ਤਲਵੰਡੀ ਸਾਬੋ/ਅੰਮ੍ਰਿਤਸਰ (ਮੁਨੀਸ਼ ਗਰਗ) : ਪਾਕਿਸਤਾਨ ਵਿਚ ਸਿੱਖ ਲੜਕੀ ਦਾ ਜ਼ਬਰਨ ਧਰਮ ਤਬਦੀਲ ਕਰਵਾਉਣ ਦੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖਤ ਨੋਟਿਸ ਲੈਂਦੇ ਹੋਏ ਚਿੰਤਾ ਪ੍ਰਗਟ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਕਿਸਤਾਨ ਹਾਈ ਕਮਿਸ਼ਨ ਨਾਲ ਗੱਲਬਾਤ ਕਰਕੇ ਪੀੜਤ ਪਰਿਵਾਰ ਦੀ ਸਹਾਇਤਾ ਕਰਨ ਲਈ ਵੀ ਕਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਖਤ ਕਦਮ ’ਚੁਚੁੱਕਣੇ ਚਾਹੀਦੇ ਹਨ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਪੀੜਤ ਪਰਿਵਾਰ ਨਾਲ ਸੰਪਰਕ ਕਰਕੇ ਹਰ ਸੰਭਵ ਮਦਦ ਕਰਨ ਦੀ ਵੀ ਹਦਾਇਤ ਕੀਤੀ ਹੈ।
ਪੰਜਾਬੀ ਫ਼ਿਲਮ ‘ਇਸ਼ਕ ਮਾਈ ਰਿਲੀਜਨ’ ਰਲੀਜ਼ ਹੋਣ ਤੋਂ ਪਹਿਲਾਂ ਘਿਰੀ ਵਿਵਾਦਾਂ ’ਚ
NEXT STORY