Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:40:23 PM

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

  • flash floods in nepal

    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸਿੱਖ ਇਤਿਹਾਸ ਵਿਚ ਲਾਸਾਨੀ ਸ਼ਹਾਦਤ ਦੀ ਜੰਗ ਸ੍ਰੀ ਮੁਕਤਸਰ ਸਾਹਿਬ

PUNJAB News Punjabi(ਪੰਜਾਬ)

ਸਿੱਖ ਇਤਿਹਾਸ ਵਿਚ ਲਾਸਾਨੀ ਸ਼ਹਾਦਤ ਦੀ ਜੰਗ ਸ੍ਰੀ ਮੁਕਤਸਰ ਸਾਹਿਬ

  • Edited By Rajwinder Kaur,
  • Updated: 03 May, 2020 01:49 PM
Sri Muktsar Sahib
sikh history sri muktsar sahib gurmukh singh
  • Share
    • Facebook
    • Tumblr
    • Linkedin
    • Twitter
  • Comment

ਗਿਆਨੀ ਗੁਰਮੁੱਖ ਸਿੰਘ ਐੱਮ.ਏ (ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ)

919779612929

ਜੰਗ ਸ੍ਰੀ ਮੁਕਤਸਰ ਸਾਹਿਬ ਦੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਵਿਚ ਕੁਝ ਅਹਿਮ ਘਟਨਾਵਾਂ ਵਿਚੋਂ ਇਕ ਹੈ। ਇਸ ਨੂੰ ਜੰਗ ਸ੍ਰੀ ਮੁਕਤਸਰ ਸਾਹਿਬ, ਖਿਦਰਾਣੇ ਦੀ ਢਾਬ ਜਾਂ ਫਿਰ ਚਾਲੀ ਮੁਕਤਿਆਂ ਦਾ ਇਤਿਹਾਸ ਵੀ ਕਿਹਾ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਜ਼ਿੰਦਗੀ ਦੇ ਅਜੇ ਬਹੁਤ ਭਾਰੀ ਦੇ ਉਭਾਰ ਤੋਂ ਨਿਕਲੇ ਹੀ ਨਹੀਂ ਸਨ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਘੇਰਾਬੰਦੀ, ਜੰਗ, ਸਰਸਾ ਦੇ ਪਰਿਵਾਰ ਵਿਛੋੜਾ,ਸ੍ਰੀ ਚਮਕੌਰ ਸਾਹਿਬ ਦੀ ਜੰਗ, ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਹੋਣ ਤੋਂ ਬਾਆਦ ਇਹ ਭਾਰੀ ਜੰਗ ਦਾ ਸਾਹਮਣਾ ਕਰਨਾ ਪੈ ਗਿਆ।                

ਸ੍ਰੀ ਮੁਕਤਸਰ ਸਾਹਿਬ ਦੀ ਜੰਗ ਬਾਰੇ ਕਈ ਲਿਖਾਰੀਆਂ ਨੇ ਇਸ ਜੰਗ ਦਾ ਸਮਾਂ ਵੈਸਾਖ ਦਾ ਲਿਖਿਆ ਹੈ। ਇਸ ਬਾਰੇ ਪ੍ਰਮੁੱਖ ਦਲੀਲ ਇਹੋ ਹੀ ਦਿੱਤੀ ਜਾਂਦੀ ਹੈ ਕਿ ਖਿਦਰਾਣੇ ਦੀ ਉਹ ਢਾਬ, ਜੋ ਪਾਣੀ ਨਾਲ ਭਰੀ ਸੀ, ਉੱਪਰ ਗੁਰੂ ਜੀ ਕਾਬਜ਼ ਸਨ ਅਤੇ ਸਰਹਿੰਦ ਦੀ ਫ਼ੌਜ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਕਾਰਨ ਸਰਹਿੰਦ ਦੀ ਫ਼ੌਜ ਨੂੰ ਉਥੋਂ ਪਿੱਛੇ ਜਾਣਾ ਪਿਆ। ਲੇਕਿਨ ਮੁਕਤਸਰ ਦੀ ਜੰਗ ਦੇ ਸਮੇਂ ਬਾਰੇ ਡਾ.ਗੰਡਾ ਸਿੰਘ ਜੀ ਗੁਰ ਸੋਭਾ ਦੀ ਭੂਮਿਕਾ ਵਿਚ ਪੰਨਾ 57 ’ਤੇ ਸਾਰੇ ਪੁਰਾਤਨ ਸਰੋਤਾਂ ਦੇ ਆਧਾਰ ’ਤੇ ਲਿਖਦੇ ਹਨ : ਇਹ ਜੰਗ 30 ਪੋਹ ਸੰਮਤ 1762 (29 ਦਸੰਬਰ 1705 ਈ:) ਮਾਘ ਦੀ 10 ਲੋਹੜੀ ਦੇ ਦਿਨ ਹੋਈ। ਅਗਲੇ ਦਿਨ ਮਾਘੀ ਮਾਘ ਦੀ ਸੰਗਰਾਂਦ ਸੀ, ਜਿਸ ਦਿਨ ਸ਼ਹੀਦਾਂ ਦਾ ਸਸਕਾਰ ਕੀਤੇ ਗਏ। ਦੇਸਾ ਸਿੰਘ ਭੱਟ ਵਹੀ ਤਲੌਂਢਾ, ਕੋਇਰ ਸਿੰਘ ਦੇ ਗੁਰ ਬਿਲਾਸ ਪਾ:10, ਸੁੱਖਾ ਸਿੰਘ ਦੇ ਗੁਰਬਿਲਾਸ ਪਾ:10 , ਸਰੂਪ ਸਿੰਘ ਗੁਰੂ ਕੀਆਂ ਸਾਖੀਆਂ, ਬੀਰ ਸਿੰਘ ਬਲ ਦੇ ਸਿੰਘ ਸਾਗਰ, ਸੰਤੋਖ ਸਿੰਘ ਦੇ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਸੂਰਜ ਪ੍ਰਕਾਸ਼ ਵਿਚ ਮਾਘ ਦੀ ਸੰਗਰਾਂਦ ਦਿੱਤਾ ਹੋਇਆ ਹੈ, ਜੋ ਸਸਕਾਰ ਦਾ ਦਿਨ ਹੈ। ਪਿਛੇ ਨੂੰ ਗਿਣਤੀ ਕੀਤਿਆਂ ਇਸ ਲੇਖੇ ਮੁਕਤਸਰ ਦਾ ਜੁੱਧ ਲੋਹੜੀ-ਮਾਘੀ ਸੰਮਤ 1762 ਨੂੰ ਬਿਲਕੁਲ ਠੀਕ ਬੈਠਦਾ ਹੈ ਜਦੋਂਕਿ 29-30 ਦਸੰਬਰ ਸੰਨ 1705 ਸੀ। ਗੁਰੂ ਸਾਹਿਬ ਦਮਦਮਾ ਸਾਹਿਬ 20-21 ਜਨਵਰੀ 1705 ਈ; ਨੂੰ ਪੁੱਜੇ ਹੋਣਗੇ। 31 ਦਸੰਬਰ ਤੋਂ 21 ਜਨਵਰੀ ਤਕ 21-22 ਦਿਨ ਮੁਕਤਸਰੋਂ ਦਮਦਮੇ ਸਾਹਿਬ ਤੱਕ ਸਫ਼ਰ ਵਿਚ ਲੱਗ ਗਏ ਹੋਣੇ ਹਨ।

