ਨਵਾਂਸ਼ਹਿਰ : ਨਵਾਂਸ਼ਹਿਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਸੋਮਵਾਰ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਕਾਂਗਰਸੀ ਵਿਧਾਇਕ, ਸਰਪੰਚ ਅਤੇ ਕਈ ਹੋਰ ਲੋਕਾਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਨੌਜਵਾਨ ਵੀਡੀਓ ਵਿਚ ਬੋਲ ਰਿਹਾ ਹੈ ਕਿ ਉਸ ਦੇ ਘਰ 'ਤੇ ਹਮਲਾ ਕਰਨ ਅਤੇ ਉਸ ਦੀ ਬੇਇਜ਼ਤੀ ਕਰਨ ਤੋਂ ਬਾਅਦ ਵੀ ਪੁਲਸ ਨੇ ਉਨ੍ਹਾਂ 'ਤੇ ਕਾਰਵਾਈ ਕੀਤੀ। ਕਾਂਗਰਸੀ ਵਿਧਾਇਕ ਨੇ ਪੁਲਸ ਉਤੇ ਉਨ੍ਹਾਂ ਉਪਰ ਕਾਰਵਾਈ ਕਰਨ ਲਈ ਦਬਾਅ ਬਣਾਇਆ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ Fast & Furious, ਕਾਰ ਦੇ ਉੱਡੇ ਪਰਖੱਚੇ, ਦੇਖੋ ਹੈਰਾਨ ਕਰਦੀ ਵੀਡੀਓ
ਮ੍ਰਿਤਕ ਦੀ ਪਛਾਣ ਪਿੰਡ ਨੰਗਲ ਛਾਂਗਾ ਦੇ 25 ਸਾਲਾ ਨੌਜਵਾਨ ਵਰਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਉਸ ਨੇ ਸੋਮਵਾਰ ਨੂੰ ਦੇਰ ਰਾਤ ਫੇਸਬੁੱਕ 'ਤੇ ਲਾਈਵ ਹੋ ਕੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਿਤਾ ਨਾਲ ਕੁਝ ਲੋਕਾਂ ਨੇ ਵਿਵਾਦ ਕੀਤਾ ਸੀ। ਉਸ ਸਮੇਂ ਉਹ ਘਰ ਨਹੀਂ ਸੀ। ਸ਼ਾਮ ਨੂੰ ਫਿਰ ਪਿਤਾ ਨਾਲ ਵਿਵਾਦ ਹੋਇਆ ਤੇ ਉਹ ਮੌਕੇ 'ਤੇ ਪਹੁੰਚਿਆ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇੰਨਾਂ ਹੀ ਨਹੀਂ ਵਰਿੰਦਰ ਤੇ ਉਸ ਦੇ ਭਰਾ ਦੀ ਪੱਗੜੀ ਵੀ ਉਤਾਰ ਲਈ ਗਈ। ਮਾਮਲੇ ਦੀ ਜਾਣਕਾਰੀ ਸਰਪੰਚ ਨੂੰ ਦਿੱਤੀ ਗਈ ਪਰ ਸਰਪੰਚ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ''ਚ ਹੋਏ ਘਪਲਿਆਂ ਦੀ ਜਾਂਚ ਕਰੇਗੀ ਟਕਸਾਲੀਆਂ ਦੀ ਪੰਜ ਮੈਂਬਰੀ ਕਮੇਟੀ
ਪੁਲਸ ਵੀ ਮਾਮਲੇ 'ਚ ਖਾਨਾਪੂਰਤੀ ਕਰਦੀ ਰਹੀ। ਉਲਟਾ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਨੌਜਵਾਨ ਨੇ ਦੋਸ਼ ਲਗਾਇਆ ਕਿ ਪੁਲਸ 'ਤੇ ਸਰਪੰਚ ਅਤੇ ਵਿਧਾਇਕ ਨੇ ਦਬਾਅ ਪਾਇਆ ਹੈ। ਉਨ੍ਹਾਂ ਦੇ ਦਬਾਅ ਵਿਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਧਰ ਵਰਿੰਦਰ ਦਾ ਪਰਿਵਾਰ ਦਾ ਆਖਣਾ ਹੈ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਦੋਂ ਤਕ ਉਹ ਮ੍ਰਿਤਕ ਦਾ ਸਸਕਾਰ ਨਹੀਂ ਕਰਨਗੇ। ਉੱਧਰ ਇਸ ਮਾਮਲੇ ਵਿਚ ਕਾਂਗਰਸੀ ਵਿਧਾਇਕ ਦਾ ਨਾਂ ਆਉਂਦੇ ਹੀ ਵਿਰੋਧੀ ਧਿਰ ਇਸ ਦਾ ਲਾਹਾ ਲੈਣ ਪਹੁੰਚ ਗਈ। ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਪਰਿਵਾਰ ਦਾ ਸਾਥ ਦੇਣ ਪਹੁੰਚੇ ਅਤੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਸਭ ਕੁਝ ਕਰਨਗੇ।
ਇਹ ਵੀ ਪੜ੍ਹੋ : ਇਕਾਂਤਵਾਸ ਦੇ ਪੋਸਟਰਾਂ ਦਾ ਖ਼ੌਫ਼; ਪਰਿਵਾਰ ਨੂੰ ਘ੍ਰਿਣਾ ਦੀ ਨਜ਼ਰ ਨਾਲ ਵੇਖਦੇ ਨੇ ਆਮ ਲੋਕ
ਦੂਸਰੇ ਪਾਸੇ ਕਾਂਗਰਸੀ ਵਿਧਾਇਕ ਵਿਧਾਇਕ ਅੰਗਦ ਸੈਣੀ ਦਾ ਕਹਿਣਾ ਹੈ ਕਿ ਇਹ ਮਾੜੀ ਘਟਨਾ ਹੈ ਕਿ ਨੌਜਵਾਨ ਨੇ ਆਤਮਹੱਤਿਆ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ ਦਿਵਾਇਆ ਹੈ। ਪੁਲਸ ਨੇ ਵੀ ਮਾਮਲੇ ਵਿਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਹੁਣ ਦੇਖਣਾ ਇਹ ਹੋਵੇਗਾ ਕਿ ਮ੍ਰਿਤਕ ਦੀ ਆਖਰੀ ਵੀਡੀਓ ਦੇ ਆਧਾਰ 'ਤੇ ਪੁਲਸ ਕੀ ਕਾਰਵਾਈ ਕਰਦੀ ਹੈ। ਕੀ ਇਸ ਮੌਤ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਸਿਆਸੀ ਲੋਕਾਂ ਖ਼ਿਲਾਫ਼ ਕਾਰਵਾਈ ਹੁੰਦੀ ਹੈ ਜਾਂ ਪਰਿਵਾਰ ਇਨਸਾਫ਼ ਲਈ ਭਟਕਦਾ ਰਹੇਗਾ।
ਡਾ. ਸੁਜਾਤਾ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਤੋ ਹਟਾਇਆ
NEXT STORY