ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਫਿਜ਼ੀਕਲ ਤੌਰ 'ਤੇ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। 26 ਸਤੰਬਰ ਨੂੰ ਮਾਮਲੇ ਦੇ 6 ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਦਰਅਸਲ, ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਈ, ਜਿਸ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹੇ ਭਾਵੁਕ ਵੀ ਹੋ ਗਏ। ਕਤਲਕਾਂਡ ਦੇ ਦੋਸ਼ੀਆਂ ਦੀ ਪਛਾਣ ਦੀ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿਗਾਹ ਕਮਜ਼ੋਰ ਹੈ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਉਨ੍ਹਾਂ ਨੇ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕੀਤੇ ਜਾਣ ਦੀ ਅਪੀਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਇਸ ਬੇਨਤੀ ਨੂੰ ਮਨਜ਼ੂਰ ਕਰਦਿਆਂ ਅਦਾਲਤ ਵੱਲੋਂ ਇਸ ਕਤਲਕਾਂਡ ਦੇ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ 'ਤੇ ਪੇਸ਼ ਕੀਤੇ ਜਾਣ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਹਨ। ਇਸ ਲਈ 26 ਸਤੰਬਰ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਣੇ 6 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ
NEXT STORY