋਏ ਸ਼ਵੇਤ ਮਲਿਕ ਨੇ ਕਿਹਾ ਕਿ ਉਸ ਸਮੇਂ ਭਗਵੰਤ ਮਾਨ ਦੀ ਕੀ ਮਾਨਸਿਕਤਾ ਹੋਵੇਗੀ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੱਤਰਕਾਰ ਦੇਸ਼ ਦਾ ਚੌਥਾ ਥੰਮ ਹੈ, ਜੋ ਜਨਤਾ ਦੇ ਨੁਮਾਇੰਦਿਆਂ ਤੋਂ ਕੋਈ ਵੀ ਸਵਾਲ ਪੁੱਛ ਸਕਦੇ ਹਨ, ਜਿਸ ਦਾ ਜਵਾਬ ਦੇਹ ਸੱਤਾਧਾਰੀ ਪਾਰਟੀਆਂ ਅਤੇ ਵਿਰੋਧੀ ਧਿਰਾਂ ਦੋਵੇਂ ਹਨ। ਉਸ ਗੱਲ ਨੂੰ ਜਨਤਾ ਤੱਕ ਪਹੁੰਚਾਉਣ 'ਚ ਪੱਤਰਕਾਰਾਂ ਦਾ ਅਹਿਮ ਯੋਗਦਾਨ ਰਹਿੰਦਾ ਹੈ।
ਸਿਰ 'ਚ ਸੱਟ ਮਾਰ ਕੇ ਵਿਅਕਤੀ ਦੀ ਹੱਤਿਆ, ਕੇਸ ਦਰਜ
NEXT STORY