ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹਿਲਾਂ ਪੰਜਾਬ ਵਿਚ ਵਿਕ ਰਹੇ ਕੈਮੀਕਲ ਤੇ ਮੈਡੀਕਲ ਨਸ਼ਿਆਂ ਦਾ ਜਵਾਬ ਦੇਣ, ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਉਂਗਲ ਚੁੱਕਣ, ਇਸ ਦੇ ਨਾਲ ਹੀ ਇਹ ਵੀ ਦੱਸਣ ਕਿ ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਪੱਖ਼ ਪੂਰ ਕੇ ਉਹ ਕੀ ਸਾਬਿਤ ਕਰਨਾ ਚਾਹੁੰਦੇ ਹਨ। ਇਸ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਹਨ। ਉਹ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਆਲੋਚਨਾ ਕਰਨ ਵਾਲੇ ਪਰਗਟ ਸਿੰਘ ਦੇ ਬਿਆਨ ਦਾ ਜਵਾਬ ਦੇ ਰਹੇ ਸਨ।
ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਇਹ ਆਪ ਹੀ ਮੰਨ ਚੁੱਕੇ ਹਨ ਕਿ ਪੰਜਾਬ ਵਿੱਚ ਸਰਹੱਦ ਪਾਰੋਂ ਆਉਣ ਵਾਲੇ ਨਸ਼ੇ ਵਿਚ 80 ਫ਼ੀਸਦੀ ਕਮੀ ਆ ਚੁੱਕੀ ਹੈ। ਇਸ ਵੇਲੇ ਜੋ ਨਸ਼ਾ ਵਿਕ ਰਿਹਾ ਹੈ, ਉਹ ਕੈਮੀਕਲ ਹੈ, ਜੋ ਪੰਜਾਬ ਅਤੇ ਹਿਮਾਚਲ ਦੀਆਂ ਦਵਾਈਆਂ ਦੀਆਂ ਫੈਕਟਰੀਆਂ ਵਿਚ ਹੀ ਤਿਆਰ ਹੁੰਦਾ ਹੈ, ਹਿਮਾਚਲ ਵਿਚ ਕਾਂਗਰਸ ਦੀ ਸਰਕਾਰ ਹੈ, ਪਰਗਟ ਸਿੰਘ ਗੁਜਰਾਤ ਦੀ ਗੱਲ ਕਰਨ ਤੋਂ ਪਹਿਲਾਂ ਹਿਮਾਚਲ ਦੀਆਂ ਕੈਮੀਕਲ ਨਸ਼ਾ ਤਿਆਰ ਕਰਨ ਵਾਲੀਆਂ ਫੈਕਟਰੀਆਂ ਬੰਦ ਕਰਵਾਉਣ।
ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਤੇ ਹਿਮਾਚਲ ਵਿਚ ਵਿਕ ਰਹੇ ਕਥਿਤ ਕੈਮੀਕਲ ਨਸ਼ਿਆਂ ਅਤੇ ਨਸ਼ੀਲੀਆਂ ਦਵਾਈਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਦੀ ਡਿਊਟੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਵਾਲੇ ਕੈਮੀਕਲ ਨਸ਼ਾ ਮਾਫ਼ੀਆ ਵਾਲੇ ਹੀ ਸਨ।
ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਟਾਲਾ ਵਿਚ ਨੌਜਵਾਨ ਬਿਕਰਮਜੀਤ ਸਿੰਘ ਦਾ ਨਸ਼ਾ ਮਾਫ਼ੀਆਂ ਨੇ ਕਤਲ ਕੀਤਾ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਵਿਚ ਲਖਵਿੰਦਰ ਸਿੰਘ ਉੱਤੇ ਵੀ ਨਸ਼ਾ ਮਾਫ਼ੀਆ ਨੇ ਜਾਨਲੇਵਾ ਹਮਲਾ ਕੀਤਾ। ਇਸ ਤੋਂ ਪਹਿਲਾਂ ਸੰਗਰੂਰ ਵਿਚ ਗੁਲਜ਼ਾਰ ਸਿੰਘ ਨਾਲ ਕੀ ਹੋਇਆ, ਇਹ ਕਿਸ ਤੋਂ ਭੁੱਲਿਆ ਹੈ। ਇਨ੍ਹਾਂ ਸਾਰੇ ਮਸਲਿਆਂ ਉੱਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਣ ਦੀ ਬਜਾਏ ਪ੍ਰਗਟ ਸਿੰਘ ਅਮਿਤ ਸ਼ਾਹ ਨੂੰ ਸਵਾਲ ਕਰ ਰਹੇ ਹਨ।
10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗੀ ਸ਼ੁਰੂਆਤ
NEXT STORY