ਵੈਸਾਖ ਵਿਚ ਇਹ ਜੰਗ ਹੋਈ, ਇਹ ਗੱਲ ਕਿਵੇਂ ਪ੍ਰਚਲਿੱਤ ਹੋ ਗਈ? ਇਸ ਬਾਰੇ ਵੀ ਡਾ.ਗੰਡਾ ਸਿੰਘ ਜੀ ਪੰਨਾ 57-58 ’ਤੇ ਲਿਖਦੇ ਹਨ: ਗਿ: ਗਿਆਨ ਸਿੰਘ ਨੇ ਪਹਿਲਾਂ ਆਪਣੀ ਕ੍ਰਿਤ ਤਵਾਰੀਖ ਗੁਰੂ ਖਾਲਸਾ ਅਤੇ ਪੰਥ ਪਰਕਾਸ਼ ਵਿਚ ਮੁਕਤਸਰ ਦੇ ਜੁੱਧ ਦੀ ਤਾਰੀਖ਼ਵੈ ਸਾਖ ਦਿੱਤੀ ਸੀ ਪਰ ਸੰਮਤ ਕਿਧਰੇ 1761 (ਦੂਜੀ ਵਾਰ ਪੰਨਾ 226) ਅਤੇ ਕਿਧਰੇ 1762 (ਛੇਵੀਂ ਬਾਰ ਪੰਨਾ 279) ਦਿੱਤਾ ਹੋਇਆ ਸੀ। ਪਰ ਤਵਾਰੀਖ ਗੁਰੂ ਖਾਲਸਾ ਦੇ ਸੋਧੇ ਹੋਏ ਉਰਦੂ ਐਡੀਸ਼ਨ ਵਿਚ ਜੋਸਨ 1923 ਈ: ਵਿਚ ਪ੍ਰਕਾਸ਼ਿਤ ਹੋਇਆ ਸੀ,ਇਸ ਵਿਚ ਤਾਰੀਖ਼ ਨੂੰ ਠੀਕ ਕਰ ਦਿੱਤਾ ਅਤੇ ਲਿਖਿਆ ਕਿ ਇਹ ਜੁੱਧ ਏਕਮ ਮਾਘ 1762 ਨੂੰ ਹੋਇਆ ਸੀ ( ਚੌਥੀ ਵਾਰ ਪੰਨਾ 187)।

ਗੁਰੂ ਗੋਬਿੰਦ ਸਿੰਘ ਜੀ ਅਨੰਦਪੁਰ ਸਾਹਿਬ ਤੋਂ ਮੁਕਤਸਰ ਤੱਕ ਦਾ ਸਫ਼ਰ
6 ਪੋਹ 1762 ਸ੍ਰੀ ਅਨੰਦਪੁਰ ਸਾਹਿਬ, 7 ਪੋਹ ਸਿਰਸਾ ਰੋਪੜ, 8 ਪੋਹ ਚਮਕੌਰ ਸਾਹਿਬ, 9-12 ਪੋਹ ਮਾਛੀਵਾੜਾ,14 ਪੋਹ ਅਜਨੇਰ, ਰਾਮਪੁਰ, 15 ਪੋਹ ਰਾਮਪੁਰ ਤੋਂ ਰਵਾਨਗੀ-ਕਨੇਚ, ਆਲਮਗੀਰ, 16 ਪੋਹ ਚਨਾਲੋਂ, ਮੋਹੀ, 17 ਪੋਹ ਹੇਹਰ ਤੋਂ ਚੱਲਕੇ ਰਾਏਕੋਟ ਪਹੁੰਚੇ, 18 ਪੋਹ ਰਾਏਕੋਟ ਠਹਿਰੇ, 19 ਪੋਹ ਲੰਮੇ ਜੱਟ ਪੁਰੇ, 20 ਪੋਹ ਮਧੇਅ, 20 ਪੋਹ ਰਾਤ ਭਦੌੜ ਠਹਿਰੇ, 21 ਪੋਹ ਦੀਨੇ, 22 ਪੋਹ ਦਇਆ ਸਿੰਘ ਤੇ ਧਰਮ ਸਿੰਘ ਜ਼ਫ਼ਰਨਾਮਾ ਲੇ ਕੇ ਔਰੰਗਜ਼ੇਬ ਨੂੰ ਮਿਲਣ ਗਏ, 26 ਪੋਹ ਭਗਤਾ ਠਹਿਰੇ, 27 ਪੋਹ ਬਰਗਾਣੀ, ਬਹਿਬਲ, ਸਰਾਣਾ, 28 ਪੋਹ ਕੋਟਕਪੂਰਾ, ਢਿਲਵਾਂ ਠਹਿਰੇ ਰਾਤ, 29 ਪੋਹ ਜੈਤ ਨਗਰ, ਰਾਮੇਆਣਾ ਠਹਿਰੇ, 30 ਪੋਹ ਰੂਪਿਆਣਾ ਤੇ ਖਿਦਰਾਣੇ ਦੀ ਢਾਬ ’ਤੇ ਜੰਗ,1 ਮਾਘ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ।

