ਮਾਨਸਾ (ਵੈੱਬ ਡੈਸਕ): ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਮੂਸਾ ਪਿੰਡ ਵਿਚ ਮੁਫ਼ਤ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸਿਰਫਿਰੇ ਆਸ਼ਿਕ ਦਾ ਕਾਰਾ! ਪਹਿਲਾਂ ਔਰਤ ਨੂੰ ਉਤਾਰਿਆ ਮੌਤ ਦੇ ਘਾਟ ਤੇ ਫ਼ਿਰ...
ਬਲਕੌਰ ਸਿੰਘ ਨੇ ਕਿਹਾ ਕਿ ਸ਼ੁਭਦੀਪ (Sidhu Moosewala) ਪੰਜਾਬ 'ਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਤ ਸੀ। ਇਸ ਲਈ ਉਸ ਨੇ ਆਪਣੇ ਇਲਾਕੇ ਦੇ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਆਪਣੇ ਦਾਦੀ ਜੀ ਦੇ ਨਾਂ ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ। ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ਤੇ 11 ਜੂਨ ਨੂੰ ਪਿੰਡ ਮੂਸਾ ਵਿਖੇ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਕੈਂਪ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਮਾਮੇ ਦੇ ਘਰ 'ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਬਲੌਕਰ ਸਿੰਘ ਨੇ ਫੇਸਬੁੱਕ 'ਤੇ ਲਿਖਿਆ, "ਸ਼ੁਭਦੀਪ ਪੰਜਾਬ ਵਿਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦੀ ਜੀ ਦੇ ਨਾਂ 'ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ। ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ 'ਤੇ ਮਿਤੀ 11 ਜੂਨ, ਪਿੰਡ ਮੂਸਾ, ਮਾਨਸਾ ਵਿਖੇ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਸਾਰੇ ਪਿੰਡ ਵਾਸੀਆਂ, ਹਲਕਾ ਨਿਵਾਸੀਆਂ ਨੂੰ ਇਸ ਕੈਂਪ ਵਿਚ ਪਹੁੰਚਣ ਦੀ ਅਪੀਲ ਕਰਦੇ ਹਾਂ ਤਾਂ ਜੋ ਆਪਣੇ ਪਿੰਡਾਂ ਨੂੰ ਕੈਂਸਰ ਤੋਂ ਬਚਾਅ ਸਕੀਏ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਮਨੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਲਰਟ 'ਤੇ ਆਈਆਂ ਸਿਆਸੀ ਪਾਰਟੀਆਂ, ਦਾਅਵੇਦਾਰਾਂ ਦੀਆਂ ਵਧੀਆਂ ਧੜਕਣਾਂ
NEXT STORY