ਤਲਵੰਡੀ ਸਾਬੋ (ਮੁਨੀਸ਼ ਗਰਗ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚ ਹੋਏ ਟਕਰਾਅ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ
ਦਮਦਮਾ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਜਥੇਬੰਦੀਆਂ ਵੱਲੋ ਉਨ੍ਹਾਂ ਦੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਨੂੰ ਕਈ ਵਾਰ ਇਸ ਬਾਬਤ ਸ਼ਿਕਾਇਤ ਵੀ ਕੀਤੀ ਸੀ ਕਿ ਧਰਨੇ 'ਤੇ ਬੈਠੇ ਲੋਕਾਂ ਕੋਲ ਹਥਿਆਰ ਹਨ ਪਰ ਬਾਵਜੂਦ ਇਸ ਦੇ ਪੰਜਾਬ ਸਰਕਾਰ ਨੇ ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਤੇ ਕਾਂਗਰਸ ਹਾਈ ਕਮਾਨ ਦੀ ਤਿੱਖੀ ਨਜ਼ਰ, ਸਿੱਧੂ ਤੋਂ ਬਾਅਦ ਹੁਣ ਬਾਜਵਾ ਵੱਲ ਤੁਰੇ ਰਾਵਤ
ਭਾਈ ਲੌਗੋਵਾਲ ਨੇ ਕਿਹਾ ਕਿ ਧਰਨਾਕਾਰੀਆਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਪਰ ਇਹ ਗੱਲਬਾਤ ਦੇ ਬਾਵਜੂਦ ਵੀ ਧਰਨੇ 'ਤੇ ਬੈਠ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਅਪੀਲ ਕੀਤੀ ਕਿ ਇਥੇ ਸੰਗਤਾਂ ਆਸਥਾ ਦੇ ਨਾਲ ਦਰਬਾਰ ਸਾਹਿਬ ਆਉਂਦੀਆਂ ਹਨ ਜਿਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਪਰ ਫਿਰ ਇਹ ਧਰਨੇ 'ਤੇ ਬੇਜਿੱਦ ਰਹੇ।
ਇਹ ਵੀ ਪੜ੍ਹੋ : ਪਾਵਰਕਾਮ ਦੀਆਂ ਉਮੀਦਾਂ 'ਤੇ ਫਿਰਿਆ ਪਾਣੀਆਂ, ਕਿਸਾਨਾਂ ਨੇ ਫਿਰ ਦਿੱਤਾ ਵੱਡਾ ਝਟਕਾ
ਇਕ ਵਾਰ ਫ਼ਿਰ ਖਾਕੀ ਹੋਈ ਦਾਗ਼ਦਾਰ, ਪੁਲਸ ਅਧਿਕਾਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ
NEXT STORY