ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ 'ਚ ਇਸ ਵਾਰ ਪੰਜਾਬੀ ਗਾਇਕ ਤੇ ਕਲਾਕਾਰ ਪੂਰੀ ਤਰ੍ਹਾਂ ਡਟੇ ਹੋਏ ਹਨ। ਅਜਿਹੇ 'ਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਲਾਈਵ ਹੋ ਕੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਗੱਲ ਰੱਖੀ ਹੈ। ਸਿੱਧੂ ਮੂਸੇ ਵਾਲਾ ਨੇ ਕਿਹਾ ਕਿ ਜੋ ਵੀ ਹੋ ਗਿਆ ਉਸ ਨੂੰ ਭੁੱਲ ਕੇ ਨਾਕਾਰਾਤਮਕਤਾ ਦੀ ਥਾਂ ਪੌਜੀਟਿਵਿਟੀ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨ੍ਹਾਂ ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਅਸੀਂ ਉਨ੍ਹਾਂ ਹੀ ਇਕੱਠੇ ਹੋ ਕੇ ਉੱਠਾਂਗੇ। ਉਨ੍ਹਾਂ ਲੋਕਾਂ ਨੂੰ ਇਕੱਠੇ ਹੋਕੇ ਚੱਲਣ ਦੀ ਅਪੀਲ ਕੀਤੀ ਅਤੇ ਸੋਸ਼ਲ ਮੀਡੀਆ 'ਤੇ ਨੈਗਟੀਵਿਟੀ ਫੈਲਾਉਣ ਤੋਂ ਕਿਨਾਰਾ ਕਰਨ ਲਈ ਕਿਹਾ। ਸਿੱਧੂ ਮੂਸੇ ਵਾਲਾ ਨੇ ਕਿਹਾ ਇਕ-ਦੂਜੇ 'ਤੇ ਇਲਜ਼ਾਮ ਲਾਉਣਾ ਛੱਡ ਕੇ ਆਪਣੇ ਅਸਲੀ ਮੰਤਵ 'ਤੇ ਆਈਏ। ਸਿੱਧੂ ਮੂਸੇ ਵਾਲਾ ਨੇ ਕਿਹਾ ਸਬਰ ਤੋਂ ਕੰਮ ਲਈਏ, ਸ਼ਾਂਤੀ ਨਾਲ ਹਰ ਕਦਮ ਚੁੱਕੀਏ। ਅਸੀਂ ਵੀ ਉੱਥੇ ਪਹੁੰਚਾਂਗੇ ਤੇ ਤੁਸੀਂ ਵੀ ਵਧ ਚੜ੍ਹ ਕੇ ਅੰਦੋਲਨ 'ਚ ਪਹੁੰਚੋ। ਹੁਣ ਅਸਲੀ ਟਾਇਮ ਆਇਆ ਹੈ ਸਾਨੂੰ ਉੱਥੇ ਜ਼ਰੂਰ ਪਹੁੰਚਣਾ ਚਾਹੀਦਾ ਹੈ ਤੇ ਅੰਦੋਲਨ 'ਤੇ ਬੈਠਿਆਂ ਦਾ ਹੌਸਲਾ ਬਣੀਏ।'
ਸਿੱਧੂ ਮੂਸੇ ਵਾਲਾ ਨੇ ਘੱਟ ਗਿਣਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰਾਂ ਅਕਸਰ ਇਸ ਤਰ੍ਹਾਂ ਕਰਦੀਆਂ ਨੇ ਤੇ ਅਸੀਂ ਆਪਣੇ ਹੌਸਲੇ ਨਾਲ ਡਟੇ ਰਹਾਂਗੇ। ਉਨ੍ਹਾਂ ਕਿਹਾ ਵਖਰੇਵੇਂ ਭੁੱਲੋ, ਗਲਤੀ ਹਰ ਇਕ ਤੋਂ ਹੁੰਦੀ ਹੈ ਤੇ ਹੁਣ ਸਮਾਂ ਹੈ ਇਕੱਠੇ ਹੋਣ ਦਾ।
ਅਗਲੀ ਰਣਨੀਤੀ ਦਾ ਵੀ ਹੋਇਆ ਐਲਾਨ
ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 28 ਨਵੰਬਰ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਡੇਢ-ਦੋ ਸਾਲ ਤੱਕ ਕਾਨੂੰਨ ਲਾਗੂ ਕਰਨ 'ਤੇ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਨਾਕਾਰ ਦਿੱਤਾ। ਹੁਣ ਤੱਕ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ।
ਨੋਟ — ਕਿਸਾਨ ਅੰਦੋਲਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਰਾਏ? ਕੁਮੈਂਟ ਕਰਕੇ ਦੱਸੋ।
ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1. 31 ਕਰੋੜ ਦਾ ਵੰਡਿਆ ਵਜ਼ੀਫ਼ਾ
NEXT STORY