ਲੁਧਿਆਣਾ, (ਰਿਸ਼ੀ)— ਸ਼ਾਹੀ ਮੁਹੱਲੇ 'ਚ ਕਿਡਨੀ ਦੀ ਬੀਮਾਰੀ ਤੋਂ ਤੰਗ ਆ ਕੇ ਇਕ 72 ਸਾਲਾ ਬਜ਼ੁਰਗ ਨੇ ਆਪਣੀ ਲਾਇਸੈਂਸੀ ਡਬਲ ਬੈਰਲ ਗੰਨ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਦੇ ਹੀ ਮੌਕੇ 'ਤੇ ਪੁੱਜੀ ਡਵੀਜ਼ਨ ਨੰ. 8 ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤੀ, ਜਿਥੇ ਸ਼ਨੀਵਾਰ ਨੂੰ ਡਾਕਟਰਾਂ ਵਲੋਂ ਪੋਸਟਮਾਰਟਮ ਕੀਤਾ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਜਰਨੈਲ ਸਿੰਘ ਮੁਤਾਬਕ ਮ੍ਰਿਤਕ ਦੀ ਪਛਾਣ ਗਿਆਨ ਚੰਦ ਵਜੋਂ ਹੋਈ ਹੈ, ਜਿਸ ਦਾ ਚਮੜੇ ਦਾ ਕੰਮ ਸੀ। ਪੁਲਸ ਨੂੰ ਦਿੱਤੇ ਬਿਆਨ 'ਚ ਪਤਨੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ 2 ਬੇਟੀਆਂ ਅਤੇ 1 ਬੇਟਾ ਹੈ। ਬੇਟਾ ਜਰਮਨ 'ਚ ਰਹਿੰਦਾ ਹੈ, ਜੋ ਕੁਝ ਦਿਨ ਪਹਿਲਾਂ ਹੀ ਭਾਰਤ ਆ ਕੇ ਉਨ੍ਹਾਂ ਨੂੰ ਮਿਲ ਕੇ ਗਿਆ ਸੀ। ਦੋਵਾਂ ਬੇਟੀਆਂ ਵੀ ਵਿਆਹੀਆਂ ਹੋਈਆਂ ਹਨ। ਪਤੀ ਕਾਫੀ ਸਮੇਂ ਤੋਂ ਕਿਡਨੀ ਦੀ ਬੀਮਾਰੀ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਕਈ ਮਹੀਨੇ ਤੋਂ ਚੱਲਣ ਫਿਰਨ 'ਚ ਵੀ ਮੁਸ਼ਕਲ ਹੋ ਰਹੀ ਸੀ।
ਸ਼ੁੱਕਰਵਾਰ ਨੂੰ ਉਨ੍ਹਾਂ ਦੇ ਘਰ ਰਿਸ਼ਤੇਦਾਰ ਆਏ ਹੋਏ ਸਨ ਤੇ 12.30 ਵਜੇ ਉਹ ਰਸੋਈ 'ਚ ਚਾਹ ਬਣਾ ਰਹੀ ਸੀ ਜਦੋਂਕਿ ਪਤੀ ਆਪਣੇ ਕਮਰੇ 'ਚ ਮੌਜੂਦ ਸੀ। ਉਸੇ ਸਮੇਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਕਮਰੇ 'ਚ ਜਾ ਕੇ ਦੇਖਿਆ ਤਾਂ ਪਤੀ ਲਹੂ-ਲੁਹਾਨ ਹਾਲਤ 'ਚ ਪਇਆ ਹੋਇਆ ਸੀ, ਜਿਸ ਤੋਂ ਬਾਅਦ ਪੁਲਸ ਕੰਟਰੋਲ ਰੂਮ 'ਤੇ ਸੂਚਨਾ ਦਿੱਤੀ। ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੀਮਾਰੀ ਤੋਂ ਪ੍ਰੇਸ਼ਾਨ ਉਸ ਨੇ ਖੁਦਕੁਸ਼ੀ ਕੀਤੀ ਹੈ, ਜਦੋਂਕਿ ਡਬਲ ਬੈਰਲ ਦਾ ਲਾਇਸੈਂਸ ਰੀਨਿਊ ਕਰਵਾਉਣ ਲਈ ਗਿਆਨ ਚੰਦ ਨੇ ਲਾਇਸੈਂਸ ਯੂਨਿਟ 'ਚ ਆਪਣੀ ਫਾਈਲ ਭੇਜੀ ਹੋਈ ਸੀ।
ਸੰਗਰੂਰ 'ਚ ਕੋਰੋਨਾ ਵਾਇਰਸ ਦੇ ਮਿਲੇ 2 ਸ਼ੱਕੀ ਮਰੀਜ਼
NEXT STORY