ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਸੁਖਬੀਰ ਨੇ ਕਿਹਾ ਹੈ ਕਿ ਪਹਿਲਾਂ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰ. ਪੀ. ਜੀ. ਬੰਬ ਧਮਾਕਾ, ਫ਼ਿਰ ਪਟਿਆਲਾ ਵਿਖੇ ਦੋ ਭਾਈਚਾਰਿਆਂ ’ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ’ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਦੀ ਲੁੱਟ। ਅਜਿਹੀਆਂ ਘਟਨਾਵਾਂ ਅਮਨ-ਕਾਨੂੰਨ ਦੇ ਮੂੰਹ ’ਤੇ ਚਪੇੜ ਮਾਰਦੀਆਂ ਹਨ।
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਦਿੱਤੀ ਜ਼ਮਾਨਤ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਰੋਜ਼ ਵਾਪਰ ਕਤਲੇਆਮ ਦੀਆਂ ਘਟਨਾਵਾਂ ਅਤੇ ਅਜਿਹੇ ਅਰਾਜਕਤਾ ਭਰੇ ਦੌਰ ’ਚੋਂ ਪੰਜਾਬ ਪਹਿਲੀ ਵਾਰ ਲੰਘਣ ਨੂੰ ਮਜਬੂਰ ਹੋਇਆ ਹੈ, ਜਿਸ ਦਾ ਸਿੱਧਾ ਕਾਰਨ ਭਗਵੰਤ ਮਾਨ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ 'ਫ਼ਰਜ਼ੀ' ਸਰਕਾਰ ’ਤੇ ਦਿੱਲੀ ਬੈਠੇ ਕੇਜਰੀਵਾਲ ਦਾ ਰਿਮੋਟ ਕੰਟਰੋਲ। ਗ਼ੈਰ-ਤਜ਼ਰਬੇਕਾਰ, ਗ਼ੈਰ-ਜ਼ਿੰਮੇਵਾਰ ਤੇ ਗ਼ੈਰ-ਪੰਜਾਬੀਆਂ ਦੇ ਫ਼ੈਸਲਿਆਂ ਦੀ ਮੁਥਾਜ ਸਰਕਾਰ ਸਰਹੱਦੀ ਸੂਬੇ ਪੰਜਾਬ ਨੂੰ ਕਿਵੇਂ ਸੰਭਾਲ਼ੇਗੀ? ਸੰਭਵ ਹੀ ਨਹੀਂ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਡਾਨ ਬਣਨ ਦੀ ਰਾਹ ’ਤੇ ਚੱਲ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਇੰਝ ਚਲਾਉਂਦੈ ਗੈਂਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ
NEXT STORY