ਗੁਰੂ ਸਾਹਿਬ ਨੂੰ ਜ਼ਿਆਦਾ ਦਿਨ ਦੀਨੇ ਰੁੱਕਣਾ ਠੀਕ ਨਾ ਜਾਪਿਆ। ਏਥੋਂ ਅੱਗੇ ਕੋਟਕਪੂਰੇ ਪੁੱਜ ਕੇ ਗੁਰੂ ਜੀ ਨੇ ਚੌਧਰੀ ਕਪੂਰ ਪਾਸੋਂ ਕਿਲ੍ਹੇ ਦੀ ਮੰਗ ਕੀਤੀ ਪਰ ਮੁਗ਼ਲ ਹਕੂਮਤ ਦੇ ਡਰ ਤੋਂ ਚੌਧਰੀ ਕਪੂਰੇ ਨੇ ਕਿਲ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾ ਦਿੱਤੇ। ਇੱਥੇ ਪੁੱਜਦਿਆਂ ਹੀ ਦੁਸ਼ਮਣ ਦੀਆਂ ਫ਼ੌਜਾਂ ਵੀ ਪਿਛਾ ਕਰ ਦਿਆ ਆ ਗਈਆਂ।

ਸ੍ਰੀ ਅਨੰਦਪੁਰ ਸਾਹਿਬ ਦੇ ਦੁਆਲੇ ਸ਼ਾਹੀ ਫ਼ੌਜਾਂ ਅਤੇ ਪਹਾੜੀ ਰਾਜਿਆਂ ਨੇ ਕਈ ਮਹੀਨੇ ਘੇਰਾਪਾਈ ਰੱਖਿਆ ਅਤੇ ਰਸਦ ਪਾਣੀ ਬਾਹਰੋਂ ਜਾਣਾ ਬੰਦ ਕਰ ਦਿੱਤਾ। ਕਿਲ੍ਹੇ ਵਿਚਲਾ ਅੰਨ ਦਾ ਭੰਡਾਰ ਮੁੱਕ ਜਾਣ ’ਤੇ ਸਿੱਖ ਭੁੱਖ ਨਾਲ ਤੰਗੀ ਝਾਕ ਰਹੇ ਸਨ। ਹਾਥੀ ,ਘੋੜੇ ਭੁੱਖ ਨਾਲ ਮਰਨ ਲੱਗੇ ਤਾਂ ਸਿੰਘਾਂ ਵਿਚ ਨਿਰਾਸਤਾ ਫੈਲ ਗਈ। ਦੂਜੇ ਪਾਸੇ ਰਾਜਿਆਂ ਅਤੇ ਨਿਜ਼ਮਾਂ ਦੀਆਂ ਚਿੱਠੀਆਂ ਆ ਰਹੀਆਂ ਸਨ ਕਿ ਜੇ ਗੁਰੂ ਜੀ ਕਿਲ੍ਹਾ ਛੱਡ ਜਾਣ ਤਾਂ ਅਸੀਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਾਣ ਦੇਵਾਂਗੇ ਪਰ ਗੁਰੂ ਜੀ ਉਨ੍ਹਾਂ ਦੀਆਂ ਕਸਮਾਂ ’ਤੇ ਵਿਸ਼ਵਾਸ ਨਹੀਂ ਸੀ ਕਰ ਰਹੇ ਅਤੇ ਸਿੰਘਾਂ ਨੂੰ ਕਈਆਂ ਮਹੀਨਿਆਂ ਭੁੱਖ ਬਰਦਾਸ਼ਤ ਤੋਂ ਅੱਕ ਚੁੱਕੇ ਸਨ ਗੁਰੂ ਗੋਬਿੰਦ ਸਿੰਘ ਜੀ ਅੱਗੇ ਕੁਝ ਕੁ ਸਿੰਘਾਂ ਨੇ ਬੇਨਤੀ ਕੀਤੀ ਕਿ ਜਾਂ ਤਾਂ ਸਾਨੂੰ ਜੰਗ ਦੇ ਮੈਦਾਨ ਵਿਚ ਜਾਣ ਦਿੱਤਾ ਜਾਵੇ ਜਾਂ ਫਿਰ ਉਨ੍ਹਾਂ ਨੂੰ ਘਰਾਂ ਨੂੰ ਜਾਣ ਦਿੱਤਾ ਜਾਵੇ। ਗੁਰੂ ਜੀ ਸੂਝਵਾਨ ਰਣਨੀਤੀ ਵਾਨ ਸਨ। ਉਹ ਯੁੱਧ ਨਾ ਕਰਨ ਦੇ ਫੈਸਲੇ ’ਤੇ ਟਿਕੇ ਸਨ। ਇਨ੍ਹਾਂ ਦੀਆਂ ਬੇਨਤੀਆਂ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਜਾਣਾ ਚਾਹੁੰਦੇ ਹੋ ਤਾਂ ਮੈਨੂੰ ਬੇਦਾਵਾ ਲਿਖ ਦਿਓ ਕਿ ‘ਨਾ ਅਸੀਂ ਤੁਹਾਡੇ ਸਿੱਖ ਹਾਂ, ਨਾ ਤੁਸੀਂ ਸਾਡੇ ਗੁਰੂ ਹੋ’। ਇਸ ਤਰ੍ਹਾਂ ਮਾਝੇ ਦੇ ਬਹੁਤ ਸਾਰੇ ਸਿੱਖ ਬੇਦਾਵਾ ਲਿਖ ਕੇ ਚਲੇ ਗਏ ਪਰ ਬਾਅਦ ਵਿਚ ਜਦੋਂ ਇਲਾਕੇ ਦੀ ਸੰਗਤ ਨੇ ਉਨ੍ਹਾਂ ਨੂੰ ਝਾੜਾਂ ਪਾਈਆਂ ਤਾਂ ਉਨ੍ਹਾਂ ਨੂੰ ਆਪਣੇ ਕੀਤੇ ’ਤੇ ਪਛਤਾਵਾ ਹੋਇਆ ਤੇ ਮੁੜ ਦੋ ਕੁ ਸੌ ਮਾਝੇ ਸਿੱਖਾਂ ਨੇ ਲਾਹੌਰ ਦੀ ਸੰਗਤ ਨਾਲ ਰਲ ਕੇ ਆਪਣੀ ਭੁੱਲ ਬਖ਼ਸ਼ਾਉਣ ਲਈ ਸਤਿਗੁਰਾਂ ਦੀ ਭਾਲ ਵਿਚ ਚਲ ਪਏ। 

