ਮਾਨਸਾ : ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਨਾਲ ਜੁੜੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਸਹਿਮਤੀ ਮਗਰੋਂ ਹੁਣ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਗਾਇਕ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ। ਪੈਨਲ 'ਚ ਮਾਨਸਾ, ਫਰੀਦਕੋਟ ਮੈਡੀਕਲ ਕਾਲਜ, ਰਾਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰ ਵੀ ਸ਼ਾਮਲ ਹੋਣਗੇ। ਜਾਂਚ ਟੀਮ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਹਨ। ਪੋਸਟਮਾਰਟਮ ਤੋਂ ਬਾਅਦ ਡੈੱਡ ਬਾਡੀ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉਸ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਕਾਲਜ ਲਾਈਫ 'ਚ ਵੀ ‘ਹੀਰੋ’ ਸਨ ਸਿੱਧੂ ਮੂਸੇਵਾਲਾ, ਹੋਸਟਲ ’ਚ ਸਵੇਰੇ 5 ਵਜੇ ਕਰਦੇ ਸੀ ਰਿਆਜ਼
ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਕਈ ਪ੍ਰਸਿੱਧ ਪੰਜਾਬੀ ਗੀਤ ਦਿੱਤੇ ਹਨ। ਮੂਸੇਵਾਲਾ ਸੂਬੇ ਦੇ 424 ਵੀ.ਆਈ.ਪੀਜ਼ 'ਚ ਸ਼ਾਮਲ ਸਨ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ 'ਚ ਸੂਬਾ ਸਰਕਾਰ ਨੇ ਵਾਪਸ ਲੈ ਲਈ ਸੀ। ਕਈ ਸਿਤਾਰਿਆਂ ਅਤੇ ਸਿਆਸੀ ਹਸਤੀਆਂ ਨੇ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। ਇਸ ਕਤਲ ਨੂੰ ਲੈ ਕੇ ਪੰਜਾਬੀ ਅਤੇ ਬਾਲੀਵੁੱਡ ਗਾਇਕਾਂ ਦਾ ਗੁੱਸਾ ਭੜਕ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਹੋਇਆ ਸਿਆਸੀ ਕਤਲ : ਰਾਜਾ ਵੜਿੰਗ (ਵੀਡੀਓ)
ਸਿੱਧੂ ਮੂਸੇਵਾਲਾ ਨਾਲ ਕਈ ਵਿਵਾਦ ਵੀ ਜੁੜੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ 28 ਸਾਲਾ ਸਿੱਧੂ ਮੂਸੇਵਾਲਾ 'ਤੇ ਹਮਲਾਵਰਾਂ ਨੇ ਲਗਾਤਾਰ 30 ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਲੋਕ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਸਵਾਲ ਉਠਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ ’ਚ ਲਾਅ ਐਂਡ ਆਰਡਰ ਦੀਆਂ ਉੱਡ ਰਹੀਆਂ ਧੱਜੀਆਂ, ਜਲੰਧਰ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਰਾਮ ਭਰੋਸੇ
NEXT STORY