ਮਾਨਸਾ (ਵੈੱਬ ਡੈਸਕ, ਮਿੱਤਲ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ ਹੈ। ਇਸ ਹਾਈ ਪ੍ਰੋਫਾਈਲ ਕਤਲ ਦੇ ਮਾਮਲੇ ਵਿਚ ਮਾਨਸਾ ਦੇ ਢਾਬੇ ਤੋਂ 7 ਸ਼ੱਕੀ ਨੌਜਵਾਨਾਂ ਦੀ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇਹ ਸ਼ੱਕੀ ਢਾਬੇ ’ਤੇ ਖਾਣਾ ਖਾ ਰਹੇ ਹਨ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ, ਇਨ੍ਹਾਂ ਸ਼ੱਕੀਆਂ ਵਲੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਸੀ. ਸੀ. ਟੀ. ਵੀ. ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਸ ਦੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਇਹ ਹੁਕਮ
ਪਿਤਾ ਦੇ ਬਿਆਨਾਂ ’ਤੇ ਦਰਜ ਹੋਇਆ ਮਾਮਲਾ
ਉਧਰ ਮੂਸੇਵਾਲਾ ਕਤਲਕਾਂਡ ’ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਹੋਇਆ ਹੈ। ਪਿਤਾ ਸਾਹਮਣੇ ਮੂਸੇਵਾਲਾ ਦਾ ਕਤਲ ਹੋਇਆ ਹੈ। ਪੂਰੀ ਤਿਆਰੀ ਵਿਚ ਬੈਠੇ ਹਮਲਾਵਰਾਂ ਨੇ ਪਹਿਲਾਂ ਸਿੱਧੂ ਦੀ ਜੀਪ ਨੂੰ ਰੋਕਿਆ ਅਤੇ ਫਿਰ ਅੰਨ੍ਹਵੇਹਾ ਫਾਇਰਿੰਗ ਸ਼ੁਰੂ ਕਰ ਦਿੱਤੀ। ਪਿਤਾ ਨੇ ਕਿਹਾ ਕਿ ਸਿੱਧੂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਕਈ ਗੈਂਗਸਟਰ ਉਨ੍ਹਾਂ ਦੇ ਪੁੱਤਰ ਨੂੰ ਫਿਰੌਤੀ ਲਈ ਫ਼ੋਨ ’ਤੇ ਧਮਕੀਆਂ ਦਿੰਦੇ ਸਨ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਉਸ ਨੂੰ ਕਈ ਵਾਰ ਧਮਕੀਆਂ ਭੇਜੀਆਂ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ’ਚ ਵਿਰੋਧ ’ਚ ਬੰਦ ਹੋਣ ਲੱਗਾ ਮਾਨਸਾ, ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ
ਵਾਰਦਾਤ ਤੋਂ ਬਾਅ ਰਾਜਸਥਾਨ ਵੱਲ ਭੱਜੇ ਸੀ ਕਾਤਲ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਕਾਤਲ ਰਾਜਸਥਾਨ ਵੱਲ ਭੱਜ ਸਨ। ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਦੀ ਗਿਣਤੀ 8 ਤੋਂ 10 ਸੀ। ਇਹ ਵੀ ਪਤਾ ਲੱਗਾ ਹੈ ਸਿੱਧੂ ਮੂਸੇਵਾਲਾ ਦਾ ਕਤਲ ਦੀ ਸੁਪਾਰੀ ਅਬੋਹਰ ਦੇ ਇਕ ਗੈਂਗਸਟਰ ਵਲੋਂ ਦਿੱਤੀ ਗਈ ਸੀ, ਜੋ ਕਿ ਲਾਰੈਂਸ ਬਿਸ਼ਨੋਈ ਦਾ ਰਿਸ਼ਤੇਦਾਰ ਹੈ। ਇਸ ਤੋਂ ਬਾਅਦ ਕਈ ਦਿਨ ਤੱਕ ਸਿੱਧੂ ਦੀ ਰੇਕੀ ਕੀਤੀ ਗਈ ਸੀ। ਇਹ ਸਾਰੀ ਸਾਜ਼ਿਸ਼ ਤਿਹਾੜ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਰਚੀ ਸੀ। ਇਹ ਵੀ ਪਤਾ ਲੱਗਾ ਹੈ ਕਿ ਜਿਹੜੀਆਂ ਗੱਡੀਆਂ ਕਾਤਲਾਂ ਨੇ ਵਰਤੀਆਂ ਸਨ, ਉਨ੍ਹਾਂ ’ਤੇ ਜਾਅਲੀ ਨੰਬਰ ਪਲੇਟਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲਸ ਨੇ ਬੀਤੇ ਦਿਨੀਂ ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਦੁੱਖ ਭਰੀ ਚਿੱਠੀ, ਆਖੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮੂਸਾ ਪਿੰਡ ਪਹੁੰਚੇ ਰਾਜਾ ਵੜਿੰਗ ਹੋਏ ਭਾਵੁਕ, ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ
NEXT STORY