ਗੁਰੂ ਕਾ ਬਾਗ/ ਅੰਮ੍ਰਿਤਸਰ/ ਫਤਿਹਗੜ੍ਹ ਸਾਹਿਬ (ਨਿਰਵੈਲ/ ਭੱਟੀ/ ਦੀਪਕ/ਜਗਦੇਵ) - ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ 'ਸਾਕਾ ਗੁਰੂ ਕਾ ਬਾਗ' ਦੀ ਯਾਦ 'ਚ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਿਦਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ ਖਿਲਾਫ ਲੜਨ ਵਾਲੇ ਸੂਰਮਿਆਂ ਅਤੇ ਸ਼ਹੀਦਾਂ ਦੀ ਵਿਲੱਖਣ ਗਾਥਾ ਨਾਲ ਭਰਿਆ ਹੋਇਆ ਹੈ, ਜਿਸ ਤੋਂ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਇੰਨੀਆਂ ਕੁਰਬਾਨੀਆਂ ਹੋਰ ਕਿਧਰੇ ਨਹੀਂ ਮਿਲਦੀਆਂ ਜਿੰਨੀਆਂ ਸਿੱਖ ਕੌਮ ਦੇ ਹਿੱਸੇ ਆਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਗੁਰਦੁਆਰਾ ਗੁਰੂ ਕਾ ਬਾਗ ਦੀ ਇਤਿਹਾਸਕ ਮਹੱਤਤਾ ਨੂੰ ਹੋਰ ਉਜਾਗਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਤੇ ਅਜੋਕੀ ਪੀੜ੍ਹੀ ਨੂੰ ਇਥੋਂ ਦੇ ਮਹਾਨ ਇਤਿਹਾਸ ਬਾਰੇ ਪਤਾ ਲੱਗ ਸਕੇ।
ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਜੋਧ ਸਿੰਘ ਸਮਰਾ, ਕੁਲਦੀਪ ਸਿੰਘ ਤੇੜਾ ਤੇ ਜਥੇ. ਬਲਦੇਵ ਸਿੰਘ ਤੇੜਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਕੌਮ ਨੂੰ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਪ੍ਰੋ. ਬਡੂੰਗਰ ਨੇ ਗੁਰਦੁਆਰਾ ਸਾਹਿਬ ਵਿਖੇ ਬਣੀ ਮਾਤਾ ਗੁਜਰ ਕੌਰ ਜੀ ਨਿਵਾਸ ਦਾ ਰਸਮੀ ਤੌਰ 'ਤੇ ਉਦਘਾਟਨ ਵੀ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਜੋਧ ਸਿੰਘ ਸਮਰਾ, ਕੁਲਦੀਪ ਸਿੰਘ ਤੇੜਾ, ਬੀਬੀ ਸਵਰਨ ਕੌਰ ਤੇੜਾ, ਬਾਬਾ ਬੋਹੜ ਸਿੰਘ, ਬਾਬਾ ਚਰਨ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਕਰਮਬੀਰ ਸਿੰਘ ਇੰਚਾਰਜ, ਐੱਸ. ਓ. ਆਈ. ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ, ਸਰਪੰਚ ਕੰਵਲਸ਼ਮਸ਼ੇਰ ਸਿੰਘ ਛੀਨਾ, ਬਲਦੇਵ ਸਿੰਘ ਤੇੜਾ, ਪ੍ਰਗਟ ਸਿੰਘ ਤੇ ਹਰਜਿੰਦਰ ਸਿੰਘ ਮੈਨੇਜਰ ਗੁ. ਬਾਬਾ ਬੁੱਢਾ ਸਾਹਿਬ ਰਮਦਾਸ, ਅਜੀਤ ਸਿੰਘ, ਪ੍ਰਿੰ. ਰਾਜਵਿੰਦਰ ਕੌਰ, ਜ਼ੋਰਾਵਰ ਸਿੰਘ, ਦਵਿੰਦਰ ਸਿੰਘ ਧੁੱਪਸੜੀ, ਬਾਬਾ ਮਨਮੋਹਣ ਸਿੰਘ, ਬਾਬਾ ਹਰਭਜਨ ਸਿੰਘ ਕੁੱਲੀ ਵਾਲੇ, ਸਰਕਲ ਪ੍ਰਧਾਨ ਸਵਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਇੰਦਰਜੀਤ ਸਿੰਘ ਬੰਬ ਜਗਦੇਵ ਕਲਾਂ, ਮਨਜੀਤ ਸਿੰਘ ਪੀ. ਏ., ਜਗਜੀਤ ਸਿੰਘ ਘੁੱਕੇਵਾਲੀ, ਯੋਧ ਸਿੰਘ ਘੁੱਕੇਵਾਲੀ, ਗੁਰਵਿੰਦਰ ਸਿੰਘ ਤੇੜਾ, ਸਰਪੰਚ ਮੱਖਣ ਸਿੰਘ ਸੰਤੂ ਨੰਗਲ, ਡਾ. ਬਲਰਾਜ ਸਿੰਘ, ਅਨੂਪ ਸਿੰਘ ਤੇੜਾ, ਸਰਪੰਚ ਗੁਰਨਾਮ ਸਿੰਘ, ਜਗਜੀਤ ਸਿੰਘ ਵਰਨਾਲੀ ਤੇ ਸਰਬਜੀਤ ਸਿੰਘ ਭਿੱਟੇਵੱਡ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਵਿਦੇਸ਼ਾਂ ਦੀਆਂ ਸਰਕਾਰਾਂ 'ਚ ਪੰਜਾਬੀਆਂ ਦੀ ਵੱਧ ਰਹੀ ਹਿੱਸੇਦਾਰੀ ਮਾਣ ਵਾਲੀ ਗੱਲ : ਵਰਿੰਦਰ ਸ਼ਰਮਾ
NEXT STORY