ਸਿੱਧਵਾਂ ਬੇਟ, ਜਲੰਧਰ (ਚਾਹਲ) : ਇੱਥੇ ਬੀਤੀ ਦੇਰ ਰਾਤ ਨਸ਼ੇੜੀ ਜਵਾਈ ਨੇ ਆਪਣੇ ਸਹੁਰੇ ਘਰ ਆ ਕੇ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਨੂੰ ਸੁਣ ਕੇ ਹਰ ਕਿਸੇ ਦੇ ਰੌਂਗਟੇ ਖੜ੍ਹੇ ਹੋ ਜਾਣਗੇ। ਨਸ਼ੇੜੀ ਜਵਾਈ ਨੇ ਪਿੰਡ ਬੀਟਲਾਂ ਥਾਣਾ ਮਹਿਤਪੁਰ ਪਹੁੰਚ ਕੇ ਕਮਰੇ 'ਚ ਸੁੱਤੇ ਪਏ ਸਹੁਰਾ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਇਹ ਕਾਰਾ ਕਰਨ ਤੋਂ ਬਾਅਦ ਉਸ ਨੇ ਕਮਰੇ ਨੂੰ ਬਾਹਰੋਂ ਕੁੰਡੀ ਲਾ ਦਿੱਤੀ ਅਤੇ ਲਲਕਾਰੇ ਮਾਰਦਾ ਹੋਇਆ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ
ਅੱਗ ਲੱਗਣ ਨਾਲ ਉਸ ਦੀ ਪਤਨੀ ਪਰਮਜੀਤ ਕੌਰ, ਪੁੱਤਰ ਗੁਰਮੋਹਰ ਸਿੰਘ, ਧੀ ਅਰਸ਼ਦੀਪ ਕੌਰ, ਸੱਸ ਜੋਗਿੰਦਰੋ ਬਾਈ ਅਤੇ ਸਹੁਰਾ ਸੁਰਜਨ ਸਿੰਘ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ 'ਚੋਂ 4 ਜਣਿਆਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ : NIA ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਕਈ ਥਾਵਾਂ 'ਤੇ ਛਾਪੇਮਾਰੀ
ਇਕੱਤਰ ਜਾਣਕਾਰੀ ਅਨੁਸਾਰ ਜਵਾਈ ਕਾਲੀ ਨਸ਼ੇ ਕਰਨ ਦਾ ਆਦੀ ਸੀ, ਜਿਸ ਤੋਂ ਦੁਖ਼ੀ ਹੋ ਕੇ ਉਸ ਦੀ ਪਤਨੀ ਬੱਚਿਆਂ ਸਮੇਤ ਆਪਣੇ ਪੇਕੇ ਪਿੰਡ ਬੀਟਲਾ ਵਿਖੇ ਰਹਿ ਰਹੀ ਸੀ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਨਕੋਦਰ ਵਿਖੇ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
BSF ਦੇ ਹੱਥ ਲੱਗੀ ਸਫਲਤਾ, ਪਾਕਿ ਡਰੋਨ ਰਾਹੀਂ ਭੇਜੀ ਢਾਈ ਕਿਲੋ ਹੈਰੋਇਨ ਕੀਤੀ ਬਰਾਮਦ
NEXT STORY