ਅੰਮ੍ਰਿਤਸਰ— ਖਾਲਸਾ ਕਾਲਜ ਦੇ ਮੈਦਾਨ 'ਤੇ ਵੀਰਵਾਰ ਨੂੰ ਪਹਿਲਾ ਸਿੱਖ ਫੁੱਟਬਾਲ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਸ਼ੁਰੂਆਤੀ ਨਾਕਆਊਟ ਟਾਈ 'ਚ ਅੰਮ੍ਰਿਤਸਰ ਦੀ ਟੀਮ ਨੇ ਫਰੀਦਕੋਟ ਨੂੰ 3-0 ਨਾਲ ਹਰਾਇਆ। ਖਾਲਸਾ ਫੁੱਟਬਾਲ ਕਲੱਬ ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਨੇ ਟੂਰਨਾਮੈਂਟ ਦਾ ਆਯੋਜਨ ਕੀਤਾ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਲਈ ਇਹ ਬਹੁਤ ਹੀ ਮਾਣ ਦੀ ਗੱਲ ਹੈ ਇਕ ਪਹਿਲੇ 'ਸਾਬਤ ਸੂਰਤ' ਫੁੱਟਬਾਲ ਖਿਡਾਰੀਆਂ ਨੂੰ ਖਾਲਾਸਾ ਫੁੱਟਬਾਲ ਕਲੱਬ ਵੱਲੋਂ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਆਪਣੀ ਮੂਲ ਸਿੱਖ ਪੋਸ਼ਾਕ ਨੂੰ ਪਹਿਨਣਾ ਜਾਰੀ ਰੱਖਣ ਅਤੇ ਵਿਸ਼ਵ ਪੱਧਰ 'ਤੇ ਸਿੱਖ ਧਰਮ ਨੂੰ ਉਤਸ਼ਾਹਤ ਕਰਨ ਦੀ ਬੇਨਤੀ ਕੀਤੀ ਹੈ।
ਖਾਲਸਾ ਫੁੱਟਬਾਲ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਟੂਰਨਾਮੈਂਟ ਤੋਂ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ 'ਤੇ ਮੁਕਾਬਲੇ ਕਰਾਉਣ ਲਈ ਇਕ ਟੀਮ ਬਣਾਈ ਜਾਵੇਗੀ। ਟੂਰਨਾਮੈਂਟ ਫੀਫਾ ਤੋਂ ਮਨਜ਼ੂਰਸ਼ੁਦਾ ਮਾਪਦੰਡਾਂ ਦੇ ਤਹਿਤ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਮੈਚ ਚੰਡੀਗੜ੍ਹ ਦੇ ਫੁੱਟਬਾਲ ਸਟੇਡੀਅਮ 'ਚ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਉੱਤਰ ਭਾਰਤ 'ਚ ਖੇਤਰੀ ਫੁੱਟਬਾਲ ਟੂਰਨਾਮੈਂਟ ਆਯੋਜਿਤ ਕਰਾਉਣ ਦੀ ਯੋਜਨਾ ਬਣਾ ਰਹੇ ਹਾਂ ਅਤੇ ਅਗਲੇ ਸਾਲ ਇਸ 'ਚ ਲੜਕੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਬੈਂਕ ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
NEXT STORY