ਪਟਿਆਲਾ (ਜੋਸਨ)—ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਪਟਿਆਲਾ ਅਤੇ ਸੰਗਰੂਰ ਜ਼ਿਲੇ ਵਿਚ ਆਏ ਹੜ੍ਹਾਂ ਤੋਂ ਕਈ ਦਿਨ ਬਾਅਦ ਸੀ. ਐੱਮ. ਅਮਰਿੰਦਰ ਵੱਲੋਂ ਕੀਤੇ ਹਵਾਈ ਸਰਵੇਖਣ ਦਾ ਮਜ਼ਾਕ ਉਡਾਉਂਦਿਆਂ ਆਖਿਆ ਕਿ ਜਦੋਂ ਕਿਸਾਨਾਂ ਅਤੇ ਲੋਕਾਂ ਦਾ ਸਭ ਕੁਝ ਰੁੜ੍ਹ ਗਿਆ, ਉਸ ਤੋਂ ਇਕ ਹਫ਼ਤੇ ਬਾਅਦ ਅਮਰਿੰਦਰ ਵੱਲੋਂ ਹਵਾਈ ਸਰਵੇਖਣ ਕਰਨਾ ਸਪੱਸ਼ਟ ਕਰਦਾ ਹੈ ਕਿ ਇਹ ਰਾਜੇ-ਮਹਾਰਾਜੇ ਲੋਕਾਂ ਦੇ ਦੁੱਖ ਵਿਚ ਕਦੇ ਵੀ ਸਹਾਈ ਨਹੀਂ ਹੋ ਸਕਦੇ। ਮਲੂਕਾ ਅੱਜ ਇਥੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਅਤੇ ਜ਼ਿਲਾ ਪਟਿਆਲਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਕੋਲ ਜ਼ਿਲਾ ਪਟਿਆਲਾ ਦੀ ਰਾਜਨੀਤੀ ਸਬੰਧੀ ਵਿਸ਼ੇਸ਼ ਤੌਰ 'ਤੇ ਮੀਟਿੰਗ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ।
ਨੇ ਆਖਿਆ ਕਿ ਪਟਿਆਲਾ ਅਤੇ ਸੰਗਰੂਰ ਜ਼ਿਲਿਆਂ ਵਿਚ ਕਿਸਾਨਾਂ ਅਤੇ ਲੋਕਾਂ ਦਾ ਕਰੋੜਾਂ ਰੁਪਇਆਂ ਦਾ ਨੁਕਸਾਨ ਹੋਇਆ ਹੈ। ਲੋਕਾਂ ਦਾ ਝੋਨਾ ਖ਼ਤਮ ਹੋ ਗਿਆ। ਲੋਕ ਬੇਘਰ ਹੋ ਗਏ। ਉਨ੍ਹਾਂ ਆਖਿਆ ਕਿ ਪੂਰੇ ਦਸ ਦਿਨ ਲੋਕ ਤੜਫਦੇ ਰਹੇ ਅਤੇ ਦਸ ਦਿਨਾਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦਾ ਜਾਗਣਾ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਵੀ ਵੱਧ ਨਿੰਦਣਯੋਗ ਗੱਲ ਇਹ ਹੈ ਕਿ ਪਟਿਆਲਾ ਜ਼ਿਲਾ ਮੁੱਖ ਮੰਤਰੀ ਦਾ ਆਪਣਾ ਜ਼ਿਲਾ ਹੈ ਅਤੇ ਜਿਹੜਾ ਸੀ. ਐੱਮ. ਆਪਣੇ ਜ਼ਿਲੇ ਦੇ ਲੋਕਾਂ ਦੀ ਸਾਰ ਨਹੀਂ ਲੈ ਸਕਦਾ, ਉਹ ਪੰਜਾਬ ਦਾ ਕੀ ਭਲਾ ਕਰੇਗਾ?
ਇਸ ਮੌਕੇ ਰੱਖੜਾ ਨੇ ਆਖਿਆ ਕਿ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੀ ਪਤਨੀ, ਜੋ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਹੈ, ਕਿਸਾਨਾਂ ਅਤੇ ਲੋਕਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਦੀ ਗੱਲ ਕਰ ਰਹੇ ਹਨ। ਅਕਾਲੀ ਸਰਕਾਰ ਵੇਲੇ ਵੀ ਪਾਣੀ ਨੇ ਤਬਾਹੀ ਮਚਾਈ ਸੀ। ਸਿਰਫ਼ 18 ਦਿਨਾਂ ਵਿਚ ਕਿਸਾਨਾਂ ਦੇ ਹੋਏ ਨੁਕਸਾਨ ਦੇ ਚੈੱਕ ਉਨ੍ਹਾਂ ਨੂੰ ਪਹੁੰਚ ਗਏ ਸਨ ਤਾਂ ਜੋ ਕਿਸਾਨ ਆਪਣੀ ਫਸਲ ਦੋਬਾਰਾ ਬੀਜ ਸਕਣ। ਰੱਖੜਾ ਨੇ ਆਖਿਆ ਕਿ ਪਰ ਇਥੇ ਸਭ ਕੁਝ ਉਲਟ ਹੋ ਰਿਹਾ ਹੈ। ਜਿਸ ਸਰਕਾਰ ਦਾ ਮੁੱਖ ਮੰਤਰੀ ਹੀ ਹੜ੍ਹਾਂ ਤੋਂ 10 ਦਿਨਾਂ ਬਾਅਦ ਵੀ ਅਜੇ ਗਿਰਦਾਵਰੀ ਦੀ ਹੀ ਗੱਲਬਾਤ ਕਰ ਰਿਹਾ ਹੋਵੇ, ਉਸ ਤੋਂ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ?
ਆਖਿਆ ਕਿ ਚੰਗਾ ਹੋਵੇ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਧਿਕਾਰੀਆਂ ਨੂੰ ਇਹ ਹੁਕਮ ਕਰ ਦੇਵੇ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਮੌਕੇ 'ਤੇ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਤੁਰੰਤ ਕਿਸਾਨਾਂ ਨੂੰ ਪੈਸੇ ਰਿਲੀਜ਼ ਨਾ ਕੀਤੇ ਗਏ ਤਾਂ ਅਕਾਲੀ ਦਲ ਸੰਘਰਸ਼ ਸ਼ੁਰੂ ਕਰੇਗਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਜਸਪਾਲ ਸਿੰਘ ਬਿੱਟੂ ਚੱਠਾ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਇੰਦਰਜੀਤ ਸਿੰਘ ਰੱਖੜਾ ਦਿਹਾਤੀ ਪ੍ਰਧਾਨ, ਐਡਵੋਕੇਟ ਸ਼ਿਵਰਾਜ ਸਿੰਘ ਵਿਰਕ, ਜਗਜੀਤ ਸਿੰਘ ਸੋਨੀ, ਗੁਰਜੰਟ ਸਿੰਘ ਲਲੌਛੀ, ਗੁਰਦਰਸ਼ਨ ਸਿੰਘ ਗਾਂਧੀ, ਰਾਜਕੁਮਾਰ ਪੰਡਤ ਅਤੇ ਹੋਰ ਵੀ ਆਗੂ ਹਾਜ਼ਰ ਸਨ।
ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ, ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
NEXT STORY