ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗਾਇਕ ਬੱਬੂ ਮਾਨ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਹੀ ਕਿਸੇ ਦਾ ਨਾਂ ਨਹੀਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਸਟੇਜ ਨੂੰ ਲੈ ਕੇ ਸਿੱਧੂ ਅਤੇ ਬੱਬੂ ਮਾਨ ਵਿਚਕਾਰ ਵਿਵਾਦ ਚੱਲਦਾ ਸੀ। ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦਾ ਵੱਡੀਆਂ ਸਟੇਜਾਂ 'ਤੇ ਕਬਜ਼ਾ ਸੀ। ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਮਤ ਨੇ ਚਾਹਿਆ ਤਾਂ ਉਹ ਯਕੀਨੀ ਤੌਰ 'ਤੇ ਲੀਡਰ ਬਣਨਗੇ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਜਾਰੀ ਹੈ, ਜਿਸ ਕਾਰਨ ਪੰਜਾਬੀ ਗਾਇਕ ਬੱਬੂ ਮਾਨ ਨੂੰ ਮਾਨਸਾ ਪੁਲਸ ਨੇ ਤਲਬ ਕਰਕੇ ਇੱਕ ਹਫ਼ਤੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਦੱਸ ਦੇਈਏ ਕਿ ਇਸ ਦੌਰਾਨ ਬੱਬੂ ਮਾਨ ਕੋਲੋਂ ਮਾਨਸਾ ਦੇ ਸੀ.ਆਈ.ਏ. ਦਫ਼ਤਰ ਵਿੱਚ ਐਸ.ਆਈ.ਟੀ ਮੈਂਬਰਾਂ ਵੱਲੋਂ ਸਵਾਲ ਕੀਤੇ ਗਏ ਸਨ।
SIT ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ, ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ’ਤੇ FIR ਦਰਜ, ਪੜ੍ਹੋ Top 10
NEXT STORY