ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 16.3% ਦਾ ਸ਼ਾਨਦਾਰ ਵਾਧਾ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਇਹ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲੀ ਵਾਰ ਇਸ ਸ਼੍ਰੇਣੀ ਵਿੱਚ ਦਰਜ ਕੀਤਾ ਸਭ ਤੋਂ ਵੱਧ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਐਕਸ਼ਨ, ਆਪ੍ਰੇਸ਼ਨ CASO ਤਹਿਤ 41 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਸਿੱਖਿਆ ਮੰਤਰੀ ਨੇ ਦੱਸਿਆ ਕਿ ਅਕਾਦਮਿਕ ਸਾਲ 2022-2023 ਵਿੱਚ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਕੁੱਲ 1.70 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਇਹ ਗੱਲ ਸਾਂਝਾ ਕਰਦਿਆਂ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ 1.98 ਲੱਖ ਦਾਖਲਿਆਂ ਦੇ ਅੰਕੜੇ ਨੂੰ ਪਾਰ ਕਰਕੇ ਇਸ ਮੀਲ ਪੱਥਰ ਨੂੰ ਪਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿਚ ਪ੍ਰਾਇਮਰੀ ਜਮਾਤਾਂ ਵਿਚ 75,500 ਤੋਂ ਵੱਧ ਨਵੇਂ ਵਿਦਿਆਰਥੀ ਦਾਖਲ ਹੋਏ ਹਨ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵੱਧ ਰਹੀ ਰੁਚੀ ਨੂੰ ਦਰਸਾਉਂਦਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਦੇ ਸਮਰਪਣ ਨੂੰ ਦਰਸਾਉਂਦਾ ਹੈ। ਬੈਂਸ ਨੇ ਇਸ ਮੁਹਿੰਮ ਵਿਚ ਸ਼ਾਮਲ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਇੱਛਾ ਜਾਹਰ ਕੀਤੀ ਕਿ ਅਗਲੇ ਸਾਲ ਇਸ ਮੁਹਿੰਮ ਨੂੰ ਹੋਰ ਹੁੰਗਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਦਾਖਲਾ ਮੁਹਿੰਮ ਵਿੱਚ ਘੱਟ ਕਾਰਗੁਜ਼ਾਰੀ ਦਿਖਾਉਣ ਵਾਲੇ ਛੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ। ਇਸ ਵਾਰ ਦਾਖਲਾ ਮੁਹਿੰਮ ਦੀ ਦੀ ਨਿਗਰਾਨੀ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲ ਪੱਧਰ ਤੇ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਵਿਰਾਸਤ-ਏ-ਖ਼ਾਲਸਾ, ਦਾਸਤਾਨ-ਏ-ਸ਼ਹਾਦਤ ਤੇ ਗੋਲਡਨ ਟੈਂਪਲ ਪਲਾਜ਼ਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ
ਹਰਜੋਤ ਸਿੰਘ ਬੈਂਸ ਇਸ ਸ਼ਾਨਦਾਰ ਤਰੱਕੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸੂਬੇ ਸਕੂਲੀ ਸਿੱਖਿਆ ਵਿੱਚ ਇਸ ਕ੍ਰਾਂਤੀ ਨੂੰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ, ਸੂਬਾ ਆਪਣੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਦਾ ਗਵਾਹ ਹੈ ਅਤੇ ਇਹ ਅੰਕੜੇ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਦਾ ਨਤੀਜਾ ਹੈ।
