ਮਾਨਸਾ : ਨਵਜੋਤ ਸਿੱਧੂ ਵਲੋਂ ਕਾਂਗਰਸ ਖ਼ਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਚੱਲਦੇ ਪੰਜਾਬ ਕਾਂਗਰਸ ਵਲੋਂ ਹਾਈਕਮਾਂਡ ਨੂੰ ਸਾਰੀ ਰਿਪੋਰਟ ਭੇਜ ਦਿੱਤੀ ਗਈ ਹੈ, ਜਿਸ ’ਤੇ ਹਾਈ ਕਮਾਂਡ ਹੀ ਫ਼ੈਸਲਾ ਲਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਪਹੁੰਚੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੀਤਾ ਹੈ। ਇਥੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਸਿੰਗਲਾ ਨੇ ਕਿਹਾ ਕਿ 11 ਫਰਵਰੀ ਨੂੰ ਸਮਰਾਲਾ ਵਿਚ ਪੰਜਾਬ ਕਾਂਗਰਸ ਲੋਕ ਸਭਾ ਚੋਣਾਂ ਦੇ ਚੱਲਦੇ ਵਰਕਰ ਕਨਵੈਨਸ਼ਨ ਤੇ ਲੋਕ ਮਿਲਣੀ ਕਰਨ ਜਾ ਰਹੀ ਹੈ। ਨਵਜੋਤ ਸਿੱਧੂ ਵਲੋਂ ਪਾਰਟੀ ਵਿਰੋਧੀ ਗਤਵਿਧੀਆਂ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਕਾਂਗਰਸ ਵਲੋਂ ਹਾਈਕਮਾਂਡ ਨੂੰ ਰਿਪੋਰਟ ਬਣਾ ਕੇ ਭੇਜੀ ਗਈ ਹੈ ਅਤੇ ਜੋ ਵੀ ਫ਼ੈਸਲਾ ਕਰੇਗੀ ਹਾਈਕਮਾਂਡ ਕਰੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਢੀਂਡਸਾ ਧੜੇ ਨੂੰ ਲੈ ਕੇ ਸਾਹਮਣੇ ਆਈ ਨਵੀਂ ਗੱਲ
ਪੰਜਾਬ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਗਠਜੋੜ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਵਲੋਂ ਆਪਣੀ ਰਾਏ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ ਅਤੇ ਦਿੱਲੀ ਵਿਚ ਜੋ ਫ਼ੈਸਲਾ ਹਾਈਕਮਾਂਡ ਕਰੇਗੀ, ਉਸੇ ’ਤੇ ਹੀ ਪਾਰਟੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਇੰਡੀਆ ਗਠਜੋੜ ਹੋਵੇਗਾ, ਜਿਸ ’ਤੇ ਅਸੀਂ ਆਪਣੀ ਰਾਏ ਦੇ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਵਿਰੋਧੀ ਧਿਰ ਦੇ ਤੌਰ ’ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਾਂ। ਜੇ ਇੰਡੀਆ ਪੱਧਰ ’ਤੇ ਗਠਜੋੜ ਹੁੰਦਾ ਹੈ ਤਾਂ ਅਸੀਂ ਪਾਰਟੀ ਹਾਈਕਮਾਂਡ ਦਾ ਸਾਥ ਦਵਾਂਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਹੋਏ ਹਨ ਜਿਸ ਦਾ ਕਾਂਗਰਸ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
NEXT STORY