ਜਲੰਧਰ- ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅੱਜ ਤੋਂ 29 ਮਈ ਤੱਕ ਲਈ ਜਾਰੀ ਕੀਤੀ ਗਈ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੀਟ ਵੇਵ ਦਾ ਪ੍ਰਭਾਵ ਬਣਿਆ ਰਹੇਗਾ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ 25 ਮਈ ਅਤੇ 26 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਲੋਕਾਂ ਨੂੰ ਤਪਦੀ ਗਰਮੀ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਖ਼ਾਸ ਕਰਕੇ ਮਾਲਵਾ ਅਤੇ ਦੱਖਣੀ ਪੰਜਾਬ ਦੇ ਇਲਾਕਿਆਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
ਮੌਸਮ ਵਿਭਾਗ ਨੇ 27 ਅਤੇ 28 ਮਈ ਲਈ ਦੱਖਣੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਸਬੰਧੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸਦਾ ਮਤਲਬ ਹੈ ਕਿ ਗਰਮੀ ਆਮ ਦਿਨਾਂ ਨਾਲੋਂ ਕਾਫ਼ੀ ਵੱਧ ਰਹਿ ਸਕਦੀ ਹੈ ਅਤੇ ਲੋਕਾਂ ਦੀ ਸਿਹਤ ’ਤੇ ਵੀ ਇਸਦਾ ਪ੍ਰਭਾਵ ਪੈ ਸਕਦਾ ਹੈ। ਵਿਭਾਗ ਨੇ ਖ਼ਾਸ ਤੌਰ ’ਤੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਇਸਦੇ ਨਾਲ ਹੀ 28 ਅਤੇ 29 ਮਈ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਬਿਜਲੀ ਚਮਕਣ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ 'ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ
NEXT STORY