ਜਲੰਧਰ (ਬਿਊਰੋ) : ਦਸੰਬਰ ਮਹੀਨਾ ਅੱਧ ਤੋਂ ਜ਼ਿਆਦਾ ਬੀਤ ਚੁੱਕਾ ਹੈ ਅਤੇ ਇਸ ਮਹੀਨੇ ਦੇ ਅੰਤ ਨਾਲ ਸਾਲ 2022 ਦਾ ਵੀ ਅੰਤ ਹੋ ਜਾਵੇਗਾ। ਇਹ ਸਾਲ ਮਨੋਰੰਜਨ ਜਗਤ 'ਤੇ ਕਾਫ਼ੀ ਭਾਰੀ ਰਿਹਾ ਸੀ। ਇਸ ਸਾਲ ਕਈ ਦਿੱਗਜ ਸ਼ਖਸੀਅਤਾਂ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈਆਂ। ਆਪਣੇ ਚਹੇਤੇ ਸਟਾਰਜ਼ ਦੀ ਮੌਤ ਨਾਲ ਪ੍ਰਸ਼ੰਸਕ ਵੀ ਕਾਫ਼ੀ ਗਮਜ਼ਦਾ ਹੋ ਗਏ ਸੀ। ਆਓ ਜਾਣਦੇ ਹਾਂ ਉਨ੍ਹਾਂ ਸ਼ਖਸੀਅਤਾਂ ਬਾਰੇ ਜੋ 2022 'ਚ ਹਮੇਸ਼ਾ ਲਈ ਦੁਨੀਆ ਤੋਂ ਰੁਖਸਤ ਹੋਈਆਂ।
ਲਤਾ ਮੰਗੇਸ਼ਕਰ
ਲਤਾ ਮੰਗੇਸ਼ਕਰ ਨੂੰ ਸੁਰਾਂ ਦੀ ਕੋਇਲ ਕਿਹਾ ਜਾਂਦਾ ਹੈ। ਉਨ੍ਹਾਂ ਵਰਗਾ ਫਨਕਾਰ ਅੱਜ ਤੱਕ ਨਾ ਕੋਈ ਹੋਇਆ ਤੇ ਨਾ ਹੀ ਕੋਈ ਹੋਵੇਗਾ। ਲਤਾ ਮੰਗੇਸ਼ਕਰ 6 ਫਰਵਰੀ ਨੂੰ 92 ਸਾਲਾਂ ਦੀ ਉਮਰ ‘ਚ ਦੁਨੀਆ ਤੋਂ ਹਮੇਸ਼ਾ ਲਈ ਚਲੀ ਗਈ। ਉਨ੍ਹਾਂ ਦੀ ਮੌਤ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਹੋਈ।
ਐਕਟਰ ਦੀਪ ਸਿੱਧੂ
ਪੰਜਾਬੀ ਐਕਟਰ ਦੀਪ ਸਿੱਧੂ ਦੀ 38 ਸਾਲ ਦੀ ਉਮਰ 'ਚ ਅਚਾਨਕ ਮੌਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ। 15 ਫਰਵਰੀ ਨੂੰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ।
ਗਾਇਕ ਬੱਪੀ ਲਹਿਰੀ
ਬਾਲੀਵੁੱਡ ਦੇ ਉੱਘੇ ਗਾਇਕ ਬੱਪੀ ਲਹਿਰੀ 69 ਸਾਲ ਦੀ ਉਮਰ ‘ਚ 15 ਫਰਵਰੀ ਨੂੰ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਸੀ।
ਸਿੱਧੂ ਮੂਸੇਵਾਲਾ
ਪੰਜਾਬੀ ਸੁਪਰਸਟਾਰ ਸਿੱਧੂ ਮੂਸੇਵਾਲਾ ਦੀ ਦੁਨੀਆ ਭਰ ‘ਚ ਜ਼ਬਰਦਸਤ ਫੈਨ ਫਾਲੋਇੰਗ ਸੀ। ਉਸ ਨੇ ਬਹੁਤ ਹੀ ਛੋਟੀ ਉਮਰ ‘ਚ ਬਹੁਤ ਵੱਡਾ ਨਾਮ ਕਮਾ ਲਿਆ ਸੀ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨਾਲ ਪੰਜਾਬ ਸਮੇਤ ਪੂਰੀ ਦੁਨੀਆ ਨੂੰ ਵੱਡਾ ਝਟਕਾ ਲੱਗਿਆ।
