ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਬਾਰੇ ਇਕ ਵੱਡਾ ਖੁਲਾਸਾ ਹੋਇਆ ਹੈ। ਪੁਲਸ ਨੇ ਹੁਣ ਗੈਂਗਸਟਰਾਂ ਨੂੰ ਇਕ ਟ੍ਰਾਂਸਪੋਰਟਰ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿਚ 4 ਦਿਨ ਦੇ ਰਿਮਾਂਡ ’ਤੇ ਲਿਆ ਹੈ। ਇਸ ਗੋਲੀ ਕਾਂਡ ਵਿਚ ਦੋਵਾਂ ਸ਼ਾਰਪ ਸ਼ੂਟਰਾਂ ਤੋਂ ਇਲਾਵਾ ਉਨ੍ਹਾ ਦਾ ਮਦਦਗਾਰ ਦੀਪਕ ਟੀਨੂੰ ਵੀ ਸ਼ਾਮਲ ਹੈ। ਪੁਲਸ ਨੇ ਗੈਂਗਸਟਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਇਨ੍ਹਾਂ ਦੇ ਵਾਰਦਾਤ ਵਿਚ ਸ਼ਾਮਲ ਹੋਣ ’ਤੇ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ’ਚ ਘਮਸਾਣ ਤੇਜ਼, ਵਿਰੋਧੀ ਧੜੇ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਵੱਡਾ ਕਦਮ
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਮਾਨਸਾ ਦੇ ਬਰੇਟਾ ਇਲਾਕੇ ਵਿਚ 16 ਜੂਨ ਨੂੰ ਹਰਿਆਣਾ ਦੇ ਉਕਲਾਨਾ ਮੰਡੀ ਦੇ ਟ੍ਰਾਂਸਪੋਰਟ ਕੁਦੀਪ ਕੁਮਾਰ ’ਤੇ ਗੋਲੀਆਂ ਚੱਲੀਆਂ ਸਨ। ਕੁਲਦੀਪ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ। ਫਾਇਰਿੰਗ ਕਰਦੇ ਸਮੇਂ ਹਮਲਾਵਰਾਂ ਦਾ ਪਿਸਟਲ ਲਾਕ ਹੋ ਗਿਆ, ਜਿਸ ਕਰਕੇ ਉਹ ਮੌਕੇ ਤੋਂ ਫਰਾਰ ਹੋ ਗਿਆ। ਟ੍ਰਾਂਸਪੋਰਟ ਨੇ ਦੋਸ਼ ਲਗਾਇਆ ਕਿ ਇਹ ਸ਼ੂਟਰ ਉਸ ਨੂੰ ਮਾਰਨ ਲਈ ਹੀ ਭੇਜੇ ਗਏ ਸਨ। ਉਕਤ ਨੇ ਕਿਹਾ ਕਿ ਉਸ ਨੂੰ ਪਹਿਲਾਂ ਵੀ ਕਈ ਧਮਕੀਆਂ ਮਿਲ ਚੁੱਕੀਆਂ ਹਨ।
ਇਹ ਵੀ ਪੜ੍ਹੋ : ਦੋ ਧੀਆਂ ਤੋਂ ਬਾਅਦ ਫਿਰ ਧੀ ਨੇ ਲਿਆ ਜਨਮ, ਮਾਂ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ
NEXT STORY