ਅਨੰਦਪੁਰ ਸਾਹਿਬ- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਸਿੱਧੂ ਦੇ ਗੀਤ ਲੀਕ ਕਰਨ ਦੇ ਮਾਮਲਾ ਦੀ ਸੁਣਵਾਈ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਦੀ ਕੋਰਟ 'ਚ ਪਹੁੰਚੇ। ਬਲਕੌਰ ਸਿੰਘ ਵੱਲੋਂ ਸਿੱਧੂ ਦੇ ਕੁਝ ਗੀਤ ਨੂੰ ਕੁਝ ਲੋਕਾਂ ਕਰਨ ਸਬੰਧੀ ਮਾਮਲਾ ਅਦਾਲਤ ਦੇ ਧਿਆਨ 'ਚ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਦਾ ਸ਼੍ਰੀ ਅਨੰਦਪੁਰ ਸਾਹਿਬ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਭਾਈਚਾਰੇ ਵੱਲੋਂ ਸਨਮਾਨ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕੁਝ ਗੀਤ ਕੁਝ ਲੋਕਾਂ ਵੱਲੋਂ ਲੀਕ ਕੀਤੇ ਗਏ ਸਨ ਤੇ ਇਸ ਸਬੰਧੀ ਇਹ ਮਾਮਲਾ ਅਦਾਲਤ ਦੇ ਧਿਆਨ 'ਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਪਰਿਵਾਰਿਕ ਰੁਝੇਵਿਆਂ ਦੇ ਚਲਦਿਆਂ ਉਹ ਇਸ ਪਾਸੇ ਧਿਆਨ ਨਹੀਂ ਦੇ ਸਕੇ ਸਨ ਪਰ ਹੁਣ ਉਹ ਇਸ ਮਾਮਲੇ ਵੱਲ ਪੂਰਾ ਧਿਆਨ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਨਮ ਅੱਖਾਂ ਨਾਲ ਪਿਤਾ ਦੇ ਘਰ ਪੁੱਜੀ ਮਲਾਇਕਾ ਅਰੋੜਾ, ਸਾਹਮਣੇ ਆਈ ਵੀਡੀਓ
ਇੱਕ ਸਵਾਲ ਦੇ ਜਵਾਬ 'ਚ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਬਹੁਤ ਸਾਰੇ ਗੀਤ ਜੋ ਪਹਿਲਾਂ ਰਿਕਾਰਡ ਹੋਏ ਹਨ। ਜੋ ਸਾਡੇ ਕੋਲ ਪਏ ਹਨ ਤੇ ਇੱਕ-ਇੱਕ ਕਰਕੇ ਨਵੇਂ ਗੀਤ ਮਾਰਕੀਟ ਦੇ 'ਚ ਆਉਂਦੇ ਰਹਿਣਗੇ। ਬਲਕੌਰ ਸਿੰਘ ਨੇ ਕਿਹਾ ਕਿ ਅਸੀਂ ਲੰਬਾ ਸਮਾਂ ਮਾਰਕੀਟ ਦੇ 'ਚ ਟਿਕੇ ਰਵਾਂਗੇ ਕਿਉਂਕਿ ਸਾਡੇ ਕੋਲ ਬਹੁਤ ਮਟੀਰੀਅਲ ਪਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਲੋਕ ਬਹੁਤ ਪਿਆਰ ਕਰ ਰਹੇ ਹਨ ਅਤੇ ਜਦੋਂ ਵੀ ਸਿੱਧੂ ਦਾ ਕੋਈ ਗੀਤ ਰਿਲਿਜ਼ ਹੁੰਦਾ ਹੈ ਤਾਂ ਇੱਕਦਮ ਹਿਟ ਹੋ ਜਾਂਦਾ ਹੈ। ਦੂਜੇ ਪਾਸੇ ਉਨ੍ਹਾਂ ਦੇ ਵਿਰੋਧੀਆਂ ਦੇ ਗੀਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਪ੍ਰਸਿੱਧੀ ਸਿੱਧੂ ਮੂਸੇਵਾਲਾ ਦੇ ਗੀਤਾਂ ਤੋਂ ਕਿਤੇ ਘੱਟ ਹੈ।
ਇਹ ਖ਼ਬਰ ਵੀ ਪੜ੍ਹੋ -ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ
ਚੋਣਾਂ ਲੜਨ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਬਲਕੌਰ ਸਿੰਘ ਨੇ ਕਿਹਾ ਕਿ ਅਜੇ ਉਨ੍ਹਾਂ ਦਾ ਅਜਿਹਾ ਕੋਈ ਵਿਚਾਰ ਨਹੀਂ ਹੈ ਪਰ ਜੇਕਰ ਪਾਰਟੀ ਹਾਈ ਕਮਾਂਡ ਉਨ੍ਹਾਂ ਨੂੰ ਕੋਈ ਜਿੰਮੇਵਾਰੀ ਦੇਵੇਗੀ ਤਾਂ ਉਹ ਜਿੰਮੇਵਾਰੀ ਨੂੰ ਨਿਭਾਉਣਗੇ। ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗੱਠਜੋੜ ਨਾ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਬਲਕੌਰ ਸਿੰਘ ਨੇ ਕਿਹਾ ਕਿ ਉਹ ਇੰਨੇ ਵੱਡੇ ਨਹੀਂ ਹਨ ਕਿ ਉਹ ਇਸ ਬਾਰੇ ਕੋਈ ਕੁਮੈਂਟ ਕਰ ਸਕਣ ਪਰ ਜੋ ਕਾਂਗਰਸ ਹਾਈ ਕਮਾਂਡ ਵੱਲੋਂ ਕੀਤਾ ਜਾ ਰਿਹਾ ਹੈ ਉਹ ਸਾਰਾ ਕੁਝ ਸੋਚ ਸਮਝ ਕੇ ਹੀ ਕੀਤਾ ਜਾ ਰਿਹਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ: ਡਾਕ ਵਿਭਾਗ ਦੀ ਮਹਿਲਾ ਮੁਲਾਜ਼ਮ ਦੇ ਅਗਵਾ ਮਾਮਲੇ ’ਚ ਨਵਾਂ ਮੋੜ, ਮੈਡੀਕਲ ਰਿਪੋਰਟ 'ਚ ਵੱਡਾ ਖ਼ੁਲਾਸਾ
NEXT STORY