ਚੰਡੀਗੜ੍ਹ (ਬਿਊਰੋ)– ਅੱਜ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਦਾ ਚੁੱਕਿਆ ਗਿਆ। ਸਿੱਧੂ ਦੇ ਮਾਪਿਆਂ ਵਲੋਂ ਵਿਧਾਨ ਸਭਾ ਬਾਹਰ ਧਰਨਾ ਲਗਾਇਆ ਗਿਆ ਸੀ ਤੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਉਥੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੁੱਦੇ ਨੂੰ ਚੁੱਕੇ ਜਾਣ ’ਤੇ ਸਰਕਾਰ ਦਾ ਪੱਖ ਸਪੱਸ਼ਟ ਕੀਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੂਸੇਵਾਲਾ ਕਤਲਕਾਂਡ ’ਚ 40 ਵਿਅਕਤੀ ਨਾਮਜ਼ਦ ਕੀਤੇ ਗਏ। ਇਨ੍ਹਾਂ ’ਚੋਂ 29 ਗ੍ਰਿਫ਼ਤਾਰ ਹੋਏ 2 ਦਾ ਐਨਕਾਊਂਟਰ ਹੋਇਆ। 6 ਦੋਸ਼ੀ ਵਿਦੇਸ਼ ’ਚ ਹਨ, 3 ਜੋ ਬੱਚਦੇ ਹਨ, ਉਨ੍ਹਾਂ ਦੇ ਰੋਲ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ
ਅਮਨ ਅਰੋੜਾ ਨੇ ਗੋਲਡੀ ਬਰਾੜ ਬਾਰੇ ਬੋਲਦਿਆਂ ਕਿਹਾ ਕਿ ਉਸ ਨੂੰ ਦੇਸ਼ ’ਚ ਲਿਆਉਣ ਦਾ ਕੰਮ ਕੇਂਦਰ ਸਰਕਾਰ ਰਾਹੀਂ ਜਾਰੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਸਾਰੀ ਸੁਰੱਖਿਆ ਵਾਪਸ ਨਹੀਂ ਲਈ ਗਈ ਸੀ। ਉਸ ਕੋਲ 2 ਗੰਨਮੈਨ ਤੇ ਬੁਲਟ ਪਰੂਫ ਗੱਡੀ ਸੀ।
ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2 ਮਹੀਨਿਆਂ ’ਚ ਗੈਂਗਸਟਰ ਪੈਦਾ ਨਹੀਂ ਕੀਤੇ। ਉਹ ਪਿਛਲੀਆਂ ਸਰਕਾਰਾਂ ਦੇ ਬੀਜੇ ਕੰਡੇ ਚੁੱਗ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਧੂ ਦੀ ਮੌਤ ਦਾ ਦਰਦ ਸਿਰਫ ਉਸ ਦੇ ਮਾਪਿਆਂ ਨੂੰ ਨਹੀਂ ਹੈ, ਸਗੋਂ ਪੂਰੇ ਪੰਜਾਬ ਤੇ ਦੁਨੀਆ ਭਰ ’ਚ ਵੱਸਦੇ ਉਸ ਦੇ ਚਾਹੁਣ ਵਾਲਿਆਂ ਨੂੰ ਵੀ ਹੈ। ਉਸ ਮੂਸੇਵਾਲਾ ਕਤਲਕਾਂਡ ’ਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ, ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਤਿੱਖੀ ਬਹਿਸ ਦੌਰਾਨ ਪਿਆ ਰੌਲਾ
NEXT STORY