ਮਾਨਸਾ : ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟ ਚੁੱਕੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁੱਖ ਭਰੀ ਚਿੱਠੀ ਲਿਖੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਲਿਖਿਆ ਹੈ ਕਿ ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾ ਲਈ ਦੂਰ ਚਲਾ ਗਿਆ ਹੈ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਅਤੇ ਕਦੋਂ ਘਰ ਵਾਪਸ ਆਵੇਗਾ। ਮੈਂ ਉਸ ਨੂੰ ਕੀ ਜਵਾਬ ਦੇਵਾਂ? ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ਼ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੇਰੀ ਬੇਨਤੀ ਹੈ ਕਿ ਇਸ ਕੇਸ ਦੀ ਇਨਕੁਆਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਪੰਜਾਬ ਸਰਕਾਰ ਇਸ ਇਨਕੁਆਰੀ ਵਿਚ ਸੀ. ਬੀ. ਆਈ. ਅਤੇ ਐੱਨ. ਆਈ. ਏ. ਦੇ ਸਹਿਯੋਗ ਨੂੰ ਯਕੀਨੀ ਬਣਾਵੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ’ਚ ਵਿਰੋਧ ’ਚ ਬੰਦ ਹੋਣ ਲੱਗਾ ਮਾਨਸਾ, ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ
ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਜਿਨ੍ਹਾਂ ਨੇ ਮੇਰੇ ਪੁੱਤਰ ਦੀ ਸਕਿਓਰਿਟੀ ਦੀ ਸਮੀਖਿਆ ਕੀਤੀ ਅਤੇ ਸਕਿਓਰਿਟੀ ਵਾਪਸ ਲੈਣ ਦੇ ਹੁਕਮਾਂ ਨੂੰ ਜਨਤਕ ਕੀਤਾ। ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ ਪਰ ਡੀ. ਜੀ. ਪੀ. ਪੰਜਾਬ ਵਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਗਿਆ। ਇਸ ਲਈ ਮੇਰੀ ਬੇਨਤੀ ਹੈ ਕਿ ਡੀ. ਜੀ. ਪੀ. ਪੰਜਾਬ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਇਨਸਾਫ ਦੀ ਉਮੀਦ ਕਰਦਾ ਹਾਂ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੱਡੀ ਖ਼ਬਰ : ਪਿਤਾ ਦੀਆਂ ਅੱਖਾਂ ਸਾਹਮਣੇ ਹੋਇਆ 'ਸਿੱਧੂ ਮੂਸੇਵਾਲਾ' ਦਾ ਕਤਲ, FIR 'ਚ ਬਿਆਨ ਕੀਤੀ ਪੂਰੀ ਵਾਰਦਾਤ
NEXT STORY