ਨਾਮਾਂਕਣ ਮੁਹਿੰਮ 'ਚ ਮੋਹਰੀ ਰਿਹਾ ਤਰਨਤਾਰਨ
ਉਨ੍ਹਾਂ ਦੱਸਿਆ ਕਿ ਨਾਮਾਂਕਣ ਮੁਹਿੰਮ ਵਿਚ ਤਰਨਤਾਰਨ ਸਭ ਤੋਂ ਮੋਹਰੀ ਹੈ, ਅੰਤਿਮ ਸੂਚੀ ਅਨੁਸਾਰ ਤਰਨਤਾਰਨ ਵਿਚ 25.8 ਫੀਸਦ, ਮਾਨਸਾ ਵਿਚ 24.7 ਫੀਸਦ, ਪਠਾਨਕੋਟ ਵਿਚ 23 ਫੀਸਦ, ਹੁਸ਼ਿਆਰਪੁਰ ਵਿਚ 21.9 ਫੀਸਦ, ਕਪੂਰਥਲਾ ਵਿਚ 20.5 ਫੀਸਦ, ਫ਼ਿਰੋਜ਼ਪੁਰ ਵਿਚ 20.3 ਫੀਸਦ, ਲੁਧਿਆਣਾ ਤੇ ਫ਼ਾਜ਼ਿਲਕਾ ਵਿਚ 19.7 ਫੀਸਦ, ਮੋਗਾ ਵਿਚ 19.5 ਫੀਸਦ, ਸ੍ਰੀ ਮੁਕਤਸਰ ਸਾਹਿਬ ਵਿਚ 19.1 ਫੀਸਦ, ਜਲੰਧਰ ਵਿਚ 17.6 ਫੀਸਦ, ਗੁਰਦਾਸਪੁਰ ਵਿਚ 14.9 ਫੀਸਦ, ਸੰਗਰੂਰ ਵਿਚ 13.9 ਫੀਸਦ, ਐਸ.ਬੀ.ਐਸ. ਨਗਰ ਵਿਚ 12.9 ਫੀਸਦ, ਪਟਿਆਲਾ ਵਿਚ 12.4 ਫੀਸਦ, ਐਸ.ਏ.ਐਸ ਨਗਰ ਵਿਚ 12.3 ਫੀਸਦ, ਮਲੇਰਕੋਟਲਾ ਵਿਚ 12.1 ਫੀਸਦ, ਅੰਮ੍ਰਿਤਸਰ ਵਿਚ 11.4 ਫੀਸਦ, ਰੂਪਨਗਰ ਵਿਚ 11.1ਫੀਸਦ, ਫਤਹਿਗੜ੍ਹ ਸਾਹਿਬ ਵਿਚ 10.4 ਫੀਸਦ , ਬਠਿੰਡਾ ਵਿਚ 8.5 ਫੀਸਦ, ਬਰਨਾਲਾ ਵਿਚ 8.3 ਫੀਸਦ ਅਤੇ ਫਰੀਦਕੋਟ ਵਿਚ 6.4 ਫੀਸਦ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦਾ ਟ੍ਰੈਫਿਕ ਮੁਲਾਜ਼ਮ ਨਾਲ ਪੈ ਗਿਆ ਪੰਗਾ, ਹੱਥੋਪਾਈ ਤੱਕ ਪਹੁੰਚੀ ਗੱਲ (ਵੀਡੀਓ)
ਪ੍ਰਾਇਮਰੀ ਦਾਖ਼ਲਿਆਂ 'ਚ ਲੁਧਿਆਣਾ ਨੇ ਮਾਰੀ ਬਾਜ਼ੀ
ਇਸੇ ਤਰ੍ਹਾਂ ਪ੍ਰਾਇਮਰੀ ਦਾਖਲਾ ਮੁਹਿੰਮ ਵਿਚ ਲੁਧਿਆਣਾ ਰੈਂਕਿੰਗ ਵਿਚ ਸਭ ਤੋਂ ਉੱਪਰ ਹੈ। ਪ੍ਰਤੀਸ਼ਤਤਾ ਦੇ ਅਨੁਸਾਰ, ਲੁਧਿਆਣਾ ਵਿਚ 12.1 ਫੀਸਦ ਵਾਧਾ, ਐਸ.ਏ.ਐਸ. ਨਗਰ ਵਿਚ 8.2 ਫੀਸਦ, ਹੁਸ਼ਿਆਰਪੁਰ ਵਿਚ 8.1 ਫੀਸਦ, ਜਲੰਧਰ ਵਿਚ 7.0 ਫੀਸਦ, ਫਤਹਿਗੜ੍ਹ ਸਾਹਿਬ ਵਿਚ 6.9 ਫੀਸਦ, ਮਲੇਰਕੋਟਲਾ ਵਿਚ 5.5 ਫੀਸਦ, ਕਪੂਰਥਲਾ ਵਿਚ 4.5 ਫੀਸਦ, ਐਸ.ਏ.ਐਸ.ਨਗਰ ਵਿਚ 3.9 ਫੀਸਦ , ਪਟਿਆਲਾ ਵਿਚ 3.8 ਪਠਾਨਕੋਟ ਅਤੇ ਮੋਗਾ ਵਿਚ 2.8%, ਬਰਨਾਲਾ ਅਤੇ ਫ਼ਿਰੋਜ਼ਪੁਰ ਵਿਚ 1.9%, ਮਾਨਸਾ ਵਿਚ 1.8%, ਸ੍ਰੀ ਮੁਕਤਸਰ ਸਾਹਿਬ ਵਿਚ 1.5%, ਅੰਮ੍ਰਿਤਸਰ ਵਿਚ 0.7%, ਗੁਰਦਾਸਪੁਰ ਅਤੇ ਫਾਜ਼ਿਲਕਾ ਵਿਚ 0.6%, ਤਰਨਤਾਰਨ ਵਿਚ 0.3%, ਬਠਿੰਡਾ ਵਿਚ 0.2%, ਸੰਗਰੂਰ ਵਿਚ 0.1% ਵਾਧਾ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਐਕਸ਼ਨ, ਆਪ੍ਰੇਸ਼ਨ CASO ਤਹਿਤ 41 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY