ਚੰਡੀਗੜ੍ਹ (ਰਮਨਜੀਤ ਸਿੰਘ)- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ ਅਤੇ ਧਮਕੀ ਦੇਣ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ

ਜਾਣਕਾਰੀ ਮੁਤਾਬਕ ਦੋ ਈਮੇਲ ਰਾਹੀਂ ਭੇਜੀਆਂ ਗਈਆਂ ਧਮਕੀਆਂ ਵਿਚ ਕਿਹਾ ਗਿਆ ਹੈ ਕਿ ਜਿਹੋ ਜਿਹਾ ਸਿੱਧੂ ਮੂਸੇਵਾਲਾ ਦਾ ਹਾਲ ਕੀਤਾ ਸੀ, ਉਹੋ ਜਿਹਾ ਹੀ ਉਸਦਾ ਵੀ ਕਰ ਦਿੱਤਾ ਜਾਵੇਗਾ, ਜੇਕਰ ਉਹ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਬੋਲਣਾ ਬੰਦ ਨਹੀਂ ਕਰੇਗਾ। ਹਿੰਦੀ ਵਿਚ ਲਿਖੀ ਗਈ ਧਮਕੀ ਭਰੀ ਈਮੇਲ ਵਿਚ ਕਿਹਾ ਗਿਆ ਹੈ ਕਿ ਜਗਰੂਪ ਰੂਪਾ ਤੇ ਮਨੂ ਦਾ ਝੂਠਾ ਐਨਕਾਊਂਟਰ ਵੀ ਉਸੇ (ਬਲਕੌਰ ਸਿੰਘ) ਦੇ ਦਬਾਅ ਦੇ ਕਾਰਨ ਹੀ ਪੰਜਾਬ ਪੁਲਸ ਨੇ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ

ਗੈਂਗ ਦੇ ਮੈਂਬਰਾਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਹੋਇਆ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੁੱਪ ਰਹਿਣ ਦੀ ਨਸੀਹਤ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਉਕਤ ਈਮੇਲਾਂ ਸਬੰਧੀ ਪੰਜਾਬ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪੰਜਾਬ ਪੁਲਸ ਦੇ ਸਾਈਬਰ ਸੈੱਲ ਵਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਾਕਿਸਤਾਨ 'ਚ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
NEXT STORY