ਅੰਮ੍ਰਿਤਸਰ (ਬਿਊਰੋ, ਰਜਿੰਦਰ ) - ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਘਟਨਾ ਬਹੁਤ ਦੁੱਖਦਾਈ ਅਤੇ ਚਿੰਤਾਜਨਕ ਹੈ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਆਖਿਆ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਜੇਕਰ ਅੱਜ ਪੰਜਾਬ ਵਿੱਚ ਵੀ.ਆਈ. ਪੀਜ਼ ਪਰਸਨੈਲਿਟੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ। ਮੁੱਖ ਮੰਤਰੀ ਨੇ 2 ਦਿਨ ਪਹਿਲਾਂ ਬਿਨਾਂ ਕਿਸੇ ਨੂੰ ਦੱਸੇ ਕਈ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ, ਜਿਸ ਕਾਰਨ ਬੀਤੇ ਦਿਨ ਇਹ ਵੱਡੀ ਘਟਨਾ ਵਾਪਰ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਇਕ ਯੋਜਨਾ ਦੇ ਤਹਿਤ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਇਕ ਉੱਭਰਦਾ ਸਿਤਾਰਾ ਸੀ, ਜਿਸ ਦੀ ਕਾਫ਼ੀ ਜ਼ਿਆਦਾ ਸੁਰੱਖਿਆ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਈ ਗਈ। ਜੇਕਰ ਅੱਜ ਉਸ ਕੋਲ ਲੋੜੀਂਦੀ ਸੁਰੱਖਿਆ ਹੁੰਦੀ ਤਾਂ ਉਸ ਦੀ ਜਾਨ ਬਚ ਜਾਂਦੀ। ਉਨ੍ਹਾਂ ਕਿਹਾ ਕਿ ਹਰੇਕ ਧਾਰਮਿਕ, ਸਿਆਸੀ, ਪ੍ਰਸਿੱਧ ਕਲਾਕਾਰ ਜਾਂ ਵੀ.ਆਈ.ਪੀ. ਪਰਸਨੈਲਿਟੀ ਨੂੰ ਸੁਰੱਖਿਆ ਇਸ ਕਰਕੇ ਮੁਹੱਈਆ ਕਰਵਾਈ ਜਾਂਦੀ ਹੈ, ਕਿਉਂਕਿ ਉਨ੍ਹਾਂ ਨੂੰ ਖ਼ਤਰਾ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਜੋ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ, ਉਹ ਬਹੁਤ ਗ਼ਲਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਨਾਂ ਕਿਸੇ ਤਫ਼ਤੀਸ਼ ਅਤੇ ਹਾਲਾਤਾਂ ਤੋਂ ਜਾਣੂ ਹੋਣ ਤੋਂ ਬਗੈਰ ਅਨੇਕਾਂ ਵੀ.ਆਈ.ਪੀਜ. ਕੋਲੋਂ ਸਿਕਓਰਿਟੀਆਂ ਵਾਪਸ ਲੈ ਲਈਆਂ। ਉਨ੍ਹਾਂ ਕਿਹਾ ਕਿ ਕਈ ਵੀ.ਆਈ. ਪੀ. ਪਰਸਨੈਲਿਟੀਜ਼ ਨੇ ਸਰਕਾਰ ਨੂੰ ਲਿਖ ਕੇ ਵੀ ਦਿੱਤਾ ਕਿ ਸਾਨੂੰ ਖ਼ਤਰਾ ਹੈ ਤਾਂ ਵੀ ਸਰਕਾਰ ਵੱਲੋਂ ਅਜਿਹੇ ਲੋਕਾਂ ਦੀ ਸਕਿਉਰਿਟੀ ਵਾਪਸ ਲਈ ਗਈ। ਇਸੇ ਲਈ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਕਤਲ ਕਰਨ ਵਾਲੇ ਮੁਲਜ਼ਮਾ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੂਸੇਵਾਲਾ ਦੇ ਕਤਲ 'ਤੇ ਭੜਕੇ ਸੁਖਪਾਲ ਖਹਿਰਾ, ਕਿਹਾ-ਗ਼ਲਤੀ ਸਵੀਕਾਰ ਕਰ CM ਮਾਨ ਦੇਣ ਅਸਤੀਫ਼ਾ
NEXT STORY