ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਹਾਲੀਆ ਪਾਕਿਸਤਾਨੀ ਦੌਰੇ ਸਮੇਂ ਉੱਥੋਂ ਦੇ ਫੌਜ ਮੁਖੀ ਨੂੰ ਜੱਫੀ ਪਾਉਣ ਨੂੰ ਲੈ ਕੇ ਭਾਵੇਂ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹੋਣ ਪਰ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਉਨਾਂ ਦੇ ਹੱਕ 'ਚ ਉੱਤਰਦਿਆਂ ਕਿਹਾ ਕਿ ਸਿੱਧੂ ਨੇ ਕੁਝ ਵੀ ਗਲਤ ਨਹੀਂ ਕੀਤਾ ਸਗੋਂ ਅਕਾਲੀ-ਭਾਜਪਾ ਤੇ ਹੋਰ ਇਸ 'ਤੇ ਬੇਵਜ੍ਹਾ ਸਿਆਸਤ ਕਰ ਰਹੇ ਹਨ ।
ਅੱਜ ਹਲਕੇ ਦੇ ਪਿੰਡ ਜਗਾ ਰਾਮ ਤੀਰਥ ਵਿਖੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਗ੍ਰਹਿ ਵਿਖੇ ਪੁੱਜੇ ਭਗਵੰਤ ਮਾਨ ਨੇ ਕਿਹਾ ਕਿ ਜੇ ਪਾਕਿਸਤਾਨੀ ਫੌਜ ਮੁਖੀ ਦੇ ਕਹੇ ਅਨੁਸਾਰ ਕਰਤਾਰਪੁਰ ਗੁਰਦੁਆਰਾ ਸਾਹਿਬ ਵਾਲਾ ਲਾਂਘਾ ਖੁੱਲ੍ਹਦਾ ਹੈ ਤਾਂ ਜਰਨੈਲ ਨੂੰ ਜੱਫੀ ਪਾ ਕੇ ਨਵਜੋਤ ਸਿੱਧੂ ਨੇ ਕੁਝ ਗਲਤ ਨਹੀਂ ਕੀਤਾ, ਕਿਉਂਕਿ ਸਿੱਧੂ ਉੱਥੇ ਗਏ ਵੀ ਨਿੱਜੀ ਦੌਰੇ 'ਤੇ ਸੀ, ਨਾ ਕਿ ਮੰਤਰੀ ਹੋਣ ਨਾਤੇ । ਉਨਾਂ ਕਿਹਾ ਕਿ ਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜੱਫੀ ਪਾ ਸਕਦੇ ਹਨ ਤਾਂ ਫਿਰ ਨਵਜੋਤ ਸਿੱਧੂ ਨੇ ਅਜਿਹਾ ਕਿਹੜਾ ਘਾਣ ਕਰ ਦਿੱਤਾ ।
ਹਿੰਦੂ ਨੇਤਾ ਨੂੰ ਖਾਲਿਸਤਾਨ-ਪੱਖੀ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ
NEXT STORY