ਮਾਨਸਾ (ਜੱਸਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਵੀ ਕੋਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਆਪਣੇ ਜੱਦੀ ਪਿੰਡ ਮੂਸਾ ਵਿਖੇ ਵਾਟਰ ਟੈਂਕਾਂ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਗਲੀਆਂ ਨੂੰ ਸੈਨੇਟਾਈਜ਼ ਕਰਨ ਦਾ ਬੀਡ਼ਾ ਚੁੱਕ ਲਿਆ ਹੈ, ਜਿਸ ਤਹਿਤ ਉਨ੍ਹਾਂ ਆਪਣੇ ਪਿੰਡ ਦੇ ਸਾਰੇ ਰਾਹਾਂ ’ਤੇ ਵਾਟਰ ਟੈਂਕ ਖਡ਼੍ਹੇ ਕਰ ਕੇ ਨਾਕਾਬੰਦੀ ਕੀਤੀ ਹੈ। ਇਸ ਮੌਕੇ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਇਸ ਕਰਫਿਊ ਦੌਰਾਨ ਪਿੰਡ ਵਾਸੀਆਂ ਦੀ ਹਰ ਸਮੱਸਿਆ ਦੇ ਹੱਲ ਲਈ ਹਰ ਵੇਲੇ ਤੱਤਪਰ ਹਨ। ਉਹ ਲੋਡ਼ ਪੈਣÎ ’ਤੇ ਉਨ੍ਹਾਂ ਦੇ ਦਰਾਂ ’ਤੇ ਸੇਵਾ ਭਾਵਨਾ ਨਾਲ ਹਾਜ਼ਰ ਮਿਲਣਗੇ। ਉਨ੍ਹਾਂ ਦੀ ਮਾਤਾ ਅਤੇ ਪਿੰਡ ਦੀ ਸਰਪੰਚ ਚਰਨ ਕੌਰ ਨੇ ਪਿੰਡ ਦੀ ਜੂਹ ’ਤੇ ਸਾਈਨ ਬੋਰਡ ਲਾ ਕੇ ਇਸ ਮਹਾਮਾਰੀ ਤੋਂ ਬਚਣ ਲਈ ਪਿੰਡ ਅੰਦਰ ਦਾਖਲ ਹੋਣ ਸਮੇਂ ਮਾਸਕ ਪਹਿਨਣ ਅਤੇ ਹੱਥ ਧੋਣ ਦਾ ਸਾਰਥਕ ਸੁਨੇਹਾ ਵੀ ਦਿੱਤਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਮਾਰੀ ਤੋਂ ਬਚਣ ਲਈ ਘਰਾਂ ਅੰਦਰ ਰਹਿਣ ਅਤੇ ਲੋਡ਼ੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਉਹ ਲਾਕਡਾਊਨ ਦੌਰਾਨ ਕਰਫਿਊ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ, ਇੰਸਪੈਕਟਰ ਬਲਵਿੰਦਰ ਸਿੰਘ, ਏ. ਐੱਸ. ਆਈ. ਬਲਵੰਤ ਸਿੰਘ ਭੀਖੀ ਤੋਂ ਇਲਾਵਾ ਪਿੰਡ ਦੇ ਕਲੱਬ ਮੈਂਬਰ ਵੀ ਹਾਜ਼ਰ ਸਨ।
ਖੇਤੀਬਾੜੀ ਵਿਭਾਗ ਦੇ ਸਬ. ਇੰਸਪੈਕਟਰ ਐਸੋਸੀਏਸ਼ਨ ਵਲੋਂ ਇਕ ਦਿਨ ਦੀ ਤਨਖਾਹ ਦੇਣ ਦਾ ਐਲਾਨ
NEXT STORY