ਮਾਨਸਾ (ਜੱਸਲ) : ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅਦਾਲਤ ਦੇ ਹੁਕਮਾਂ ’ਤੇ ਸ਼ੁੱਕਰਵਾਰ ਨੂੰ 5 ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੇਸ਼ ਹੋ ਕੇ ਮੁਲਜ਼ਮਾਂ ਦੀ ਪਛਾਣ ਕੀਤੀ। ਅਦਾਲਤ ਨੇ ਇਸ ਮਾਮਲੇ ਵਿਚ ਅਗਲੀ ਪੇਸ਼ੀ 14 ਨਵੰਬਰ 2025 ਨੂੰ ਨਿਰਧਾਰਿਤ ਕੀਤੀ ਹੈ। ਜ਼ਿਕਰਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਮਾਮਲੇ ’ਚ ਅਦਾਲਤ ਨੇ ਗਾਇਕ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ ’ਤੇ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਸਬੰਧ ’ਚ ਅਦਾਲਤ ’ਚ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਪ੍ਰਿਆਵਰਤ ਫ਼ੌਜੀ, ਕੁਲਦੀਪ ਕਸ਼ਿਸ਼, ਦੀਪਕ ਮੁੰਡੀ, ਸੰਦੀਪ ਕੇਕੜਾ ਅਤੇ ਬਲਦੇਵ ਨਿੱਕੂ ਨੂੰ ਪੇਸ਼ ਕੀਤਾ ਗਿਆ। ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ’ਚ ਪੇਸ਼ ਹੋਏ ਅਤੇ ਮੁਲਜ਼ਮਾਂ ਦੀ ਪਛਾਣ ਕੀਤੀ। ਕਤਲ ਦੌਰਾਨ ਇਸਤੇਮਾਲ ਕੀਤੀਆਂ ਗਈਆਂ ਬਲੈਰੋ ਅਤੇ ਕਰੋਲਾ ਗੱਡੀਆਂ ਵੀ ਅਦਾਲਤ ’ਚ ਪੇਸ਼ ਕੀਤੀਆਂ ਗਈਆਂ। ਇਸ ਸਬੰਧੀ ਅਦਾਲਤ ਨੇ ਪੁਲਸ ਨੂੰ ਇਹ ਗੱਡੀਆਂ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਥਾਣਾ ਸਿਟੀ 1 ਮਾਨਸਾ ਦੀ ਪੁਲਸ ਵੱਲੋਂ ਅਦਾਲਤ ਦੇ ਹੁਕਮਾਂ ’ਤੇ ਇਹ ਗੱਡੀਆਂ ਪੇਸ਼ ਕੀਤੀਆਂ ਗਈਆਂ। ਇਸ ਮਾਮਲੇ ’ਚ ਅਗਲੀ ਪੇਸ਼ੀ 14 ਨਵੰਬਰ ਨੂੰ ਰੱਖੀ ਗਈ ਹੈ।
'ਯੁੱਧ ਨਸ਼ਿਆਂ ਵਿਰੁੱਧ' ਤਹਿਤ 59 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY