ਅੰਮ੍ਰਿਤਸਰ (ਗੁਰਿੰਦਰ ਸਾਗਰ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਲਗਾਤਾਰ ਕਾਂਗਰਸ ਪਾਰਟੀ ਅਤੇ ਹੋਰ ਨੇਤਾਵਾਂ ਵੱਲੋਂ ਤਿੱਖੇ ਬਿਆਨ ਦਿੱਤੇ ਜਾ ਰਹੇ ਸਨ। ਬੀਤੇ ਦਿਨ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਾਂਗਰਸੀ ਆਗੂਆਂ ਨੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ‘ਆਪ’ ਸਰਕਾਰ ਨੂੰ ਸਿੱਧੂ ਮੂਸੇਵਾਲ ਦੇ ਕਤਲ ਲਈ ਜ਼ਿਮੇਵਾਰ ਦੱਸਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਔਜਲਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਪਤਾ ਸੀ ਕਿ ਪੰਜਾਬ ਦੇ ਹਾਲਾਤ ਇੰਨੇ ਖ਼ਰਾਬ ਹਨ ਤਾਂ ਉਨ੍ਹਾਂ ਨੇ ਸਕਿਉਰਿਟੀ ਵਾਪਸ ਕਿਉਂ ਲਈ? ਜਿਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਕਾਲਾ ਦੌਰ ਵੇਖਿਆ ਹੈ, ਉਨ੍ਹਾਂ ਦੀ ਸੁਰੱਖਿਆ ਪੰਜਾਬ ਸਰਕਾਰ ਨੂੰ ਕਦੇ ਵੀ ਵਾਪਸ ਨਹੀਂ ਲੈਣੀ ਚਾਹੀਦੀ ਸੀ। ਗੁਰਜੀਤ ਔਜਲਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਰੱਖਿਆ ਵਾਪਸ ਲੈਣ ’ਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਖੜੇ ’ਚ ਖੜ੍ਹਾ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਇਸ ਦੇ ਨਾਲ ਹੀ ਗੁਰਜੀਤ ਔਜਲਾ ਨੇ ਕਿਹਾ ਕਿ ਰਾਘਵ ਚੱਢਾ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਗਿਣਤੀ ’ਚ ਸੁਰੱਖਿਆ ਦੇਣ ਦਾ ਕੀ ਕਾਰਨ ਹੈ। ਪੰਜਾਬ ਦੇ ਸੈਂਕੜੇ ਮੁਲਾਜ਼ਮ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਉਕਤ ਮੁਲਾਜ਼ਮਾਂ ਨੂੰ ਪੰਜਾਬ ’ਚ ਵਾਪਸ ਲਿਆਉਣ ਤਾਂ ਕਿ ਉਹ ਪੰਜਾਬ ਦੇ ਲੋਕਾਂ ਲਈ ਆਪਣੀਆਂ ਸੇਵਾਵਾਂ ਨਿਭਾ ਸਕਣ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਇਹ ਹੁਕਮ
NEXT STORY