ਏਧਰ ਸਤਿਗੁਰੂ ਜੀ ਖਿਦਰਾਣੇ ਦੀ ਢਾਬ ਕੋਲ ਰੁਕੇ ਸਨ। ਸਿੰਘਾਂ ਨੂੰ ਖ਼ਬਰ ਮਿਲੀ ਕਿ ਮੁਗਲ ਫੌਜ਼ਾਂ ਪਿੱਛਾ ਕਰ ਰਹੀਆਂ ਨੇ ਤਾਂ ਇਕ ਸਿੱਖ ਨੇ ਉੱਚੇ ਬ੍ਰਿਛ ਚੜ੍ਹ ਕੇ ਅਰਜ਼ ਕੀਤੀ ‘ਸੱਚੇ ਪਾਤਸ਼ਾਹ! ਤੁਰਕ ਨੇੜੇ ਆ ਪੁੱਜੇ ਹਨ। ਮਹਾਰਾਜ ਬੋਲੇ ਕੋਈ ਡਰ ਨਹੀਂ, ਤੁਸੀਂ ਫ਼ਿਕਰ ਨਾ ਕਰੋ, ਰੋਕਣ ਵਾਲੇ ਆਪੇ ਰੋਕ ਲੈਣਗੇ। ਸਿੱਖਾਂ ਨੂੰ ਖ਼ਬਰ ਸੀ ਕਿ ਸਾਡੇ ਪਿੱਛੇ ਤੁਰਕਾਂ ਦੇ ਅੱਗੇ-ਅੱਗੇ ਮਝੈਲ ਸਿੰਘ ਆਉਂਦੇ ਹਨ। ਏਨੇ ਨੂੰ ਖਿਦਰਾਣੇ ਦੇ ਕੰਢੇ ਗੁਰੂ ਜੀ ਨੂੰ ਬੈਰਾੜ ਲੈ ਗਏ। ਜਲ ਭਰਿਆ ਤੇ ਗਹਿਰਾ ਜੰਗਲ ਦੇਖ ਕੇ ਬਹੁਤ ਖ਼ੁਸ਼ ਹੋਏ। ਦਾਨ ਸਿੰਘ ਬੋਲਿਆ ਮਹਾਰਾਜ ਇਥੇ ਸਾਰੇ ਸੁਖ ਹਨ। ਅਸੀਂ ਜਲ ਰੋਕ ਰੱਖਾਂਗੇ, ਤੁਰਕ ਤਿਹਾਏ ਮਰਦੇ ਆਪੇ ਮੁੜ ਜਾਣਗੇ। ਜੇ ਉਨ੍ਹਾਂ ਦਾ ਜ਼ੋਰ ਪੈਂਦਾ ਡਿੱਠਾ ਤਾਂ ਅੱਗੇ ਨਿਕਲ ਜਾਵਾਂਗੇ, ਨਾਲੇ ਇਸ ਟੋਭੇ ਵਿਚੋਂ ਪੁੱਟ ਕੇ ਸੁੱਟੀ ਹੋਈ ਮਿੱਟੀ ਦੇ ਤੋਦੇ ਦੀ ਆੜ ਵਿਚ ਲੜਾਈ ਚੰਗੀ ਹੋ ਸਕਦੀ ਹੈ। ਇਹ ਗੱਲ ਸੁਣ ਕੇ ਗੁਰੂ ਸਾਹਿਬ ਜੀ ਉਸ ਤਲਾਉ ਦੇ ਪੱਛਮ ਵੱਲ ਟਿੱਬੀ ’ਤੇ ਜਾ ਖਲੋਤੇ ਤੇ ਜੰਗ ਦੀ ਸਲਾਹ ਕਰਨ ਲੱਗੇ। ਏਨੇ ਨੂੰ ਸ਼ਾਹੀ ਲਸ਼ਕਰ ਨੇੜੇ ਆ ਪੁੱਜਾ, ਜਿਹੜੇ ਮਝੈਲ ਸਿੰਘ ਸਾਹਿਬਾਂ ਦੇ ਮਗਰ-ਮਗਰ ਆ ਰਹੇ ਸਨ, ਉਨ੍ਹਾਂ ਨੇ ਵੈਰੀਆਂ ਨਾਲ ਜੰਗ ਕਰਨ ਦੀ ਦ੍ਰਿੜ੍ਹ ਇੱਛਾ ਧਾਰ ਕੇ, ਸ਼ਹੀਦ ਹੋਣ ਲਈ ਉਸੇ ਢਾਬ ਦੇ ਪੂਰਬ ਵੱਲ ਨੀਵੀਂ ਜਗ੍ਹਾ ਮੋਰਚੇ ਥਾਪ ਲਏ।
 

