ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਿਹੜੇ ਜ਼ਖਮੀ ਹੋਏ ਦੋਸਤਾਂ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫ਼ਰ ਕੀਤਾ ਗਿਆ ਸੀ, ਉਨ੍ਹਾਂ ਦੀ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ। ਨਾ ਤਾਂ ਕਿਸੇ ਨੂੰ ਮੂਸੇਵਾਲਾ ਦੇ ਦੋਸਤਾਂ ਨੂੰ ਮਿਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਫੋਟੋ ਖਿੱਚਣ ਦਿੱਤੀ ਜਾ ਰਹੀ ਹੈ। ਐਮਰਜੈਂਸੀ ਤੋਂ ਲੈ ਕੇ ਜਿਹੜੇ ਵਾਰਡ 'ਚ ਉਨ੍ਹਾਂ ਨੂੰ ਸ਼ਿਫਟ ਕੀਤਾ ਗਿਆ ਹੈ, ਉੱਥੇ ਪੁਲਸ ਦਾ ਸਖ਼ਤ ਸੁਰੱਖਿਆ ਪਹਿਰਾ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ
ਦੋਹਾਂ ਦੀ ਸੁਰੱਖਿਆ ਨੂੰ ਇੰਨਾ ਸਖ਼ਤ ਕੀਤਾ ਗਿਆ ਹੈ ਕਿ ਜੇਕਰ ਕਿਸੇ ਮੁਲਾਜ਼ਮ ਨੇ ਵੀ ਅੰਦਰ ਜਾਣਾ ਹੈ ਤਾਂ ਉਸ ਨੂੰ ਵੀ ਮਨਜ਼ੂਰੀ ਲੈਣੀ ਪੈ ਰਹੀ ਹੈ। ਫਿਲਹਾਲ ਡਾਕਟਰਾਂ ਦਾ ਕਹਿਣਾ ਹੈ ਕਿ ਦੋਹਾਂ ਦਾ ਇਲਾਜ ਜਾਰੀ ਹੈ ਅਤੇ ਬੀਤੇ ਦਿਨ ਉਨ੍ਹਾਂ ਦੇ ਆਪਰੇਸ਼ਨ ਵੀ ਕੀਤੇ ਗਏ ਹਨ। ਪੁਲਸ ਮੁਤਾਬਕ ਦੋਵੇਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਚਸ਼ਮਦੀਦ ਗਵਾਹ ਹਨ, ਜਿਸ ਕਾਰਨ ਉਨ੍ਹਾਂ ਨੂੰ ਇੰਨੀ ਭਾਰੀ ਸੁਰੱਖਿਆ ਹੇਠ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਸਰਕਾਰ 'ਤੇ ਚੁੱਕੇ ਸਵਾਲ
ਦੱਸਣਯੋਗ ਹੈ ਕਿ ਜਿਸ ਵੇਲੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾਈਆਂ ਗਈਆਂ ਤਾਂ ਉਸ ਸਮੇਂ ਇਹ ਦੋਵੇਂ ਸਾਥੀ ਵੀ ਮੂਸੇਵਾਲਾ ਦੇ ਨਾਲ ਸਨ, ਜੋ ਇਸ ਘਟਨਾ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲ਼ੀਆਂ
NEXT STORY