ਬਟਾਲਾ (ਮਠਾਰੂ) - ਸੂਬੇ ’ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ ’ਚ ‘ਆਪ’ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ ਸਾਬਿਤ ਹੋਈ ਦਿਖਾਈ ਦੇ ਰਹੀ ਹੈ, ਕਿਉਂਕਿ ਚਿੱਟੇ ਦਿਨ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਨੇ ਪੰਜਾਬੀਆਂ ਦੇ ਮਨਾਂ ਅੰਦਰ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨੌਜਵਾਨ ਕਾਂਗਰਸੀ ਆਗੂ ਅਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਉਨ੍ਹਾਂ ਨੇ ਕਿਹਾ ਕਿ ਜਦ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ, ਜਦਕਿ ਗੈਰ-ਸਮਾਜੀ ਅਨਸਰ ਸ਼ਰੇਆਮ ਬੇਕਸੂਰ ਲੋਕਾਂ ਨੂੰ ਆਪਣੀਆਂ ਗੋਲੀਆਂ ਦਾ ਨਿਸ਼ਾਨਾ ਬਣਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਆਪ ਦੀ ਸਰਕਾਰ ਦੀ ਬੇਹੱਦ ਢਿੱਲੀ ਕਾਨੂੰਨ ਵਿਵਸਥਾ ਅਤੇ ਨਲਾਇਕੀਆਂ ਦੇ ਕਾਰਨ ਅੱਜ ਮਾਵਾਂ ਦੇ ਪੁੱਤਰਾਂ ਨੂੰ ਗੋਲੀਆਂ ਮਾਰ ਕੇ ਸ਼ਰੇਆਮ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ, ਕਿਉਂਕਿ ਬਿਨਾਂ ਸੋਚਣ ਸਮਝਣ ਤੋਂ ‘ਆਪ’ ਦੀ ਸਰਕਾਰ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਤੌਰ ’ਤੇ ਵਿਚਰਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਸਿੱਧੂ ਮੂਸੇਵਾਲੇ ਦੇ ਪਰਿਵਾਰ ਅਤੇ ਸਾਥੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਬੀਬੀ ਜਗੀਰ ਕੌਰ ਨੇ ਸੁਰੱਖਿਆ ਵਾਪਸ ਲੈਣ ’ਤੇ ਘੇਰੀ ਪੰਜਾਬ ਸਰਕਾਰ (ਵੀਡੀਓ)
ਵੱਡੀ ਖ਼ਬਰ : ਐਨਕਾਊਂਟਰ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ NIA ਕੋਰਟ ਦਾ ਕੀਤਾ ਰੁਖ਼
NEXT STORY