ਮਾਨਸਾ (ਸੰਦੀਪ ਮਿੱਤਲ) : ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਂਚ ਦੌਰਾਨ ਵੱਡਾ ਦਾਅਵਾ ਕੀਤਾ ਹੈ। ਦਰਅਸਲ ਪੁਲਸ ਦੇ ਹੱਥ ਕੁਝ ਅਜਿਹੇ ਸਬੂਤ ਲੱਗੇ ਹਨ, ਜਿਸ ਕਾਰਨ ਉਹ ਇਸ ਕਤਲ ਕਾਂਡ ਨੂੰ ਸੁਲਝਾਉਣ ਦੇ ਕਰੀਬ ਪਹੁੰਚ ਗਈ ਹੈ। ਪੁਲਿਸ ਅਧਿਕਾਰੀ ਕਤਲ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ। ਪੁਲਸ ਸੀ. ਸੀ. ਟੀ. ਵੀ. ਫੁਟੇਜ ਤੋਂ ਲੈ ਕੇ ਸਿੱਧੂ ਮੂਸੇਵਾਲਾ ਨਾਲ ਫ਼ੋਨ ’ਤੇ ਹੋਈ ਗੱਲਬਾਤ ਤੱਕ ਦੇ ਸਬੂਤ ਇਕੱਠੇ ਕਰ ਰਹੀ ਹੈ। ਜਾਂਚ ਦੌਰਾਨ ਪੁਲਸ ਨੂੰ ਕਰੀਬ 21 ਸੀ. ਸੀ. ਟੀ. ਵੀ. ਫੁਟੇਜ ਮਿਲੀਆਂ ਹਨ ਜੋ ਕਿ ਸ਼ੱਕੀ ਹਨ। ਪੁਲਸ ਸੂਤਰਾਂ ਨੇ ਦੱਸਿਆ ਕਿ ਕਾਤਲਾਂ ਵੱਲੋਂ ਹਮਲੇ ਨੂੰ ਅੰਜਾਮ ਦੇਣ ਲਈ ਚਾਰ ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ 37 ਰਾਊਂਡ ਫਾਇਰ ਕੀਤੇ ਸਨ।
ਇਹ ਵੀ ਪੜ੍ਹੋ : ਗੈਂਗਸਟਰਾਂ ਦਾ ‘ਕਾਲ’ ਹਨ ਬਰਾੜ ਅਤੇ ਚੌਹਾਨ, ਜਾਣੇ ਜਾਂਦੇ ਹਨ ਐਨਕਾਊਂਟਰ ਸਪੈਸ਼ਲਿਸਟ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸਿੱਧੂ ਦੇ ਮਾਤਾ-ਪਿਤਾ
ਉਧਰ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਿਹਾ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਚੁੱਕਾ ਹੈ। ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਹਨ। ਇਥੇ ਇਹ ਵੀ ਦੱਸਣਯੋ ਹੈ ਕਿ ਇਸ ਤੋਂ ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਕਾਲੀ ਦਲ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਘੁੰਮਣ ਦੀ ਕਰੰਟ ਲੱਗਣ ਕਾਰਨ ਮੌਤ
NEXT STORY