ਕਪੂਰਥਲਾ (ਮੀਨੂ ਓਬਰਾਏ) : ਸਿੱਧੂ ਮੂਸੇ ਵਾਲਾ ਵਿਵਾਦ 'ਚ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਵੀ ਦਸਤਕ ਦਿੱਤੀ ਹੈ। ਬੀਬੀ ਦਾ ਕਹਿਣਾ ਹੈ ਕਿ ਮਾਈ ਭਾਗੋ ਇਕ ਮਹਾਨ ਯੋਧਾ ਸੀ, ਲਿਹਾਜ਼ਾ ਕਲਾਕਾਰਾਂ ਨੂੰ ਕੁੱਝ ਵੀ ਗਾਉਣ ਤੋਂ ਪਹਿਲਾਂ ਇਸ ਦੀ ਅਹਿਮੀਅਤ ਸਮਝਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਗਾਇਕ ਸਿੱਧੂ ਮੂਸੇ ਵਾਲਾ ਖਿਲਾਫ ਕਾਰਵਾਈ ਦੀ ਮੰਗ ਕਰ ਚੁੱਕੇ ਹਨ।
550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸੱਦੀ ਗਈ ਮੀਟਿੰਗ ਵਿਚ ਹਿੱਸਾ ਲੈਣ ਪਹੁੰਚੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਬੀਬੀ ਨੇ ਗੀਤਕਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੁੱਝ ਵੀ ਗਾਉਣ ਜਾਂ ਲਿਖਣ ਤੋਂ ਪਹਿਲਾਂ ਸੰਬੰਧਤ ਸ਼ਖਸੀਅਤਾਂ ਦੀ ਅਹਿਮੀਅਤ ਜ਼ਰੂਰ ਸਮਝਣੀ ਚਾਹੀਦੀ ਹੈ।
ਦਲਜੀਤ ਚੀਮਾ ਨੇ ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ
NEXT STORY