ਮਾਨਸਾ (ਜੱਸਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਟਰਾਂਸਪੋਰਟਰ ਪ੍ਰਗਟ ਸਿੰਘ ਦੇ ਘਰ ’ਤੇ ਫਾਇਰਿੰਗ ਕਰ ਕੇ 30 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਵਿਚ ਮਾਨਸਾ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਡਲਹੌਜੀ ਤੋਂ ਸ਼ੂਟਰ ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ ਸੰਨੀ, ਜਸ਼ਨਪ੍ਰੀਤ ਸਿੰਘ ਅਤੇ ਨੂਰਪ੍ਰੀਤ ਸਿੰਘ ਨੂੰ ਮਾਨਸਾ ਲਿਆਂਦਾ ਹੈ। ਪੁਲਸ ਨੇ ਪੁੱਛਗਿੱਛ ਲਈ ਇਨ੍ਹਾਂ ਦਾ 4 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਮਾਨਸਾ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਡਲਹੌਜੀ ਪੁਲਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਜ਼ਿਕਰਯੋਗ ਹੈ ਕਿ 3 ਫਰਵਰੀ ਦੀ ਦੇਰ ਰਾਤ 2 ਮੋਟਰਸਾਈਕਲਾਂ ’ਤੇ ਸਵਾਰ ਵਿਅਕਤੀਆਂ ਨੇ ਸ਼ਹਿਰ ਦੀ ਪ੍ਰੋਫੈਸਰ ਕਾਲੋਨੀ ਵਿਚ ਰਹਿੰਦੇ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਟਰਾਂਸਪੋਰਟਰ ਪ੍ਰਗਟ ਸਿੰਘ ਦੇ ਘਰ ’ਤੇ ਫਾਇਰਿੰਗ ਕੀਤੀ ਸੀ। ਇਸ ਤੋਂ ਬਾਅਦ ਵਿਦੇਸ਼ੀ ਨੰਬਰਾਂ ਤੋਂ ਵ੍ਹਟਸਐਪ ਕਾਲ ਕਰ ਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਤੇ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪ੍ਰਗਟ ਸਿੰਘ ਦੇ ਭਰਾ ਦੇ ਬਿਆਨਾਂ ’ਤੇ ਪੁਲਸ ਨੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ
ਇਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਜੱਸੀ ਪੈਂਚਰ ਤੋਂ ਇਲਾਵਾ ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਨੂੰ ਲਿਆਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਵਿਚ ਬੈਠੇ ਜਸ਼ਨ ਇੰਗਲੈਂਡ ਅਤੇ ਹੁਸਨ ਕੈਨੇਡਾ ਦੇ ਇਸ਼ਾਰੇ ’ਤੇ ਸ਼ੂਟਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਮਾਨਸਾ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਪੁਲਸ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
NEXT STORY