ਮਾਨਸਾ (ਬਿਊਰੋ) - ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਦੁਖ ਪ੍ਰਗਟ ਕਰਨ ਲਈ ਪਿੰਡ ਮੂਸਾ ਆ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ’ਚ ਤਾਇਨਾਤ ਕੀਤੀ ਪੁਲਸ ਨੇ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਰੋਕ ਲਿਆ। ਪੁਲਸ ਦੇ ਰੋਕਣ ’ਤੇ ਕੁਲਬੀਰ ਸਿੰਘ ਜ਼ੀਰਾ ਦੀ ਪੁਲਸ ਨਾਲ ਤਿੱਖੀ ਬਹਿਸ ਹੋ ਗਈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਆਏ ਹਨ। ਮੁੱਖ ਮੰਤਰੀ ਦੇ ਆਉਣ ’ਤੇ ਤੁਸੀਂ ਸਾਨੂੰ ਅੱਜ ਰੋਕ ਰਹੇ ਹੋ। ਕੁਲਬੀਰ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਨੂੰ ਰੋਕਣ ਲਈ ਕਿਸ ਨੇ ਕਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕਈ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਮੁੱਖ ਮੰਤਰੀ ਭਗਵਾਨ ਮਾਨ ਵੀ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਈ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ। ਘਟਨਾ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ। ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੂਸੇਵਾਲਾ ਦੇ ਘਰ ਪੁੱਜੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ, ਭਾਰੀ ਵਿਰੋਧ ਹੋਣ ’ਤੇ ਵਾਪਸ ਮੁੜੇ (ਵੀਡੀਓ)
NEXT STORY