ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਾ ਦਾਅਵਾ ਠੋਕਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਹੀਲੇ ਇਹ ਚੋਣ ਲੜਨਾ ਚਾਹੁੰਦੇ ਹਨ ਤਾਂ ਜੋ ਰਾਜਨੀਤੀ ਵਿਚ ਆ ਕੇ ਆਪਣੇ ਪੁੱਤ ਨੂੰ ਇਨਸਾਫ ਦਵਾ ਸਕਣ। ਬਲਕੌਰ ਸਿੰਘ ਕਾਂਗਰਸ ਦੇ ਰੱਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੀ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਅਤੇ ਚੋਣਾਂ ਤੋਂ ਬਾਅਦ ਮੂਸੇਵਾਲਾ ਦੀ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਤਾ ਬਲਕੌਰ ਉਸ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸੱਚੇ ਸਿਪਾਹੀ ਹਨ। ਉਨ੍ਹਾਂ ਨੂੰ ਸਰਕਾਰਾਂ ਤੋਂ ਪੁੱਤ ਲਈ ਇਨਸਾਫ ਮਿਲਣ ਦੀ ਕੋਈ ਆਸ ਨਹੀਂ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿਚ ਕੁੱਦ ਪਏ ਹਨ ਅਤੇ ਕਾਂਗਰਸ ਹਾਈਕਮਾਂਡ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਮਾਨਸਾ ਵਿਧਾਨ ਸਭਾ ਹਲਕੇ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਧਮਾਕਾ, ਪੂਰਾ ਇਲਾਕਾ ਕੰਬਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਲਾਪਤਾ, ਪ੍ਰਸ਼ਾਸਨ 'ਚ ਹੜਕੰਪ
NEXT STORY