ਜਲੰਧਰ(ਚਾਵਲਾ)-1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਭਾਰਤ ਅਤੇ ਯੂ. ਪੀ. ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਆਖਰੀ ਮੌਕਾ ਦਿੱਤਾ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਯੂ. ਪੀ. ਸਰਕਾਰ ਨੂੰ 2 ਅਗਸਤ 2017 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੇ ਬਾਵਜੂਦ ਦੋਵਾਂ ਸਰਕਾਰਾਂ ਵੱਲੋਂ ਅੱਜ ਆਪਣਾ ਜਵਾਬ ਦਾਖਲ ਕਰਨ ਲਈ 4 ਹਫ਼ਤੇ ਦਾ ਹੋਰ ਸਮਾਂ ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਡੀ. ਵਾਈ. ਚੰਦਰਚੂੜ ਦੀ ਬੈਂਚ ਪਾਸੋਂ ਦੇਣ ਦੀ ਮੰਗ ਕੀਤੀ ਗਈ ਸੀ। ਬੈਂਚ ਨੇ ਦੋਵਾਂ ਸਰਕਾਰਾਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਅਗਲੀ ਸੁਣਵਾਈ 6 ਦਸੰਬਰ ਨੂੰ ਕਰਨ ਦਾ ਆਦੇਸ਼ ਦਿੱਤਾ। ਇਥੇ ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਵੱਲੋਂ ਇਸ ਮਸਲੇ ਦੀ ਜਾਂਚ ਐੱਸ. ਆਈ. ਟੀ. ਜਾਂ ਸੀ. ਬੀ. ਆਈ. ਪਾਸੋਂ ਕਰਵਾਉਣ ਵਾਸਤੇ ਲੋਕ ਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਕੋਰਟ 'ਚ ਸੁਣਵਾਈ ਦੌਰਾਨ ਦਿੱਲੀ ਕਮੇਟੀ ਦੇ ਐਡਵੋਕੇਟ ਪ੍ਰਸੁੰਨ ਕੁਮਾਰ ਨਾਲ ਮੌਜੂਦ ਰਹੇ ਭੋਗਲ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਕਾਰਾਂ ਦੀ ਭੂਮਿਕਾ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ। ਉਕਤ ਆਗੂਆਂ ਨੇ ਦੱਸਿਆ ਕਿ ਯੂ. ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਤਰਜ਼ 'ਤੇ ਮੌਜੂਦਾ ਯੋਗੀ ਸਰਕਾਰ ਵੀ ਕਾਤਲਾਂ ਨੂੰ ਕਾਨੂੰਨ ਦੇ ਸ਼ਿਕੰਜੇ 'ਚ ਲੈਣ ਤੋਂ ਕਿਨਾਰਾ ਕਰਦੀ ਨਜ਼ਰ ਆ ਰਹੀ ਹੈ। ਭੋਗਲ ਨੇ ਕਿਹਾ ਕਿ 32 ਸਾਲ ਬਾਅਦ ਵੀ ਸਰਕਾਰਾਂ ਵੱਲੋਂ ਸਿੱਖਾਂ ਨੂੰ ਇਨਸਾਫ਼ ਦਿਵਾਉਣ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ, ਸਗੋਂ ਇਉਂ ਜਾਪਦਾ ਹੈ ਕਿ ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
240 ਬੋਤਲਾਂ ਸ਼ਰਾਬ ਬਰਾਮਦ
NEXT STORY