ਤੁਰਤ ਖਾਲਸੋ ਖਾਲਸੋ ਗਯੋ ਖਲੋਇ।ਝੰਡੈ ਖੜਾਯੋ ਉਹਾਂ ਗਡੋਇ॥
ਦਈ ਨਗਾਰੇ ਚੋਬ ਲਗਾਇ। ਕੀਯੋ ਕੜਾਕ ਬੰਦੂਕਨ ਚਲਾਇ॥ 19॥ (ਸ੍ਰੀ ਗੁਰੂ ਪੰਥ ਪ੍ਰਕਾਸ਼ ਸ੍ਰ.ਰਤਨ ਸਿੰਘ ਭੰਗੂ )

ਆਪ ਨੂੰ ਥੋੜ੍ਹਿਆਂ ਤੋਂ ਬਹੁਤੇ ਦਿਖਾਉਣ ਲਈ ਬੇਰੀਆਂ ਦੇ ਮਲ੍ਹਿਆਂ, ਝਾੜੀਆਂ ਤੇ ਆਪਣੇ ਬਸਤਰ ਪਾ ਦਿੱਤੇ ਤਾਂ ਕਿ ਤੁਰਕਾਂ ਨੂੰ ਲੱਗੇ ਕਿ ਗੁਰੂ ਸਾਹਿਬ ਜੀ ਦੀ ਫੌਜ ਦੀ ਛਾਉਣੀ ਏਥੇ ਹੈ ਗੁਰੂ ਸਾਹਿਬ ਅੱਗੇ ਨਿਕਲ ਜਾਣ। ਇਹ ਮੁਗ਼ਲ ਫ਼ੌਜਾਂ ਅਗਾਹਾਂ ਗੁਰੂ ਸਾਹਿਬ ਵੱਲ ਨਾ ਚਲੇ ਜਾਣ, ਪਹਿਲਾਂ ਅਸੀਂ ਮੁੱਠ ਭੇੜ ਕਰ ਲਈਏ, ਸਭ ਨੇ ਆਪਣੇ ਬਸਤਰ ਬਿਰਖਾਂ ’ਤੇ ਖਿੰਡਾ ਦਿੱਤੇ।

ਤੰਬੂਅਨ ਜਿਮ ਕਪੜੇ ਟੰਗੇ ਝਾਰਨ ਊਪਰ ਪਾਇ॥ 20॥(ਸ੍ਰੀ ਗੁਰੂ ਪੰਥ ਪ੍ਰਕਾਸ਼ ਸ੍ਰ.ਰਤਨ ਸਿੰਘ ਭੰਗੂ)  

