ਕੋਟ ਈਸੇ ਖਾਂ (ਗਰੋਵਰ, ਸੰਜੀਵ) : ਕਿਸਾਨਾਂ ਵੱਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੰਧੂ ਮਿੰਨੀ ਬੱਸ ਸਰਵਿਸ ਬਾਜੇਕੇ ਵੱਲੋਂ ਵੀ ਇਨ੍ਹਾਂ ਦਾ ਵਿਰੋਧ ਕਰਦੇ ਹੋਏ ਜੀਓ ਸਿੰਮ ਬੰਦ ਕਰਨ ’ਤੇ 15 ਦਿਨ ਫਰੀ ਸਫ਼ਰ ਕਰਵਾਉਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਦਾ ਨਵਾਂ ਫਰਮਾਨ
ਇਸ ਦੇ ਸਬੰਧ ’ਚ ਸੰਧੂ ਬੱਸ ਦੇ ਸੰਚਾਲਕਾਂ ਨੇ ਕਿਹਾ ਕਿ ਜੋ ਅੰਨਦਾਤਾ ਹੈ, ਕੇਂਦਰ ਦੀਆਂ ਗਲਤ ਨੀਤੀਆਂ ਕਰਕੇ ਘਰੋਂ-ਬੇਘਰ ਹੋ ਕੇ ਵਿਰੋਧ ਕਰਨ ਲਈ ਮਜਬੂਰ ਹੋ ਚੁੱਕਾ ਹੈ, ਅਸੀਂ ਵੀ ਉਨ੍ਹਾਂ ਦਾ ਪੂਰਾ ਸਮਰਥਨ ਕਰਦੇ ਹੋਏ ਆਪਣੇ ਵੱਲੋਂ ਜੀਓ ਸਿੰਮ ਬੰਦ ਕਰਨ ’ਤੇ 15 ਦਿਨ ਫਰੀ ਬੱਸ ਦੀ ਸਹੂਲਤ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਭਾਜਪਾ ਨੂੰ ਇਕ ਹੋਰ ਝਟਕਾ, ਹੁਣ ਇਸ ਲੀਡਰ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਇਸ ਮੁਸ਼ਕਿਲ ਘੜੀ ’ਚੋਂ ਕੱਢਣ ਅਤੇ ਕਾਰਪੋਰੇਟ ਘਰਾਣਿਆਂ ਦਾ ਵੱਧ ਤੋਂ ਵੱਧ ਵਿਰੋਧ ਕਰਨ।
ਇਹ ਵੀ ਪੜ੍ਹੋ : ਬਠਿੰਡਾ ’ਚ ਵਾਜਪਾਈ ਦਾ ਜਨਮ ਦਿਨ ਮਨਾ ਰਹੀ ਭਾਜਪਾ ਦੀ ਕਿਸਾਨਾਂ ਨਾਲ ਖੜਕੀ, ਹੋਈ ਤੋੜ-ਭੰਨ
ਨੋਟ - ਕਿਸਾਨਾਂ ਵਲੋਂ ਜੀਓ ਸਿੰਮ ਦੇ ਕੀਤੇ ਜਾ ਰਹੇ ਵਿਰੋਧ ਸੰਬੰਧੀ ਕੀ ਹੈ ਤੁਹਾਡੀ ਰਾਏ?
ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਦਾ ਨਵਾਂ ਫਰਮਾਨ
NEXT STORY