ਗਾਇਕ ਕੇਕੇ
ਬਾਲੀਵੁੱਡ ਦੇ ਪ੍ਰਸਿੱਧ ਗਾਇਕ ਕੇਕੇ ਜਿਨ੍ਹਾਂ ਨੇ ਆਪਣੇ ਗੀਤਾਂ ਨਾਲ ਬਾਲੀਵੁੱਡ ‘ਤੇ ਕਈ ਸਾਲ ਰਾਜ ਕੀਤਾ, ਦੀ ਅਚਾਨਕ ਮੌਤ ਉਨ੍ਹਾਂ ਦੇ ਫੈਨਜ਼ ਹੀ ਨਹੀਂ ਸਗੋਂ ਪੂਰੇ ਮਨੋਰੰਜਨ ਜਗਤ ਲਈ ਬਹੁਤ ਵੱਡਾ ਝਟਕਾ ਸੀ। ਕੇਕੇ ਦੀ 31 ਮਈ ਨੂੰ ਇੱਕ ਲਾਈਵ ਕੰਸਰਟ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਗਈ।
ਬਲਵਿੰਦਰ ਸਫਰੀ
ਬਲਵਿੰਦਰ ਸਫਰੀ ਪੰਜਾਬ ਦੇ ਜਾਣੇ ਮਾਣੇ ਗਾਇਕ ਸੀ। ਇਨ੍ਹਾਂ ਨੇ ਆਪਣੇ ਗੀਤਾਂ ਨਾਲ ਕਈ ਸਾਲਾਂ ਤੱਕ ਪੰਜਾਬੀਆਂ ਦਾ ਖੂਬ ਮਨੋਰੰਜਨ ਕੀਤਾ, ਪਰ ਸਫਰੀ 63 ਸਾਲ ਦੀ ਉਮਰ ‘ਚ 28 ਜੁਲਾਈ ਨੂੰ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ।
ਅਦਾਕਾਰਾ ਦਲਜੀਤ ਕੌਰ
ਪੰਜਾਬੀ ਅਦਾਕਾਰਾ ਦਲਜੀਤ ਕੌਰ, ਜਿਨ੍ਹਾਂ ਨੇ ਆਪਣੀ ਖੂਬਸੂਰਤੀ ਤੇ ਸ਼ਾਨਦਾਰ ਐਕਟਿੰਗ ਤੱਕ ਕਈ ਦਹਾਕਿਆਂ ਤੱਕ ਲੋਕਾਂ ਦਾ ਮਨੋਰੰਜਨ ਕੀਤਾ। ਦਲਜੀਤ ਕੌਰ 17 ਨਵੰਬਰ ਨੂੰ 69 ਸਾਲ ਉਮਰ ‘ਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈ। ਉਨ੍ਹਾਂ ਦੀ ਮੌਤ ਰਾਇਕੋਟ ‘ਚ ਹੋਈ ਸੀ।
ਗਾਇਕ ਨਿਰਵੈਰ ਸਿੰਘ
ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਆਸਟਰੇਲੀਆ ‘ਚ ਇੱਕ ਭਿਆਨਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ। ਉਹ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਸੀ, ਜੋ ਅਚਾਨਕ ਹਮੇਸ਼ਾ ਲਈ ਅਲੋਪ ਹੋ ਗਿਆ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਹੱਸਦੇ-ਖੇਡਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਹਿਲੀ ਮੰਜ਼ਿਲ ਤੋਂ ਡਿੱਗਣ ਕਾਰਨ 7 ਸਾਲਾ ਬੱਚੇ ਦੀ ਮੌਤ (ਤਸਵੀਰਾ
NEXT STORY