ਜਿੰਨ੍ਹਾਂ ਨੂੰ ਤੰਬੂ ਲੱਗੇ ਹੋਏ ਸਮਝ ਕੇ ਤੁਰਕਣੀ ਫ਼ੌਜ ਸਭ ਉਧਰੇ ਝੁੱਕ ਗਈ। ਜਦੋਂ ਬਿਲਕੁਲ ਮਾਰ ਹੇਠ ਆਈ ਤਾਂ ਸਿੰਘਾਂ ਨੇ ਇਕੋ ਵਾਰੀ ਬਾੜ-ਝਾੜ ਦਿੱਤੀ, ਜਿਸ ਨਾਲ ਵੀਹ-ਪੰਝੀਹ ਡਿੱਗ ਪਏ। ਅਚਨਚੇਤ ਝਾੜਾਂ ਵਿਚੋਂ ਬੰਦੂਕਾਂ ਚਲੀਆਂ ਤਾਂ ਵਜ਼ੀਦ ਖਾਂ ਨੇ ਜਾਣਿਆ ਕਿ ਏਥੇ ਤੀਕ ਸਿੱਖਾਂ ਸਮੇਤ ਗੁਰੂ ਹੈ। ਇਥੋਂ ਝੰਗੀ ਵਿਚੋਂ 5-5 ਸਿੰਘ ਨਿਕਲਦੇ ਤੇਜ਼ੀ ਨਾਲ ਹੱਲਾ ਬੋਲਦੇ ਫਿਰ ਸਹਾਇਤਾ ਲਈ ਫਿਰ 5-5 ਨਿਕਲਦੇ ਹੱਲਾ ਬੋਲ ਕੇ ਦੁਸ਼ਮਣਾਂ ਨੂੰ ਮੌਤ ਦੇ ਘਾਟ ਉਤਾਰ ਕੇ ਝੰਗੀ ਵਿਚ ਆ ਜਾਂਦੇ ਇਕ ਪ੍ਰਕਾਰ ਦੀ ਗੁਰੀਲਾ ਯੁੱਧ ਪ੍ਰਣਾਲੀ ਅਪਣਾ ਰਹੇ ਨੇ। ਸਭ ਤੋਂ ਪਹਿਲਾਂ ਕਮਾਨ ਭਾਈ ਰਾਇ ਸਿੰਘ {ਭਾਈ ਮਨੀ ਸਿੰਘ ਦੇ ਭਰਾ ਸਨ} ਨੇ ਸੰਭਾਲੀ। ਜੰਗ ਵਿਚ ਕਾਫ਼ੀ ਜੌਹਰ ਦਿਖਾਏ ਆਖ਼ਰਕਾਰ ਉਨ੍ਹਾਂ ਦੇ ਗੋਲੀ ਲੱਗ ਗਈ ਉਹ ਸ਼ਹੀਦ ਹੋ ਗਏ, ਉਨ੍ਹਾਂ ਦੀ ਥਾਂ ’ਤੇ ਕਮਾਨ ਭਾਈ ਮਹਾਂ ਸਿੰਘ ਨੇ ਸੰਭਾਲ ਲਈ। ਇੰਝ ਖਿਦਰਾਣੇ ਦੀ ਧਰਤੀ ’ਤੇ ਸਿੱਖਾਂ ਅਤੇ ਤੁਰਕਾਂ ਵਿਚ ਗਹੀ-ਗੱਚ ਲੜਾਈ ਹੋਣ ਲੱਗੀ। ਖ਼ੂਬ ਮਾਰੋ ਮਾਰ ਤੇ ਕਾੜ-ਕਾੜ ਦੀ ਆਵਾਜ਼ ਨਾਲ ਆਕਾਸ਼ ਗੂੰਜ ਉੱਠਿਆ। ਉਨ੍ਹਾਂ ਸਿੱਖਾਂ ਨੇ ਅਜਿਹੀ ਦ੍ਰਿੜ੍ਹਤਾ ਨਾਲ ਲੜਾਈ ਕੀਤੀ ਕਿ ਤੁਰਕਣੀ ਫ਼ੌਜ ਅੱਗੇ ਨਾ ਵੱਧ ਸਕੀ ਅਤੇ ਨਾ ਉਨ੍ਹਾਂ ਨੂੰ ਤਲਾਬ ਵਿਚੋਂ ਪਾਣੀ ਹੀ ਪੀਣ ਲਈ ਨੇੜੇ ਲੱਗਣ ਦਿੱਤਾ। ਟਿੱਬੀ ਦੇ ਦੂਜੇ ਪਾਸਿਉਂ ਗੁਰੂ ਜੀ ਤੀਰਾਂ ਦੀ ਵਰਖਾ ਲਗਾਤਾਰ ਕਰ ਰਹੇ ਸਨ। ਇਹ ਸਿੰਘ ਲੜਦੇ ਹੋਏ ਸ਼ਹੀਦ ਹੋ ਗਏ ਪਰ ਇਸ ਵੇਲੇ ਤੱਕ ਵਜੀਦ ਖ਼ਾਂ ਦੀ ਫ਼ੌਜ ਵੀ ਲੜਾਈ ਕਰਕੇ ਭੁੱਖ ਅਤੇ ਪਿਆਸ ਕਰਕੇ ਦਿਲ ਛੱਡ ਬੈਠੀ ਸੀ, ਕਿਉਂਕਿ ਗੁਰੂ ਜੀ ਨੇ ਢਾਬ ’ਤੇ ਕਬਜ਼ਾ ਕੀਤਾ ਹੋਇਆ ਸੀ। ਇਸ ਲਈ ਮੁਗਲ ਫ਼ੌਜ ਨੇ ਕਾਫ਼ੀ ਸਿੰਘਾਂ ਦੀ ਸ਼ਹੀਦੀਆਂ ਨੂੰ ਤੱਕਿਆ ਤੇ ਸਮਝ ਗਿਆ ਕਿ ਗੁਰੂ ਜੀ ਅੱਗੇ ਨਿਕਲ ਗਏ ਸ਼ਾਇਦ ਉਹ ਏਸੇ ਵਿਚ ਹੀ ਆਪਣੀ ਜਿੱਤ ਸਮਝਦਿਆਂ ਹੋਇਆਂ ਪਾਣੀ ਦੀ ਤਲਾਸ਼ ਵਿਚ ਵਾਪਸ ਹੋ ਗਿਆ। ਜਦੋਂ ਕਪੂਰੇ ਕੋਲੋਂ ਪਾਣੀ ਪੁੱਛਿਆ ਉਸਨੇ ਕਿਹਾ ਕਿ ਪਿਛਾਂਹ 30 ਕੋਹ ’ਤੇ ਪਾਣੀ ਮਿਲੇਗਾ।

ਲੱਗੀ ਭੂਖ ਕਛੁ ਪਯਾਸ ਸੰਤਾਏ।ਸੋ ਫਿਰ ਨੱਠ ਪਿਛਾਹਾਂ ਧਾਏ॥31॥ (ਸ੍ਰੀ ਗੁਰੂ ਪੰਥ ਪ੍ਰਕਾਸ਼ ਸ੍ਰ. ਰਤਨ ਸਿੰਘ ਭੰਗੂ)

ਇਸ ਤਰ੍ਹਾਂ ਪਾਣੀ ਲਈ ਮੁਗ਼ਲ ਮਜਬੂਰ ਹੋ ਕੇ ਭੱਜ ਤੁਰੇ। ਇਹ ਲਾਸਾਨੀ ਜਿੱਤ ਵੇਖ ਕੇ ਗੁਰੂ ਜੀ ਖ਼ੁਦ ਮੈਦਾਨ-ਏ-ਜੰਗ ਵਿਚ ਸਿੰਘਾਂ ਨੂੰ ਪਛਾਣਨ ਲਈ ਤੁਰ ਪਏ।

