ਖਰੜ (ਰਾਹੁਲ ਕਾਲਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਲਾਰੈਂਸ ਬਿਸ਼ਨੋਈ ਤੋਂ ਰਿਮਾਂਡ ਦੇ ਤੀਸਰੇ ਦਿਨ ਐੱਸ.ਆਈ.ਟੀ. ਪੁੱਛਗਿੱਛ ਕਰਨ ਲਈ ਸੀ. ਆਈ. ਏ. ਦਫ਼ਤਰ ਖਰੜ ਵਿਖੇ ਪਹੁੰਚੀ। ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਤੋਂ ਚਾਰ ਸ਼ਾਰਪ ਸ਼ੂਟਰਾਂ ਦੇ ਟਿਕਾਣਿਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਮੂਸੇਵਾਲਾ ਕਤਲਕਾਂਡ ਲਈ ਵਰਤੇ ਗਏ ਹਥਿਆਰ ਕਿੱਥੇ ਲੁਕੋ ਕੇ ਰੱਖੇ ਹਨ, ਇਸ ਨੂੰ ਲੈ ਕੇ ਵੀ ਸਵਾਲ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਫੋਰਟਿਸ ਹਸਪਤਾਲ ’ਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ
ਅੱਜ ਐੱਸ. ਆਈ. ਟੀ. ਦੇ ਦੋ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ। ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਸ ਨੇ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੋਇਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਤੋਂ ਪੰਜਾਬ ਪੁਲਸ ਵੱਲੋਂ ਉਸ ਦਾ ਟਰਾਂਜ਼ਿਟ ਰਿਮਾਂਡ ਲੈ ਕੇ ਮਾਨਸਾ ਦੀ ਅਦਾਲਤ ’ਚ ਪੇਸ਼ ਕਰ 7 ਦਿਨਾਂ ਦਾ ਰਿਮਾਂਡ ਲਿਆ ਗਿਆ ਸੀ।
ਕੇਂਦਰੀ ਮੰਤਰੀ ਮੇਘਵਾਲ ਵੱਲੋਂ ਚੰਡੀਗੜ੍ਹ 'ਚ ਭਾਰਤੀ ਪੁਰਾਤੱਤਵ ਸਰਵੇਖਣ ਦੇ ਦਫ਼ਤਰ ਦਾ ਨਿਰੀਖਣ
NEXT STORY