ਜਲੰਧਰ/ਨਾਂਦੇੜ (ਜੀ. ਐੱਸ. ਪਰੂਥੀ)- ਸਿੱਖ ਕੌਮ ਦੇ ਮਹਾਨ ਪੰਜ ਤਖ਼ਤਾਂ ਨੂੰ ਆਪਸ ਵਿਚ ਜੋੜਨ ਲਈ ਜਲਦੀ ਹੀ ਇਕ ਵਿਸ਼ੇਸ਼ ਯਾਤਰਾ ਟ੍ਰੇਨ ਸ਼ੁਰੂ ਹੋਵੇਗੀ। ਇਸ ਸਬੰਧੀ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ. ਏ. ਐੱਸ. ਵੱਲੋਂ ਉਨ੍ਹਾਂ ਦੇ ਸਲਾਹਕਾਰ ਜਸਵੰਤ ਸਿੰਘ ਬੌਬੀ ਦਿੱਲੀ ਨੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕਰਨ ਉਪਰੰਤ ਜਾਣਕਾਰੀ ਸਾਂਝੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਥਰਡ ਡਿਗਰੀ ਟਾਰਚਰ ਨੇ ਲਈ ਨੌਜਵਾਨ ਦੀ ਜਾਨ! ਗੁਪਤ ਅੰਗਾਂ 'ਤੇ...
ਉਨ੍ਹਾਂ ਦੱਸਿਆ ਕਿ ਇਹ ਅਧਿਕਾਰਤ ਮੁਲਾਕਾਤ ਰੇਲਵੇ ਭਵਨ ਦਿੱਲੀ ਵਿਖੇ ਬਹੁਤ ਚੰਗੇ ਮਾਹੌਲ ਵਿਚ ਹੋਈ, ਜਿਸ ਵਿਚ ਕਈ ਮੁੱਦਿਆਂ ’ਤੇ ਸਾਰਥਕ ਚਰਚਾ ਹੋਈ । ਬੌਬੀ ਨੇ ਦੱਸਿਆ ਕਿ ਬਹੁਤ ਛੇਤੀ ਹੀ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਯੂ. ਪੀ., ਕਰਨਾਟਕ, ਪੰਜਾਬ ਆਦਿ ਦੇ ਸਿਰਕੱਢ ਸਿੱਖ ਆਗੂਆਂ ਦਾ ਇਕ ਵਿਸ਼ੇਸ਼ ਪ੍ਰਤੀਨਿਧ ਮੰਡਲ, ਭਾਰਤ ਦੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਦਿੱਲੀ ਵਿਖੇ ਮੁਲਾਕਾਤ ਕਰੇਗਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਏਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਮਾਨ-ਕੇਜਰੀਵਾਲ ਦੇ ਨਵੇਂ ਫ਼ੈਸਲੇ ਨੇ ਫ਼ਿਕਰਾਂ 'ਚ ਪਾਏ ਕਈ ਮੰਤਰੀ ਤੇ ਵਿਧਾਇਕ
ਬੌਬੀ ਨੇ ਦੱਸਿਆ ਕਿ ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਧੀ ਤੇ ਆਸਾਨ ਯਾਤਰਾ ਦੀ ਮੰਗ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ, ਜਿਸ ਦਾ ਲਾਭ ਹਜ਼ੂਰ ਸਾਹਿਬ ਨਾਂਦੇੜ ਤੇ ਆਸ ਪਾਸ ਇਲਾਕੇ ਦੀਆਂ ਸੰਗਤਾਂ ਨੂੰ ਮਿਲ ਸਕੇ । ਅਜਿਹੀ ਵਿਸ਼ੇਸ਼ ਰੇਲ ਗੱਡੀ ਦੇ ਚੱਲਣ ਨਾਲ ਅੱਧੇ ਤੋਂ ਵੱਧ ਉਤਰ, ਮੱਧ ਤੇ ਦੱਖਣ ਭਾਰਤੀ ਸੂਬਿਆਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਵੱਡਾ ਲਾਭ ਮਿਲੇਗਾ । ਇਸੇ ਤਰ੍ਹਾਂ ਹਜ਼ੂਰ ਸਾਹਿਬ ਨਾਂਦੇੜ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਵੱਡੀ ਗਿਣਤੀ ’ਚ ਸੰਗਤਾਂ ਜਾਂਦੀਆਂ ਹਨ, ਨਾਂਦੇੜ ਸਾਹਿਬ ਤੋਂ ਉਤਰਾਖੰਡ ਲਈ ਸਿੱਧੀਆਂ ਰੇਲ ਗੱਡੀਆਂ ਨਾ ਚੱਲਣ ਕਰਕੇ ਸ਼ਰਧਾਲੂ ਸਿੱਖ ਸੰਗਤਾਂ ਨੂੰ ਭਾਰੀ ਅਵਾਜਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਲਈ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਦੇਹਰਾਦੂਨ ਤੇ ਪੰਜਾਂ ਤਖ਼ਤਾਂ ਲਈ ਵਿਸ਼ੇਸ਼ ਯਾਤਰਾ ਟ੍ਰੇਨ ਚਲਾਉਣ ਲਈ ਰੇਲਵੇ ਮੰਤਰੀ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ
NEXT STORY