ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪੋ ਆਪਣਾ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਤੋਂ ਬਾਅਦ ਬੀਤੇ ਦਿਨਾਂ ਤੋਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ
ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਆਪਣੇ ਸਪੱਸ਼ਟੀਕਰਨ ਸੌਂਪੇ ਹਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ
ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਪਿਛਲੇ ਦਿਨੀਂ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।
ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਦਿਨਾਂ ਦੀ ਨਵਜੰਮੀ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY