ਮਾਨਸਾ - ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅੱਜ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਜੇ। ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਉਕਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਜੂਨ 1984 'ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ (ਤਸਵੀਰਾਂ)
ਇਸ ਦੌਰਾਨ ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲ਼ੀਆਂ
ਇਸ ਦੌਰਾਨ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ‘‘ਉਹ ਕਦੇ ਵੀ ਕਿਸੇ ਮਾਪਿਆਂ ਨੂੰ ਅਜਿਹਾ ਦੁੱਖ ਨਾ ਵੇਖਣ ਦੇਣ। ਪਰਮਾਤਮਾ ਅੱਗੇ ਸ਼ੁਭਦੀਪ ਦੀ ਰੂਹ ਦੀ ਸ਼ਾਂਤੀ ਅਤੇ ਚਰਨਾਂ ਚ ਨਿਵਾਸ ਬਖਸ਼ਣ ਦੀ ਅਰਦਾਸ ਕਰਦਾ ਹਾਂ।’’
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਜਲੰਧਰ ਨੂੰ ਮਿਲਿਆ ਨਵਾਂ ਪੁਲਸ ਕਮਿਸ਼ਨਰ, IPS ਅਧਿਕਾਰੀ ਗੁਰਸ਼ਰਨ ਸਿੰਘ ਸੰਭਾਲਣਗੇ ਕਮਾਨ
NEXT STORY