ਅੰਮ੍ਰਿਤਸਰ(ਸਰਬਜੀਤ)- ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
NEXT STORY