ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਸਵੇਰੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ 'ਚ ਸਿੱਧੂ ਮੂਸੇਵਾਲਾ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਵੀ ਸਿੱਧੂ ਮੂਸੇਵਾਲਾ ਦੀ ਮੀਟਿੰਗ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : PGI 'ਚ ਆਉਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਕੋਵਿਡ ਦੇ ਵੱਧਦੇ ਕੇਸਾਂ ਦੌਰਾਨ ਲਿਆ ਗਿਆ ਅਹਿਮ ਫ਼ੈਸਲਾ
ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਜਿੰਨਾ ਨਾਮ ਸਿੱਧੂ ਮੂਸੇਵਾਲਾ ਨੇ ਗੀਤਾਂ 'ਚ ਕਮਾਇਆ ਹੈ, ਉਸ ਸ਼ਿੱਦਤ ਨਾਲ ਹੀ ਉਹ ਲੋਕਾਂ ਦੀ ਸੇਵਾ ਕਰਨਗੇ। ਮੁੱਖ ਮੰਤਰੀ ਚੰਨੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਪੰਜਾਬ ਦੀ ਸਿਆਸਤ 'ਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। ਮੁੱਖ ਮੰਤਰੀ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ 'ਚ ਜੀ ਆਇਆਂ ਕਿਹਾ।
ਇਹ ਵੀ ਪੜ੍ਹੋ : ... ਤੇ CM ਚੰਨੀ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਨਵਜੋਤ ਸਿੱਧੂ ਬਾਰੇ ਆਖ ਦਿੱਤੀ ਇਹ ਗੱਲ
4 ਸਾਲਾਂ ਬਾਅਦ ਜ਼ਿੰਦਗੀ 'ਚ ਨਵਾਂ ਕਦਮ ਚੁੱਕਣ ਜਾ ਰਿਹਾਂ : ਸਿੱਧੂ ਮੂਸੇਵਾਲਾ
ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ 4 ਸਾਲਾਂ ਬਾਅਦ ਅੱਜ ਜ਼ਿੰਦਗੀ 'ਚ ਨਵਾਂ ਕਦਮ ਚੁੱਕਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਰਾ ਪੰਜਾਬ ਬਹੁਤ ਤਰੱਕੀ ਕਰ ਗਿਆ ਪਰ ਮਾਨਸਾ ਜ਼ਿਲ੍ਹਾ ਕਦੇ ਅੱਗੇ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਮੇਰਾ ਸਿਆਸਤ 'ਚ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਮੈਂ ਕਿਸੇ ਰੁਤਬੇ ਖ਼ਾਤਰ ਆਇਆ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੁੱਝ ਲੋਕ ਜੁੜੇ ਹੋਏ ਹਨ, ਜੋ ਉਨ੍ਹਾਂ ਤੋਂ ਆਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਸਟਮ 'ਚ ਕੁੱਝ ਸੁਧਾਰ ਕਰਨ ਲਈ ਇਸ ਦਾ ਹਿੱਸਾ ਬਣਨਾ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਸਿੱਧੂ ਮੂਸੇਵਾਲਾ' ਅੱਜ ਫੜ੍ਹਨਗੇ ਕਾਂਗਰਸ ਦਾ ਹੱਥ!, ਥੋੜ੍ਹੀ ਦੇਰ 'ਚ CM ਚੰਨੀ ਕਰਨਗੇ ਪ੍ਰੈੱਸ ਕਾਨਫਰੰਸ
ਇਸੇ ਲਈ ਉਹ ਕਾਂਗਰਸ ਪਾਰਟੀ ਰਾਹੀਂ ਲੋਕਾਂ ਦੀ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਮੂਸੇਵਾਲਾ ਨੇ ਦੱਸਿਆ ਕਿ ਸਿਰਫ ਕਾਂਗਰਸ 'ਚ ਹੀ ਉਹ ਸ਼ਾਮਲ ਹੋਏ, ਇਸ ਦਾ ਇਕ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ 'ਚ ਅਜਿਹੇ ਲੋਕ ਹਨ, ਜੋ ਆਮ ਘਰਾਂ ਤੋਂ ਉੱਠ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਤੋਂ ਉਮੀਦ ਹੈ ਕਿ ਜਿਵੇਂ ਲੋਕਾਂ ਨੇ ਮਿਊਜ਼ਿਕ ਇੰਡਸਟਰੀ 'ਚ ਉਨ੍ਹਾਂ ਨੂੰ ਪਿਆਰ ਤੇ ਆਸ਼ੀਰਵਾਦ ਦਿੱਤਾ ਹੈ, ਸਿਆਸਤ 'ਚ ਵੀ ਇੰਝ ਹੀ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਥੇਦਾਰ ਸ੍ਰੀ ਅਕਾਲ ਤਖ਼ਤ ਬਾਦਲ ਦਲ ਦੀ ਭਾਸ਼ਾ ਬੋਲਣ ਤੋਂ ਗੁਰੇਜ਼ ਕਰਨ : ਸਰਨਾ
NEXT STORY