ਕੋਈ ਬੀਸ ਤੀਸਨ ਪਰ ਪਰਯੋ। ਚਾਲੀ ਕੋਈ ਪਚਾਸਨ ਪਰ ਮਰਯੋ॥
ਸੌ ਸੌ ਦੋਇ ਸੋ ਸੌ ਲੌ ਪਏ। ਅਗੈ ਗਿਰੇ ਮਰ ਮੁਖਿ ਪਿਛੈ ਨ ਕਏ॥36॥(ਸ੍ਰੀ ਗੁਰੂ ਪੰਥ ਪ੍ਰਕਾਸ਼ ਸ੍ਰ.ਰਤਨ ਸਿੰਘ ਭੰਗੂ)  

ਪੰਜ-ਹਜ਼ਾਰੀ, ਦਸ-ਹਜ਼ਾਰੀ ਵਰਗੇ ਅਨੇਕਾਂ ਵਾਰੀ ਸਨਮਾਨਾਂ ਨਾਲ ਨਿਵਾਜਦੇ ਹੋਏ ਗੁਰੂ ਜੀ, ਭਾਈ ਮਹਾਂ ਸਿੰਘ ਕੋਲ ਪੁੱਜੇ, ਜਿੱਥੇ ਉਹ ਜਿਵੇਂ ਗੁਰੂ ਜੀ ਦਾ ਹੀ ਇੰਤਜ਼ਾਰ ਕਰਦਾ ਸਹਿਕ ਰਿਹਾ ਹੋਵੇ। ਭਾਈ ਮਹਾਂ ਸਿੰਘ ਨੇ ਹੱਥ ਜੋੜ ਕੇ ਗੁਰੂ ਤੋਂ ਬੇਦਾਵੇ ਵਾਲੀ ਗ਼ਲਤੀ ਦੀ ਭੁੱਲ ਨੂੰ ਬਖ਼ਸ਼ਾਉਣ ਲਈ ਬੇਨਤੀ ਕੀਤੀ। ਗੁਰੂ ਜੀ ਨੇ ਆਪਣੇ ਪਿਆਰੇ ਸਿੰਘ ਦਾ ਸਿਰ ਗੋਡੇ ’ਤੇ ਰੱਖ ਕੇ ਮੂੰਹ ਮੱਥਾ ਸਾਫ਼ ਕਰਦਿਆਂ ਅਨੇਕਾਂ ਬਖ਼ਸ਼ੀਸ਼ਾਂ ਬਖ਼ਸ਼ ਕੇ ਕਿਹਾ,‘‘ਭਾਈ ਮਹਾਂ ਸਿੰਘ ਤੇਰੀ ਬਹਾਦਰੀ ਤੇ ਸੇਵਾ ਤੋਂ ਮੈਂ ਕਾਇਲ ਹਾਂ, ਇਹ ਧਰਤੀ ਤੁਹਾਡੀ ਮੁਕਤੀ ਲਈ ਹਮੇਸ਼ਾ ਕਰਜ਼ਦਾਰ ਰਹੇਗੀ।

ਸ੍ਰੀ ਸਤਿਗੁਰ ਗੱਲ ਮੰਨ ਲਈ ਕਾਗਜ਼ ਖਿਯੋਂ ਨਿਕਾਰ।
ਧੰਨਿ ਧੰਨਿ ਗੁਰੂ ਸਿਖਨ ਕਹਯੋ ਕੀਯੋ ਪ੍ਰਸਵਰਥ ਉਪਕਾਰ॥ 40॥ (ਸ੍ਰੀ ਗੁਰੂ ਪੰਥ ਪ੍ਰਕਾਸ਼ ਸ੍ਰ.ਰਤਨ ਸਿੰਘ ਭੰਗੂ) 

ਭਾਈ ਮਹਾਂ ਸਿੰਘ ਦੀ ਬੇਨਤੀ ਅਤੇ ਉਸਦੀ ਬਹਾਦਰੀ ਸਦਕਾ ਗੁਰੂ ਸਾਹਿਬ ਨੇ ਉੱਠ ਕੇ ਡੱਬ ਵਿਚ ਸੰਭਾਲੀ ਬੇਦਾਵੇ ਵਾਲੀ ਚਿੱਠੀ ਪਾੜ ਦਿੱਤੀ ਅਤੇ ਇਉਂ ਟੁੱਟੀ ਗੰਢ ਕੇ ਆਪਣੇ ਸਿੱਖਾਂ ਦੀ ਸੇਵਕੀ ਨੂੰ ਸਦਾ ਲਈ ਨਿਵਾਜਿਆ। ਦਸਮੇਸ਼ ਪਿਤਾ ਦੀ ਅਸੀਸ ਅਤੇ ਬਖਸ਼ਿਸ ਹਾਸਲ ਕਰਨ ਵਾਲੇ ਚਾਲ਼ੀ ਮੁਕਤੇ ਹਨ। ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸਿੰਘਾਂ ਦੇ ਨਾਂ ਮਹਾਨ ਕੋਸ਼ ਅਨੁਸਾਰ ਇਹ ਹਨ : –

