ਲੁਧਿਆਣਾ (ਰਾਜ): ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਉਨ੍ਹਾਂ ਦੇ ਫਰਜ਼ ਪ੍ਰਤੀ ਸਮਰਪਣ, ਹਿੰਮਤ ਅਤੇ ਬੁਲੰਦ ਹੌਂਸਲੇ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸੂਬਾ ਪੱਧਰੀ ਸਰਵ-ਉੱਚ ਸਨਮਾਨ ਉਨ੍ਹਾਂ ਨੂੰ ਡਿਊਟੀ ਦੌਰਾਨ ਨਿਰਧਾਰਤ ਜ਼ਿੰਮੇਵਾਰੀਆਂ ਤੋਂ ਵੱਧ ਕੇ ਅਸਾਧਾਰਾਣ ਸੇਵਾਵਾਂ ਦੇਣ ਲਈ ਪ੍ਰਦਾਨ ਕੀਤਾ ਗਿਆ ਹੈ।
ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਇਸ ਵੇਲੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਰੀਡਰ ਦੇ ਤੌਰ 'ਤੇ ਤਾਇਨਾਤ ਹਨ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਈ ਚੁਣੌਤੀਪੂਰਨ ਮਾਮਲਿਆਂ ਤੇ ਕਾਨੂੰਨ-ਵਿਵਸਥਾ ਦੇ ਕਠਿਨ ਹਾਲਾਤ ਵਿਚ ਦਲੇਰੀ, ਸਮਝਦਾਰੀ ਤੇ ਵਚਨਬੱਧਤਾ ਦਿਖਾਈ ਹੈ। ਉਨ੍ਹਾਂ ਦੇ ਇਸ ਸ਼ਾਨਦਾਰ ਰਿਕਾਰਡ, ਲੋਕਸੇਵਾ ਪ੍ਰਤੀ ਸਮਰਪਣ ਅਤੇ ਸੇਵਾ ਭਾਵਨਾ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਮੈਡਲ ਲਈ ਚੁਣਿਆ ਗਿਆ ਹੈ।
ਔਰਤ ਨਾਲ ਧੱਕਾ-ਮੁੱਕੀ ਕਰਨ ਵਾਲੇ 15 ਨਾਮਜ਼ਦ
NEXT STORY