ਨਵੀਂ ਦਿੱਲੀ (ਬਿਊਰੋ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਮੁਤਾਬਕ ਧਰਮਨਜੋਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਾਫੀ ਕਰੀਬੀ ਹੈ ਪਰ ਅਜੇ ਤੱਕ ਇਸਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ
ਯੂ.ਐੱਸ. ਪੁਲਸ ਵੱਲੋਂ ਕਾਹਲੋਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਸਰਕਾਰ ਜਲਦੀ ਹੀ ਐੱਫ.ਬੀ.ਆਈ. ਨਾਲ ਸੰਪਰਕ ਕਰਕੇ ਉਕਤ ਦੋਸ਼ੀ ਨੂੰ ਭਾਰਤ ਲਿਆਏਗੀ ਤਾਂ ਜੋ ਮੂਸੇਵਾਲਾ ਮਾਮਲੇ 'ਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਧਰਮਨਜੋਤ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਜੋ ਕਾਫੀ ਸਮੇਂ ਤੋਂ ਅਮਰੀਕਾ ਵਿੱਚ ਲੁਕਿਆ ਹੋਇਆ ਸੀ। ਧਰਮਨਜੋਤ ਖਿਲਾਫ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਯੂ.ਐੱਸ. ਪੁਲਸ ਵੱਲੋਂ ਨੂੰ ਹਿਰਾਸਤ ਲਏ ਜਾਣ ਮਗਰੋਂ ਉਸ ਨੂੰ ਬਹੁਤ ਜਲਦ ਭਾਰਤ ਲਿਆਂਦਾ ਜਾਵੇਗਾ। ਕਾਹਲੋਂ ਪੰਜਾਬ ਪੁਲਸ ਅਤੇ ਐੱਨ.ਆਈ.ਏ. ਨੂੰ ਪਹਿਲਾਂ ਹੀ ਲੋੜੀਂਦਾ ਸੀ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਖਿੱਚੀ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ, ਇਕ ਫ਼ੈਸਲੇ ਨਾਲ ਵਧੀਆਂ ਮੁਸ਼ਕਲਾਂ
ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੂਟਰਾਂ ਨੇ ਉਸ ਦੀ ਜੀਪ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ 'ਤੇ ਗੋਲੀਆਂ ਦੇ 24 ਨਿਸ਼ਾਨ ਮਿਲੇ ਸਨ। ਯਾਨੀ ਕਿ ਕਾਤਲ ਮੂਸੇਵਾਲਾ ਨੂੰ ਕਿਸੇ ਵੀ ਕੀਮਤ 'ਤੇ ਜਿਊਂਦਾ ਨਹੀਂ ਛੱਡਣਾ ਚਾਹੁੰਦੇ ਸਨ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਘਰ, 30 ਸਾਲਾ ਹਰਮਨਬੀਰ ਸਿੰਘ ਦੀ ਓਵਰਡੋਜ਼ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ
NEXT STORY