1. ਸਮੀਰ ਸਿੰਘ 2. ਸਰਜਾ ਸਿੰਘ 3. ਸਾਧੂ ਸਿੰਘ 4. ਸੁਹੇਲ ਸਿੰਘ 5. ਸੁਲਤਾਨ ਸਿੰਘ 6. ਸੋਭਾ ਸਿੰਘ 7. ਸੰਤ ਸਿੰਘ 8. ਹਰਸਾ ਸਿੰਘ 9. ਹਰੀ ਸਿੰਘ 10. ਕਰਨ ਸਿੰਘ 11. ਕਰਮ ਸਿੰਘ 12. ਕਾਲਾ ਸਿੰਘ 13. ਕੀਰਤਿ ਸਿੰਘ 14. ਕ੍ਰਿਪਾਲ ਸਿੰਘ 15. ਖੁਸ਼ਾਲ ਸਿੰਘ 16 ਗੁਲਾਬ ਸਿੰਘ 17 ਗੰਗਾ ਸਿੰਘ 18. ਗੰਡਾ ਸਿੰਘ 19. ਘਰਬਾਰਾ ਸਿੰਘ 20. ਚੰਬਾ ਸਿੰਘ 21. ਜਾਦੋ ਸਿੰਘ 22. ਜੋਗਾ ਸਿੰਘ 23. ਜੰਗ ਸਿੰਘ 24. ਦਯਾਲ ਸਿੰਘ 25. ਦਰਬਾਰਾ ਸਿੰਘ 26. ਦਿਲਬਾਗ ਸਿੰਘ 27.ਧਰਮ ਸਿੰਘ 28. ਧੰਨਾ ਸਿੰਘ 29. ਨਿਹਾਲ ਸਿੰਘ 30. ਨਿਧਾਨ ਸਿੰਘ 31. ਬੂੜ ਸਿੰਘ 32. ਭਾਗ ਸਿੰਘ 33. ਭੋਲਾ ਸਿੰਘ 34. ਭੰਗ ਸਿੰਘ 35. ਮਹਾਂ ਸਿੰਘ 36. ਮੱਜਾ ਸਿੰਘ 37. ਮਾਨ ਸਿੰਘ 38. ਮੈਯਾ ਸਿੰਘ 39. ਰਾਇ ਸਿੰਘ 40. ਲਛਮਣ ਸਿੰਘ
ਸ਼ਹੀਦ ਹੋਣ ਵਾਲੇ ਸਿੰਘਾਂ ਵਿਚ ਬੇਦਾਵਾ ਦੇਣ ਵਾਲੇ 40 ਸਿੰਘ ਵੀ ਸ਼ਾਮਲ ਸਨ।

ਗੁਰੂ ਜੀ ਨੇ ਭਾਈ ਮਹਾਂ ਸਿੰਘ ਜੀ ਨੂੰ ਆਪਣੀ ਗੋਦ 'ਚ ਲੈ ਕੇ ਬੇਦਾਵਾ ਪਾੜ ਦਿੱਤਾ ਅਤੇ ਭਾਈ ਮਹਾਂ ਸਿੰਘ ਜੀ ਨੇ ਇਸੇ ਥਾਂ 'ਤੇ ਸ਼ਹੀਦੀ ਪ੍ਰਾਪਤ ਕੀਤੀ। ਇਸ ਜੰਗ 'ਚ ਮਾਤਾ ਭਾਗ ਕੌਰ ਨੇ ਵੀ ਜੌਹਰ ਵਿਖਾਏ ਅਤੇ ਜ਼ਖ਼ਮੀ ਹੋਏ, ਜਿੰਨ੍ਹਾਂ ਦੀ ਮੱਲ੍ਹਮ ਪੱਟੀ ਗੁਰੂ ਜੀ ਨੇ ਆਪਣੇ ਹੱਥੀਂ ਕੀਤੀ ਅਤੇ ਤੰਦਰੁਸਤ ਹੋਣ ਉਪਰੰਤ ਉਨ੍ਹਾਂ ਨੂੰ ਖਾਲਸਾ ਦਲ 'ਚ ਸ਼ਾਮਲ ਕਰ ਲਿਆ। ਇਥੇ ਵੀ ਸਿੱਖ ਵੱਡੀ ਗਿਣਤੀ ਵਿਚ ਸ਼ਹੀਦ ਹੋਏ। ਇਥੇ ਵੱਖ-ਵੱਖ ਇਤਿਹਾਸਕਾਰਾਂ ਅਨੁਸਾਰ ਗਿਣਤੀ 300 ਦੇ ਕਰੀਬ ਦੀ ਸੀ। ਸ਼ਾਮ ਨੂੰ ਵੱਡੇ ਅਕਾਰ ਦੀ ਚਿਖਾ ਤਿਆਰ ਕਰ ਕੇ ਸਭ ਸਿੰਘਾਂ ਦੀਆਂ ਲੋਥਾਂ ਇਸ ਵਿਚ ਰੱਖ ਕੇ ਗੁਰੂ ਜੀ ਨੇ ਆਪਣੇ ਹੱਥੀਂ“ ਆਪਨ ਹਾਥ ਅਨਲ ਤਿਹ ਦੀਨੇ।।(ਗੁ.ਬਿਲਾਸ ਪਾਤਸ਼ਾਹੀ 10)”ਸਸਕਾਰ ਜਦੋਂ ਤੱਕ ਅੰਗੀਠਾ ਬਲਦਾ ਰਿਹਾ। ਉਸ ਸਮੇਂ ਤੱਕ ਗੁਰੂ ਜੀ ਉਥੇ ਹੀ ਬਿਰਾਜੇ ਰਹੇ ਅਤੇ ਕੀਰਤਨ ਹੁੰਦਾ ਰਿਹਾ। ਇਥੇ ਮੁਕਤਸਰ ਸਾਹਿਬ ਦੀ ਧਰਤੀ ਤੇ 1 ਮਾਘ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ ਗਿਆ, ਇਸ ਦਿਹਾੜੇ ਨੂੰ ਚਾਲੀ ਮੁਕਤਿਆਂ ਦੀ ਕੀਤੀ ਹੋਈ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ।

  • Sikh History
  • Sri Muktsar Sahib
  • Gurmukh Singh
  • ਸਿੱਖ ਇਤਿਹਾਸ
  • ਸ੍ਰੀ ਮੁਕਤਸਰ ਸਾਹਿਬ
  • ਗੁਰਮੁੱਖ ਸਿੰਘ

ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 21ਵੀਂ ਮੌਤ

NEXT STORY

Stories You May Like

  • po arrested
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • sri akal takht sahib jathedar condemns ragging of sikh child
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +