ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ ਦੀ ਟਿਕਟ ’ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿਤੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਹੈਲੀਪੈਡ ’ਤੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਹਾਈਕਮਾਨ ਨੂੰ ਵੀ ਬੇਨਤੀ ਕੀਤੀ ਹੈ ਕਿ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰ ਨਾ ਕੀਤਾ ਜਾਵੇ ਤੇ ਸਿੱਧੂ ਵਲੋਂ ਚੁੱਕੇ ਗਏ ਮਸਲਿਆਂ ’ਤੇ ਧਿਆਨ ਦਿੱਤਾ ਜਾਵੇ।
ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਵੀ ਨੀਵਾਂ ਦਿਖਾ ਗਏ ਨਵਜੋਤ ਸਿੱਧੂ
NEXT STORY